ਜਲੰਧਰ (ਪੁਨੀਤ)— ਪਾਵਰ ਨਿਗਮ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਦਿੱਤੀ ਜਾ ਰਹੀ 8 ਘੰਟੇ ਬਿਜਲੀ ਸਪਲਾਈ ਦਾ ਸਮਾਂ ਬੁੱਧਵਾਰ ਖ਼ਤਮ ਹੋ ਗਿਆ, ਜਿਸ ਕਾਰਨ ਹੁਣ ਮਹਿਕਮੇ ਵੱਲੋਂ ਸ਼ਹਿਰੀ ਇਲਾਕਿਆਂ ਦੇ ਬਿਜਲੀ ਸਿਸਟਮ ’ਤੇ ਪੂਰਾ ਫੋਕਸ ਕੀਤਾ ਜਾਵੇਗਾ। ਹੁਣ ਐਗਰੀਕਲਚਰ ਜ਼ੋਨ ਲਈ ਤਾਇਨਾਤ ਕੀਤੀਆਂ ਗਈਆਂ ਟੀਮਾਂ ਨੂੰ ਸ਼ਹਿਰਾਂ ਵਿਚ ਤਾਇਨਾਤ ਕੀਤਾ ਜਾਵੇਗਾ ਤਾਂ ਕਿ ਸ਼ਹਿਰਾਂ ਦੇ ਸਿਸਟਮ ਨੂੰ ਦਰੁੱਸਤ ਕਰ ਕੇ ਉਪਭੋਗਤਾਵਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਸਹੂਲਤ ਦਿੱਤੀ ਜਾ ਸਕੇ।
ਇਹ ਵੀ ਪੜ੍ਹੋ: ਕੈਨੇਡਾ 'ਚ ਖ਼ੁਦਕੁਸ਼ੀ ਕਰਨ ਵਾਲੇ ਜਲੰਧਰ ਦੇ ਨੌਜਵਾਨ ਦੇ ਪਿਤਾ ਨੇ ਕੀਤੇ ਹੈਰਾਨੀਜਨਕ ਖੁਲਾਸੇ
ਪਾਵਰ ਨਿਗਮ ਵੱਲੋਂ 10 ਜੂਨ ਤੋਂ ਕਿਸਾਨਾਂ ਨੂੰ 3 ਸ਼ਿਫਟਾਂ ’ਚ 8 ਘੰਟੇ ਦੀ ਬਿਜਲੀ ਸਪਲਾਈ ਦੇਣੀ ਯਕੀਨੀ ਬਣਾਈ ਗਈ ਸੀ ਤਾਂ ਕਿ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਕਰਨ ਦੇ ਨਾਲ-ਨਾਲ ਖੇਤੀ ਕਰਨ ਵਿਚ ਆਸਾਨੀ ਹੋ ਸਕੇ। ਬੁੱਧਵਾਰ ਤੋਂ 8 ਘੰਟੇ ਬਿਜਲੀ ਦੇਣ ਦਾ ਸਮਾਂ ਸਮਾਪਤ ਹੋਣ ਕਾਰਨ ਪਾਵਰ ਨਿਗਮ ਦੇ ਅਧਿਕਾਰੀਆਂ ਨੂੰ ਰਾਹਤ ਮਿਲੀ ਹੈ।
ਇਹ ਵੀ ਪੜ੍ਹੋ: ਜਲੰਧਰ: ਫੇਸਬੁੱਕ 'ਤੇ ਲਾਈਵ ਹੋ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਕਿਹਾ, 'ਮਾਂ ਨੂੰ ਮੇਰੀ ਸ਼ਕਲ ਨਾ ਵਿਖਾਉਣਾ' (ਤਸਵੀਰਾਂ)
ਵੱਡੇ ਪੱਧਰ ’ਤੇ ਕਰਵਾਇਆ ਜਾਵੇਗਾ ਰਿਪੇਅਰ ਦਾ ਕੰਮ
ਹੁਣ ਕਰਮਚਾਰੀਆਂ ਦੀ ਸ਼ਹਿਰੀ ਇਲਾਕਿਆਂ ਵਿਚ ਗਿਣਤੀ ਵਧ ਜਾਣ ਕਾਰਨ ਮਹਿਕਮੇ ਵੱਲੋਂ ਵੱਡੇ ਪੱਧਰ ’ਤੇ ਰਿਪੇਅਰ ਦਾ ਕੰਮ ਕਰਵਾਇਆ ਜਾਵੇਗਾ ਤਾਂ ਕਿ ਕਰਮਚਾਰੀਆਂ ਦੇ ਆਉਣ ਦਾ ਲਾਭ ਲਿਆ ਜਾ ਸਕੇ। ਅਧਿਕਾਰੀਆਂ ਨੇ ਦੱਸਿਆ ਕਿ ਜੋ ਡਵੀਜ਼ਨਾਂ ਦਿਹਾਤੀ ਇਲਾਕਿਆਂ ਵਿਚ ਪੈਂਦੀਆਂ ਹਨ, ਉਨ੍ਹਾਂ ਦੇ ਕਰਮਚਾਰੀਆਂ ਨੂੰ ਹੀ ਰਾਹਤ ਮਿਲੇਗੀ, ਜਦਕਿ ਸ਼ਹਿਰੀ ਇਲਾਕਿਆਂ ਦਾ ਦਿਹਾਤੀ ਇਲਾਕੇ ਨਾਲ ਕੋਈ ਸਬੰਧ ਨਾ ਹੋਣ ਕਾਰਨ ਉਨ੍ਹਾਂ ਦਾ ਕੰਮ ਉਸੇ ਹਿਸਾਬ ਨਾਲ ਚੱਲਦਾ ਰਹੇਗਾ।
ਇਹ ਵੀ ਪੜ੍ਹੋ: ਜਲੰਧਰ: ਨੌਜਵਾਨ ਦਾ ਕਤਲ ਕਰਨ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ, ਦੋਸਤ ਨੇ ਇੰਝ ਦਿੱਤਾ ਵਾਰਦਾਤ ਨੂੰ ਅੰਜਾਮ
ਪੈਂਡਿੰਗ ਕੰਮ ਨਿਪਟਾਏ ਜਾਣਗੇ, ਜਿਸ ਨਾਲ ਉਪਭੋਗਤਾ ਨੂੰ ਹੋਵੇਗਾ ਲਾਭ : ਚੀਫ ਇੰਜੀਨੀਅਰ ਦਾਨੀਆ
ਚੀਫ ਇੰਜੀਨੀਅਰ ਜੈਇੰਦਰ ਦਾਨੀਆ ਨੇ ਕਿਹਾ ਕਿ ਝੋਨੇ ਦਾ ਸੀਜ਼ਨ ਖਤਮ ਹੋਣ ਨਾਲ ਵਿਭਾਗ ਨੂੰ ਵੱਡੇ ਪੱਧਰ ’ਤੇ ਰਾਹਤ ਮਿਲੀ ਹੈ, ਜਿਸ ਕਾਰਨ ਸ਼ਹਿਰਾਂ ’ਤੇ ਪੂਰੀ ਤਰ੍ਹਾਂ ਫੋਕਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਈ ਅਜਿਹੀਆਂ ਡਵੀਜ਼ਨਾਂ ਹਨ, ਜਿਨ੍ਹਾਂ ਦਾ ਇਲਾਕਾ ਦਿਹਾਤੀ ਅਤੇ ਸ਼ਹਿਰੀ ਵਿਚ ਪੈਂਦਾ ਹੈ। ਅਜਿਹੀਆਂ ਡਵੀਜ਼ਨਾਂ ਲਈ ਜੋ ਪੈਂਡਿੰਗ ਕੰਮ ਹਨ, ਉਹ ਨਿਪਟਾਏ ਜਾਣਗੇ, ਜਿਸ ਨਾਲ ਉਪਭੋਗਤਾ ਨੂੰ ਵੱਡੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ: ਆਂਗਨਵਾੜੀ 'ਚ ਪੜ੍ਹਨ ਵਾਲੀ ਇਸ ਮਾਸੂਮ ਨੇ ਇੰਝ ਚਮਕਾਇਆ ਪੰਜਾਬ ਦਾ ਨਾਂ, ਪਰਿਵਾਰ ਹੋਇਆ ਬਾਗੋ-ਬਾਗ
ਚੰਡੀਗੜ੍ਹ 'ਚ ਚਾਕੂ ਤੇ ਪੱਥਰ ਮਾਰ ਕਤਲ ਕੀਤਾ ਪੇਂਟਰ, ਝਾੜੀਆਂ 'ਚੋਂ ਮਿਲੀ ਸੀ ਖੂਨ ਨਾਲ ਲੱਥਪਥ ਲਾਸ਼
NEXT STORY