ਪਟਿਆਲਾ : ਪੰਜਾਬ ਵਿਚ ਲੱਗ ਰਹੇ ਲੰਬੇ ਲੰਬੇ ਬਿਜਲੀ ਕੱਟਾਂ ਵਿਚਾਲੇ ਸੂਬਾ ਸਰਕਾਰ ਪੀ.ਐੱਸ. ਪੀ. ਸੀ. ਐੱਲ. ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਬਸੰਤ ਗਰਗ ਦਾ ਤਬਾਦਲਾ ਕਰ ਦਿੱਤਾ ਹੈ। ਡਾ. ਬਸੰਤ ਗਰਗ ਨੂੰ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਜਗ੍ਹਾ ਪ੍ਰਿੰਸੀਪਲ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੂੰ ਨਵਾਂ ਮੁਖੀ ਲਗਾਇਆ ਗਿਆ ਹੈ। ਗੁਰਕੀਰਤ ਕਿਰਪਾਲ ਸਿੰਘ ਕੋਲ ਪਹਿਲਾਂ ਤੋਂ ਮੌਜੂਦ ਉਦਯੋਗ ਵਿਭਾਗ ਦੇ ਸਾਰੇ ਚਾਰਜ ਹੁਣ ਡਾ. ਬਸੰਤ ਗਰਗ ਨੂੰ ਸੌਂਪ ਦਿੱਤੇ ਗਏ ਹਨ। ਹਾਲਾਂਕਿ ਗੁਰਕੀਰਤ ਕਿਰਪਾਲ ਸਿੰਘ ਨੂੰ ਵੱਖ-ਵੱਖ ਵਿਭਾਗਾਂ ਦੇ ਚੰਗੇ ਪ੍ਰਬੰਧਨ ਲਈ ਜਾਣਿਆ ਜਾਂਦਾ ਹੈ ਪਰ ਸੂਬੇ ਦੇ ਥਰਮਲ ਪਲਾਂਟਾਂ ਵਿਚ ਕੋਲੇ ਦੀ ਭਾਰੀ ਘਾਟ ਨੂੰ ਦੇਖਦਿਆਂ ਬਿਜਲੀ ਵਿਭਾਗ ਨੂੰ ਮੁੜ ਲੀਹ ’ਤੇ ਲਿਆਉਣਾ ਉਨ੍ਹਾਂ ਲਈ ਇਕ ਵੱਡੀ ਚੁਣੌਤੀ ਹੋਵੇਗਾ।
ਇਹ ਵੀ ਪੜ੍ਹੋ : ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
ਜੇਕਰ ਸਾਲ 2025 ਦੀ ਗੱਲ ਕੀਤੀ ਜਾਵੇ ਤਾਂ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਬਿਜਲੀ ਦੀ ਮੰਗ ਵਿਚ ਭਾਰੀ ਵਾਧਾ ਹੋਇਆ ਹੈ, ਜੋ ਕਿ 3,500 ਮੈਗਾਵਾਟ ਤੱਕ ਪਹੁੰਚ ਗਿਆ ਹੈ। ਲਿਹਾਜ਼ਾ ਬਿਜਲੀ ਦੀ ਮੰਗ 16,000 ਮੈਗਾਵਾਟ ਤੱਕ ਪਹੁੰਚ ਗਈ ਹੈ। ਦੂਜੇ ਪਾਸੇ ਕੋਲੇ ਦੀ ਅਨਿਯਮਿਤ ਸਪਲਾਈ ਕਾਰਨ ਸੂਬੇ ਵਿਚ ਸਿਰਫ਼ 6,000 ਮੈਗਾਵਾਟ ਬਿਜਲੀ ਹੀ ਪੈਦਾ ਹੋ ਰਹੀ ਸੀ। ਲਿਹਾਜ਼ਾ ਬਿਜਲੀ ਦੀ ਮੰਗ ਪੂਰੀ ਕਰਨ ਲਈ ਪੀ.ਐੱਸ. ਪੀ. ਸੀ. ਐੱਲ. ਨੂੰ ਕੇਂਦਰੀ ਪੂਲ 'ਤੇ ਨਿਰਭਰ ਰਹਿਣਾ ਪੈ ਰਿਹਾ ਹੈ, ਇਹੋ ਕਾਰਣ ਹੈ ਕਿ ਪੰਜਾਬ ਵਿਚ ਲੰਬੇ ਲੰਬੇ ਬਿਜਲੀ ਕੱਟ ਰਹੇ ਹਨ।
ਇਹ ਵੀ ਪੜ੍ਹੋ : ਪਨਬੱਸ ਤੇ ਪੀ. ਆਰ. ਟੀ. ਸੀ. ਦਾ ਚੱਕਾ ਜਾਮ ਕਰਨ ਦਾ ਐਲਾਨ, ਇਸ ਤਾਰੀਖ਼ ਤੋਂ ਲੱਗੇਗੀ ਬ੍ਰੇਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
33 ਸਾਲ ਦੇਸ਼ ਦੀ ਸੇਵਾ ਕਰਨ ਵਾਲੇ ਅੰਬੈਸਡਰ ਤੋਂ ਵੀ ਮੰਗਿਆ ਜਾ ਰਿਹਾ ਭਾਰਤੀ ਹੋਣ ਦਾ ਸਬੂਤ, ਹੈਰਾਨ ਕਰੇਗਾ ਮਾਮਲਾ
NEXT STORY