ਚੰਡੀਗੜ੍ਹ : ਪੰਜਾਬ 'ਚ ਬਿਜਲੀ ਖ਼ਪਤਕਾਰਾਂ ਨੂੰ ਜਲਦ ਰਾਹਤ ਮਿਲ ਸਕਦੀ ਹੈ। ਆਉਣ ਵਾਲੇ ਅਪ੍ਰੈਲ ਮਹੀਨੇ ਘਰੇਲੂ ਬਿਜਲੀ ਖ਼ਪਤਕਾਰ ਬਿਜਲੀ ਦੀ ਖ਼ਪਤ ਲਈ ਘੱਟ ਭੁਗਤਾਨ ਕਰਨਗੇ, ਜਦੋਂ ਕਿ ਦੂਜੀਆਂ ਸ਼੍ਰੇਣੀਆਂ ਨੂੰ ਵੀ ਕਿਸੇ ਤਰ੍ਹਾਂ ਦੇ ਟੈਰਿਫ ਵਾਧੇ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅਤੇ ਬਿਜਲੀ ਬਿੱਲਾਂ ਸਬੰਧੀ ਵਿਰੋਧੀ ਪਾਰਟੀਆਂ ਵੱਲੋਂ ਘੇਰੇ ਜਾਣ ਤੋਂ ਬਾਅਦ ਸਰਕਾਰ ਚੌਕੰਨੀ ਹੋ ਗਈ ਹੈ, ਜਿਸ ਕਾਰਨ ਸਰਕਾਰ ਵੱਲੋਂ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਰਾਹਤ ਦੇਣ ਬਾਰੇ ਸੋਚਿਆ ਜਾ ਰਿਹਾ ਹੈ ਅਤੇ ਇਸ ਦੇ ਮੱਦੇਨਜ਼ਰ ਇਸ ਸ਼੍ਰੇਣੀ ਦਾ ਟੈਰਿਫ 25-50 ਪੈਸੇ ਪ੍ਰਤੀ ਯੂਨਿਟ ਘੱਟ ਸਕਦਾ ਹੈ।
ਇਹ ਵੀ ਪੜ੍ਹੋ : ਹੁਣ ਇਕ Click ਕਰ ਕੇ ਜਾਣੋ ਆਪਣੇ ਗੁੰਮਸ਼ੁਦਾ 'ਵਾਹਨ' ਦਾ ਸਟੇਟਸ
ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਜਲਦ ਹੀ ਨਵੀਂਆਂ ਬਿਜਲੀ ਦਰਾਂ ਦਾ ਐਲਾਨ ਕੀਤੇ ਜਾਣ ਦੀ ਉਮੀਦ ਕੀਤੀ ਜਾ ਰਹੀ ਹੈ। ਇਸ ਬਾਰੇ ਕਮਿਸ਼ਨ ਦੇ ਚੇਅਰਪਰਸਨ ਕੁਸਮਜੀਤ ਸਿੱਧੂ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਅਸੀਂ ਬਿਜਲੀ ਸਬਸਿਡੀ ਲਈ ਸਰਕਾਰ ਤੋਂ ਲਿਖਤੀ ਭਰੋਸੇ ਦੀ ਉਡੀਕ ਕਰ ਰਹੇ ਹਾਂ ਅਤੇ ਇਕ ਵਾਰ ਜਦੋਂ ਸਰਕਾਰ ਵੱਲੋਂ ਇਹ ਭਰੋਸਾ ਮਿਲ ਗਿਆ, ਉਸ ਤੋਂ ਬਾਅਦ ਨਵੇਂ ਟੈਰਿਫ ਆਰਡਰ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਸਮਰਾਲਾ 'ਚ 'ਕੋਰੋਨਾ' ਕਾਰਨ ਇਕ ਅਧਿਆਪਕ ਦੀ ਮੌਤ
ਸਾਲ 2021-22 ਦੌਰਾਨ ਸੂਬਾ ਸਰਕਾਰ ਦਾ ਸਬਸਿਡੀ ਬਿੱਲ 10,600 ਕਰੋੜ ਰੁਪਏ ਤੋਂ ਵੱਧ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਪਿਛਲੇ ਸਾਲਾਂ ਦੇ ਬਕਾਏ ਦਾ ਕੁੱਲ ਮਿਲਾ ਕੇ 14,000 ਕਰੋੜ ਰੁਪਏ ਹੋ ਜਾਵੇਗਾ। ਪੀ. ਐਸ. ਈ. ਬੀ. ਇੰਜੀਨੀਅਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਸਵੀਰ ਸਿੰਘ ਧੀਮਾਨ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਲਈ ਸੂਬਾ ਸਰਕਾਰ ਵੱਲੋਂ ਬਿਜਲੀ ਸਬਸਿਡੀ ਲਈ 6,930 ਕਰੋੜ ਰੁਪਏ ਜਾਰੀ ਕਰਨੇ ਬਾਕੀ ਹਨ।
ਨੋਟ : ਉਪਰੋਕਤ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ
ਸ੍ਰੀ ਕੀਰਤਪੁਰ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਵਿਚ ਹੋਲੇ-ਮਹੱਲੇ ਦੇ ਪਹਿਲੇ ਪੜਾਅ ਦੀ ਹੋਈ ਸ਼ੁਰੂਆਤ
NEXT STORY