ਚੰਡੀਗੜ੍ਹ (ਬਿਊਰੋ) - ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਵਲੋਂ ਅੱਜ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ’ਚ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਬਿਜਲੀ ਸੰਕਟ ਦੇ ਮੁੱਦੇ ’ਤੇ ਲਪੇਟੇ ’ਚ ਲਿਆ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਬੀਤੇ ਦਿਨੀਂ 300 ਯੂਨੀਟ ਬਿਜਲੀ ਮੁਫ਼ਤ ਕੀਤੇ ਜਾਣ ਦੇ ਕੀਤੇ ਐਲਾਨ ਨਾਲ ਵਿਰੋਧੀਆਂ ਨੂੰ ਮਿਰਚਾਂ ਲੱਗ ਰਹੀਆਂ ਹਨ। ਵਿਰੋਧੀਆਂ ਵਲੋਂ ਕਈ ਤਰ੍ਹਾਂ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਹੋਟਲ ਦੇ ਕਮਰੇ ’ਚ ਮੁੰਡਾ-ਕੁੜੀ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ, ਜਾਣੋ ਪੂਰਾ ਮਾਮਲਾ
ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ’ਤੇ ਲੈਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਹੀ ਕਾਂਗਰਸੀ ਆਗੂ ਮੰਨ ਰਹੇ ਹਨ ਕਿ 300 ਯੂਨੀਟ ਮੁਫ਼ਤ ਬਿਜਲੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੋ ਅਜਿਹਾ ਕਹਿ ਰਹੇ ਹਨ ਕੈਪਟਨ ਉਨ੍ਹਾਂ ਨੂੰ ਬਿਜਲੀ ਵਿਭਾਗ ਵਾਲਾ ਮਹਿਕਮਾ ਦੇ ਦੇਣ। ਜੇ ਉਨ੍ਹਾਂ ਨੇ ਨਹੀਂ ਦੇਣਾ ਤਾਂ ਉਹ ਆਪ ਬਿਜਲੀ ਨੂੰ ਲੈ ਇਹ ਐਲਾਨ ਕਰ ਦੇਣ।
ਪੜ੍ਹੋ ਇਹ ਵੀ ਖ਼ਬਰ - ਪਾਕਿ ’ਚ ਸ਼ਰਮਨਾਕ ਘਟਨਾ : 11 ਸਾਲਾ ਬੱਚੇ ਨਾਲ ਸਮੂਹਿਕ ਬਦਫੈਲੀ ਕਰ ਬਣਾਈ ਵੀਡੀਓ, 20 ਲੱਖ ਲੈ ਕਰ ਦਿੱਤਾ ਕਤਲ
ਉਨ੍ਹਾਂ ਦਾ ਕਹਿਣਾ ਸੀ ਕਿ ਅਸੀ ਵਾਅਦੇ ਸੋਚ ਸਮਝ ਕੇ ਕਰਦੇ ਹਾਂ। ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਸਮੇਂ ਨਾ ਹੀ ਕਿਸਾਨਾਂ ਨੂੰ ਬਿਜਲੀ ਮਿਲ ਰਹੀ ਹੈ ਅਤੇ ਨਾ ਹੀ ਕਾਰੋਬਾਰ ਕਰਨ ਵਾਲਿਆਂ ਨੂੰ। ਆਮ ਲੋਕ ਬਿਜਲੀ ਦੀ ਸਮੱਸਿਆ ਤੋਂ ਬਹੁਤ ਪਰੇਸ਼ਾਨ ਹਨ। ਸਮਝੌਤੇ ਦੇ ਸਬੰਧ ’ਚ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਵੀ ਮੰਨ ਰਹੇ ਹਨ ਕਿ ਇਹ ਸਮਝੋਤੇ ਗ਼ਲਤ ਹਨ।
ਪੜ੍ਹੋ ਇਹ ਵੀ ਖ਼ਬਰ - ਵਿਦੇਸ਼ ਜਾਣ ਦੀ ਚਾਹਤ ’ਚ IELTS ਪਾਸ ਕੁੜੀ ਨਾਲ ਕਰਵਾਇਆ ਸੀ ਵਿਆਹ, ਹੁਣ ਗੱਲ ਵੀ ਨੀਂ ਕਰਦੀ (ਵੀਡੀਓ)
ਪਾਵਰਕਾਮ ਦਾ ਦਾਅਵਾ ਐਤਵਾਰ ਨੂੰ ਸੂਬੇ ਭਰ ’ਚ ਕਿਸਾਨਾਂ ਲਈ 10.3 ਘੰਟੇ ਬਿਜਲੀ ਸਪਲਾਈ ਦਿੱਤੀ
NEXT STORY