ਫਰੀਦਕੋਟ (ਜਗਦੀਸ਼): ਜੂਨ 2015 'ਚ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦੇ ਮਾਮਲੇ ਵਿਚ ਡੇਰਾ ਪ੍ਰੇਮੀਆਂ ਨੂੰ ਗ੍ਰਿਫਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ ਗਿਆ ਸੀ ਜਿਸ 'ਤੇ ਅਦਾਲਤ ਨੇ ਉਨ੍ਹਾਂ ਨੂੰ 20 ਜੁਲਾਈ ਤੱਕ ਜੁਡੀਸ਼ੀਅਲ ਹਿਰਾਸਤ ਵਿਚ ਰੱਖਣ ਦਾ ਹੁਕਮ ਕੀਤਾ ਗਿਆ ਸੀ ਜਦਕਿ ਦੋ ਡੇਰਾ ਪ੍ਰ੍ਰੇਮੀ ਸੁਖਜਿੰਦਰ ਸਿੰਘ ਸੰਨੀ ਅਤੇ ਸ਼ਕਤੀ ਸਿੰਘ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਐਲਾਨ ਦਿੱਤਾ ਗਿਆ ਸੀ, ਕਿਉਂਕਿ ਇਨ੍ਹਾਂ ਨੂੰ ਸੀ. ਬੀ. ਆਈ. ਮੋਹਾਲੀ ਦੀ ਅਦਾਲਤ ਨੇ 7 ਸਤੰਬਰ 2018 ਨੂੰ ਇਨ੍ਹਾਂ ਦੋਵਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਸੀ ਅਤੇ ਬਾਕੀ ਦੇ ਗ੍ਰਿਫਤਾਰ ਡੇਰਾ ਪ੍ਰੇਮੀ ਰਣਦੀਪ ਸਿੰਘ ਉਰਫ ਨੀਲਾ, ਰਣਜੀਤ ਸਿੰਘ ਉਰਫ ਭੋਲਾ, ਬਲਜੀਤ ਸਿੰਘ ਅਤੇ ਨਿਸ਼ਾਨ ਸਿੰਘ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ 'ਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ: 20 ਕਰੋੜ ਦੀ ਲਾਗਤ ਨਾਲ ਜਲਿਆਂਵਾਲਾ ਬਾਗ ਦਾ ਹੋਇਆ ਸੁੰਦਰੀਕਰਨ (ਤਸਵੀਰਾਂ)
ਅਦਾਲਤ ਨੇ ਇਨ੍ਹਾਂ ਦੇ 3 ਅਗਸਤ ਲਈ ਪ੍ਰੋਡਕਸ਼ਨ ਵਰੰਟ ਜਾਰੀ ਕਰ ਦਿੱਤੇ ਹਨ। ਉਧਰ ਜਾਂਚ ਟੀਮ ਵੱਲੋਂ ਬੇਅਦਬੀ ਕਾਂਡ ਵਿਚ ਡੇਰਾ ਪ੍ਰੇਮੀਆਂ ਖਿਲਾਫ ਅਦਾਲਤ 'ਚ ਦਿੱਤੀ ਚਾਰਜਸ਼ੀਟ ਵਿਵਾਦਾਂ 'ਚ ਘਿਰ ਗਈ ਹੈ। ਸੀ.ਬੀ.ਆਈ.ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਡੇਰਾ ਪ੍ਰ੍ਰੇਮੀਆਂ ਨੇ ਇੱਥੇ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ 'ਚ ਅਰਜ਼ੀ ਦੇ ਕੇ ਮੰਗ ਕੀਤੀ ਕਿ ਜਾਂਚ ਟੀਮ ਵਲੋਂ ਪੇਸ਼ ਕੀਤੀ ਗਈ ਚਾਰਜਸ਼ੀਟ 'ਤੇ ਸਮੁੱਚੀ ਪੜਤਾਲ ਗੈਰ-ਕਾਨੂੰਨੀ ਹੈ।ਇਸ ਲਈ ਜਾਂਚ ਟੀਮ ਵਲੋਂ ਪੇਸ਼ ਕੀਤਾ ਚਲਾਨ ਵਾਪਸ ਕੀਤਾ ਜਾਵੇ, ਜਿਸ 'ਤੇ ਜਾਂਚ ਟੀਮ ਵਲੋਂ ਉਸ ਅਰਜ਼ੀ ਦਾ ਜਬਾਬ ਅਦਾਲਤ ਵਿਚ ਪੇਸ਼ ਕਰ ਦਿੱਤਾ ਹੈ ਅਤੇ ਉਸ ਦੀ ਸੁਣਵਾਈ ਵੀ 3 ਅਗਸਤ ਤੱਕ ਟਲ ਗਈ ਹੈ।
ਇਹ ਵੀ ਪੜ੍ਹੋ: ਅੱਧੀ ਰਾਤ ਪੁਲਸ ਦੀ ਵਰਦੀ 'ਚ ਆਏ ਵਿਅਕਤੀਆਂ ਨੇ ਘਰੋਂ ਚੁੱਕਿਆ ਨੌਜਵਾਨ, ਪੁਲਸ ਲਈ ਬਣੀ ਬੁਝਾਰਤ
ਪੱਤਰਕਾਰੀ ਦੀ ਧੌਂਸ ਵਿਖਾ ਨੌਜਵਾਨ ਨੇ ਜਨਾਨੀ ਨਾਲ ਕੀਤਾ ਜਬਰ-ਜ਼ਿਨਾਹ, ਖਿੱਚੀਆਂ ਇਤਰਾਜ਼ਯੋਗ ਤਸਵੀਰਾਂ
NEXT STORY