ਅੰਮ੍ਰਿਤਸਰ- ਐੱਸ. ਜੀ. ਪੀ. ਸੀ. ਨੇ ਅੱਜ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿੱਚ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਨਵਾਂ ਜਥੇਦਾਰ ਥਾਪਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਮਗਰੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੀਆਂ ਸੇਵਾਵਾਂ ਵਾਪਸ ਲੈ ਲਈਆਂ ਗਈਆਂ ਹਨ ਪਰ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ। ਇਸੇ ਦਰਮਿਆਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ ਹੈ। ਪੋਸਟ ਸਾਂਝੀ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਲਿਖਿਆ ਕਿ ਕੋਟਿ ਕੋਟਿ ਸ਼ੁਕਰ, ਅਕਾਲ ਪੁਰਖ ਜੀ ਅਤੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹ ਜੀ ਦਾ। ਪਾਤਸ਼ਾਹ ਜੀ! ਅਪਣੀ ਮਿਹਰ ਰੱਖਣਾ ਤੇ ਪਤਿ ਬਖਸ਼ਣਾ।
ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੂੰ ਲੈ ਕੇ ਅਹਿਮ ਖ਼ਬਰ, ਗੁਰਦਾਸਪੁਰ ਦੀਆਂ 20 ਪੰਚਾਇਤਾਂ ਨੇ ਪਾਏ ਇਹ ਮਤੇ
ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲੇ
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਸਵੈ ਇੱਛਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਛੱਡੀਆਂ ਹਨ। ਬੈਠਕ ਤੋਂ ਪਹਿਲਾਂ ਬਕਾਇਦਾ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਨਾਲ ਫੋਨ ’ਤੇ ਗੱਲਬਾਤ ਕੀਤੀ ਸੀ। ਐੱਸ. ਜੀ. ਪੀ. ਸੀ. ਪ੍ਰਧਾਨ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਪ੍ਰਧਾਨ ਸਨ ਅਤੇ ਉਹ ਪਿਛਲੇ ਪੰਜ ਸਾਲਾਂ ਤੋਂ ਆਪਣੀਆਂ ਸੇਵਾਵਾਂ ਬਾਖੂਬੀ ਨਿਭਾਅ ਰਹੇ ਸਨ। ਪਿਛਲੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪੱਕੇ ਤੌਰ ’ਤੇ ਨਿਯੁਕਤ ਕੀਤੇ ਜਾਣ। ਇਸ ਦਰਮਿਆਨ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਉਹ ਸਵੈ ਇੱਛਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਸੇਵਾਵਾਂ ਛੱਡ ਕੇ ਸਿਰਫ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਉਣਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਦੀ ਸ਼ਲਾਘਾ ਵੀ ਕਰਨੀ ਬਣਦੀ ਹੈ। ਧਾਮੀ ਨੇ ਆਖਿਆ ਕਿ ਇਹ ਕੋਈ ਅਹੁਦਾ ਨਹੀਂ ਹੈ ਸਗੋਂ ਸਮੁੱਚੀ ਸਿੱਖ ਕੌਮ ਦੀ ਅਗਵਾਈ ਹੈ।
ਇਹ ਵੀ ਪੜ੍ਹੋ- ਬਿਜਲੀ ਸਪਲਾਈ ਬੰਦ ਕੀਤੇ ਬਿਨਾਂ ਪੋਲ 'ਤੇ ਚਾੜਿਆ ਲਾਈਨਮੈਨ, ਉਹੀ ਹੋਇਆ ਜਿਸਦਾ ਡਰ ਸੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਤੋਂ ਬਾਅਦ ਐੱਸ. ਜੀ. ਪੀ. ਸੀ. ਪ੍ਰਧਾਨ ਦੀਆਂ ਵੱਡੀਆਂ ਗੱਲਾਂ
NEXT STORY