ਸੰਗਰੂਰ (ਪ੍ਰਿੰਸ) : ਭਗਵੰਤ ਮਾਨ ਦੇ ਅਸਤੀਫ਼ਾ ਦੇਣ ਤੋਂ ਬਾਅਦ ਖਾਲ੍ਹੀ ਹੋਈ ਸੰਗਰੂਰ ਲੋਕ ਸਭਾ ਸੀਟ ’ਤੇ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਸੰਗਰੂਰ ਲੋਕ ਸਭਾ ਸੀਟ ’ਤੇ ਚੋਣ ਦਾ ਐਲਾਨ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ।ਆਮ ਆਦਮੀ ਪਾਰਟੀ ਦੇ ਪ੍ਰਭਾਵ ਵਾਲੀ ਮੰਨੀ ਜਾਣ ਵਾਲੀ ਇਸ ਸੀਟ ’ਤੇ ਫਿਲਹਾਲ ‘ਆਪ’ ਵਲੋਂ ਅਜੇ ਤੱਕ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦਾ ਨਾਮ ਚਰਚਾ ਵਿਚ ਜ਼ਰੂਰ ਨਜ਼ਰ ਆ ਰਿਹਾ ਹੈ। ਇਥੇ ‘ਆਪ’ ਉਮੀਦਵਾਰ ਲਈ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਦੇ ਪੋਸਟਰ ਲੱਗਣੇ ਸ਼ੁਰੂ ਹੋ ਗਏ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਕਰੀਬੀ ਦੋਸਤ ਅਤੇ ਇਕ ਪੁਲਸ ਅਫਸਰ ਦਾ ਨਾਮ ਵੀ ‘ਆਪ’ ਵਲੋਂ ਚਰਚਾ ਵਿਚ ਹੈ।
ਇਹ ਵੀ ਪੜ੍ਹੋ- ਸੰਗਰੂਰ ਜ਼ਿਮਨੀ ਚੋਣ : ਸਿਆਸੀ ਪਾਰਟੀਆਂ ਨੂੰ 10 ਦਿਨਾਂ 'ਚ ਕਰਨਾ ਪਵੇਗਾ ਉਮੀਦਵਾਰਾਂ ਦੇ ਨਾਂ ਦਾ ਫ਼ੈਸਲਾ
ਦੂਜੇ ਪਾਸੇ ਭਗਵੰਤ ਮਾਨ ਦੀ ਭੈਣ ਦੇ ਹੱਕ ਵਿਚ ਲਗਾਏ ਗਏ ਇਨ੍ਹਾਂ ਪੋਸਟਰਾਂ 'ਤੇ ਲਿਖਿਆ ਗਿਆ ਹੈ ਕਿ ਸਾਡੀ ਭੈਣ ਬਣੇਗੀ ਸੰਗਰੂਰ ਦੀ ਐੱਮ.ਪੀ.। ਦੱਸਿਆ ਜਾ ਰਿਹਾ ਹੈ ਕਿ ਇਹ ਪੋਸਟਰ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਹੀ ਲਗਾਏ ਜਾ ਰਹੇ ਹਨ। ਆਮ ਆਦਮੀ ਪਾਰਟੀ ਇਥੇ ਕਿਹੜੇ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਉਤਾਰਦੀ ਹੈ, ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਨਹੀ ਹੈ।
ਇਹ ਵੀ ਪੜ੍ਹੋ- ਸੰਗਰੂਰ ਜ਼ਿਮਨੀ ਚੋਣ, ਕਸੂਤੀ ਸਥਿਤੀ ’ਚ ਫਸਿਆ ਸ਼੍ਰੋਮਣੀ ਅਕਾਲੀ ਦਲ
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਸੰਤ ਸੀਚੇਵਾਲ ਨੂੰ ਬੋਲੇ CM ਮਾਨ, ਵਾਤਾਵਰਣ ਸੁਧਾਰਨ ਲਈ ਤੁਸੀਂ ਦਿਓ ਸੁਝਾਅ, ਅਸੀਂ ਕਰਾਂਗੇ ਲਾਗੂ
NEXT STORY