ਜਲੰਧਰ (ਵੈੱਬ ਡੈਸਕ): ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ 7 ਅਪ੍ਰੈਲ ਨੂੰ ਲੰਮਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਕੁਝ ਇਲਾਕਿਆਂ ਵਿਚ ਸਵੇਰੇ 10 ਵਜੇ ਤੋਂ ਬਿਜਲੀ ਸਪਲਾਈ ਬੰਦ ਹੋ ਜਾਵੇਗੀ। ਜ਼ਰੂਰੀ ਮੁਰੰਮਤ ਕਾਰਨ ਬਿਜਲੀ ਦੀ ਸਪਲਾਈ 8 ਘੰਟਿਆਂ ਤਕ ਪ੍ਰਭਾਵਿਤ ਰਹਿ ਸਕਦੀ ਹੈ। ਪਾਵਰਕੌਮ ਵੱਲੋਂ ਇਸ ਸਬੰਧੀ ਅਗਾਊਂ ਸੂਚਨਾ ਵੀ ਜਾਰੀ ਕੀਤੀ ਗਈ ਹੈ-
ਭੋਖਰਾ 'ਚ ਬੰਦ ਰਹੇਗੀ ਬਿਜਲੀ
ਗੋਨਿਆਣਾ ਮੰਡੀ (ਗੋਰਾ ਲਾਲ): ਬਿਜਲੀ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ 7 ਅਪ੍ਰੈਲ ਨੂੰ 66 ਕੇਵੀ ਸਬ-ਸਟੇਸ਼ਨ ਭੋਖਰਾ ਨਾਲ ਸੰਬੰਧਿਤ ਕੁਝ 11 ਕੇਵੀ ਫੀਡਰਾਂ ‘ਤੇ ਜ਼ਰੂਰੀ ਮੁਰੰਮਤ ਕੰਮ ਕੀਤਾ ਜਾਣਾ ਹੈ। ਇਸ ਕਾਰਨ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ 11 ਕੇਵੀ ਗੋਨਿਆਣਾ ਮੰਡੀ, ਭਾਈ ਜਗਤਾ ਜੀ, ਵਾਟਰ ਵਰਕਸ, ਬਲਾਹੜ ਵਿੰਝੂ, ਨੇਹੀਆਂ ਵਾਲਾ ਅਤੇ ਫੋਕਲ ਪਾਇੰਟ ਯੂਪੀਐਸ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਹਿਲਾਂ ਤੋਂ ਤਿਆਰੀ ਕਰ ਲੈਣ ਅਤੇ ਸਹਿਯੋਗ ਦੇਣ, ਤਾਂ ਜੋ ਕੰਮ ਸਮੇਂ ਸਿਰ ਪੂਰਾ ਕੀਤਾ ਜਾ ਸਕੇ।
ਨਵਾਂਸ਼ਹਿਰ 'ਚ ਵੀ ਲੱਗੇਗਾ ਪਾਵਰ ਕੱਟ
ਨਵਾਂਸ਼ਹਿਰ (ਤ੍ਰਿਪਾਠੀ)- ਸਹਾਇਕ ਕਾਰਜਕਾਰੀ ਇੰਜੀਨੀਅਰ ਦਿਹਾਤੀ ਉਪ ਮੰਡਲ ਨਵਾਂਸ਼ਹਿਰ ਨੇ ਦੱਸਿਆ ਕਿ 132 ਕੇ. ਵੀ. ਸਬ ਸਟੇਸ਼ਨ ਤੋਂ ਚੱਲਣ ਵਾਲੀ 11 ਕੇ. ਵੀ. ਬਰਨਾਲਾ ਯੂ. ਪੀ. ਐੱਸ. ਫੀਡਰ ’ਤੇ ਜ਼ਰੂਰੀ ਰੱਖ-ਰਖਾਅ ਦੇ ਚੱਲਦਿਆਂ 7 ਅਪ੍ਰੈਲ ਨੂੰ ਫੀਡਰ ਅਧੀਨ ਪੈਂਦੇ ਪਿੰਡ ਬਰਨਾਲਾ ਕਲਾਂ, ਸਲੋਹ, ਪੁੰਨੂੰ ਮਜਾਰਾ, ਜੇਠੂ ਮਜਾਰਾ, ਚੂਹੜਪੁਰ, ਸੋਨਾ, ਬਘੌਰਾ, ਰੁੜਕੀ ਖਾਸ ਅਤੇ ਸਿੰਬਲੀ ਆਦਿ ਪਿੰਡਾਂ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਠੱਪ ਰਹੇਗੀ।
ਟਿੱਬਾ ਟੱਪਰੀਆਂ ਫੀਡਰ ਦੀ ਬਿਜਲੀ ਸਪਲਾਈ ਬੰਦ ਰਹੇਗੀ
ਨੂਰਪੁਰ ਬੇਦੀ (ਅਵਿਨਾਸ਼ ਸ਼ਰਮਾ)- ਵਧੀਕ ਸਹਾਇਕ ਇੰਜੀਨੀਅਰ ਕੁਲਵਿੰਦਰ ਸਿੰਘ ਝੱਜ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ 7 ਅਪ੍ਰੈਲ ਦਿਨ ਮੰਗਲਵਾਰ ਨੂੰ ਟਿੱਬਾ ਟੱਪਰੀਆਂ ਫ਼ੀਡਰ ਅਧੀਨ ਪੈਂਦੇ ਪਿੰਡਾਂ ਅਬਿਆਣਾ, ਨੰਗਲ, ਹਰੀਪੁਰ, ਫੂਲੜੇ, ਖਟਾਣਾ, ਟਿੱਬਾ ਟੱਪਰੀਆਂ, ਖੱਡ ਬਠਲੌਰ, ਰਾਜਗਿਰੀ, ਨੀਲੀ ਰਾਜਗਿਰੀ ਦੀਆਂ ਮੋਟਰਾਂ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ ਪ੍ਰੰਤੂ ਉਪਰੋਕਤ ਪਿੰਡਾਂ ਦੀ ਘਰਾਂ ਦੀ ਸਪਲਾਈ ਆਮ ਵਾਂਗ ਚੱਲਦੀ ਰਹੇਗੀ। ਇਸ ਦੇ ਨਾਲ ਹੀ ਖਟਾਣਾ, ਮਾਧੋਪੁਰ, ਦਹੀਰਪੁਰ, ਬਟਾਰਲਾ ਆਦਿ ਪਿੰਡਾਂ ਦੀ ਘਰੇਲੂ ਸਪਲਾਈ ਬੰਦ ਰਹੇਗੀ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਵੱਧ ਵੀ ਹੋ ਸਕਦਾ ਹੈ। ਉਨ੍ਹਾਂ ਵੱਲੋਂ ਖਪਤਕਾਰਾਂ ਨੂੰ ਬਦਲਵੇਂ ਪ੍ਰਬੰਧ ਕਰਨ ਦੀ ਅਪੀਲ ਕੀਤੀ ਗਈ।
ਭਾਦਸੋਂ 'ਚ ਵੀ ਲੱਗੇਗਾ ਕੱਟ
ਭਾਦਸੋਂ (ਅਵਤਾਰ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਉਪ ਮੰਡਲ ਦਫਤਰ ਭਾਦਸੋਂ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 7 ਅਪ੍ਰੈਲ ਦਿਨ ਮੰਗਲਵਾਰ ਨੂੰ 11 ਕੇਵੀ ਭਾਦਸੋਂ ਗਰਿੱਡ ਕੈਟਾਗਿਰੀ 1 ਅਤੇ 1 ਕੇ ਵੀ ਪਟਿਆਲਾ ਰੋਡ ਭਾਦਸੋਂ ਫੀਡਰ ਦੀ ਬਿਜਲੀ ਸਪਲਾਈ ਜਰੂਰੀ ਮੁਰੰਮਤ ਕਾਰਨ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਬੰਦ ਰਹੇਗੀ।
ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ
NEXT STORY