ਮਜੀਠਾ(ਪ੍ਰਿਥੀਪਾਲ)- ਬੀਤੀ ਰਾਤ ਕਰੀਬ ਸਾਢੇ ਦੱਸ ਵਜੇ ਇੱਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ, ਜਦੋਂ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਪੋਲਟਰੀ ਫਾਰਮ ’ਤੇ ਹਮਲਾ ਕਰਕੇ ਇੱਕ ਵਿਅਕਤੀ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਮੁਤਾਬਕ, ਸੋਨੂੰ ਪੁੱਤਰ ਹਰਭਜਨ ਸਿੰਘ ਵਾਸੀ ਨਾਗ ਨਵਾਂ ਬੀਤੀ ਰਾਤ ਆਪਣੇ ਪੋਲਟਰੀ ਫਾਰਮ ’ਤੇ ਬੈਠਾ ਸੀ ਕਿ ਅਚਾਨਕ ਦੋ ਹਮਲਾਵਰ ਮੋਟਰਸਾਈਕਲ ’ਤੇ ਆਏ ਤੇ ਉਸ ’ਤੇ ਤਾਬੜਤੋੜ ਗੋਲੀਆਂ ਚਲਾਈਆਂ। ਗੋਲੀਆਂ ਲੱਗਣ ਨਾਲ ਸੋਨੂੰ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ-ਕਾਂਗਰਸ 'ਚ ਫਿਰ ਭੂਚਾਲ! ਡਾ. ਨਵਜੋਤ ਕੌਰ ਨੇ ਆਪਣੇ ਹੀ ਆਗੂ ਨੂੰ ਦੱਸਿਆ 'ਅਕਾਲੀ ਦਲ, ਮਜੀਠੀਆ ਟੀਮ'
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮਜੀਠਾ ਪੁਲਸ ਮੌਕੇ ’ਤੇ ਪਹੁੰਚੀ ਤੇ ਮਾਮਲਾ ਆਪਣੇ ਹੱਥ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲੇ ਦੇ ਕਾਰਨ ਦਾ ਹਾਲੇ ਤੱਕ ਪੱਕਾ ਪਤਾ ਨਹੀਂ ਲੱਗਿਆ, ਪਰ ਵੱਖ-ਵੱਖ ਪੱਖਾਂ ਤੋਂ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਪੜ੍ਹੋ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਰਾਜ ਸਭਾ ਚੋਣਾਂ ਲਈ ਵੱਡਾ ਫਰਜ਼ੀਵਾੜਾ! ਵਿਧਾਇਕਾਂ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ
NEXT STORY