ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਸੋਮਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ 'ਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ। ਕਈ ਇਲਾਕਿਆਂ ਵਿਚ ਸਵੇਰੇ ਹੀ ਬਿਜਲੀ ਦਾ ਕੱਟ ਲੱਗ ਜਾਵੇਗਾ ਤੇ ਸ਼ਾਮ ਤਕ ਬਿਜਲੀ ਗੁੱਲ ਰਹੇਗੀ। ਵਿਭਾਗ ਮੁਤਾਬਕ ਕਈ ਥਾਵਾਂ 'ਤੇ ਕਈ ਘੰਟੇ ਦੇ ਪਾਵਰ ਕੱਟ ਵੀ ਲਾਏ ਜਾਣੇ ਹਨ। ਪੜ੍ਹੋ ਮੁੱਖ ਇਲਾਕਿਆਂ ਦਾ ਵੇਰਵਾ-
ਮੋਗਾ ਦੇ ਸਮਾਲਸਰ ਵਿਚ 8 ਘੰਟੇ ਬੰਦ ਰਹੇਗੀ ਬੱਤੀ
ਸਮਾਲਸਰ (ਸੁਰਿੰਦਰ)- ਇੰਜੀਨੀਅਰ ਸ੍ਰੀ ਬੇਅੰਤ ਸਿੰਘ ਸਿੱਧੂ ਸਹਾਇਕ ਕਾਰਜਕਾਰੀ ਇੰਜੀਨੀਅਰ ਸੰਚਾ. ਉਪ ਮੰਡਲ ਸਮਾਲਸਰ ਨੇ ਸੂਚਿਤ ਕੀਤਾ ਕਿ 23 ਨਵੰਬਰ 2026 ਨੂੰ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਸਮਾਲਸਰ ਤੋਂ ਬਾਘਾ ਪੁਰਾਣਾ ਦੀ 66ਕੇ. ਵੀ. ਲਾਈਨ ਨੂੰ ਡਬਲ ਸਰਕਟ ਕਰਨ ਦੇ ਕਾਰਜ ਲਈ ਬੰਦ ਰਹੇਗੀ, ਜਿਸ ਕਾਰਨ 66ਕੇ. ਵੀ. ਸ/ਬ ਸਟੇਸ਼ਨ ਸਮਾਲਸਰ ਤੋਂ ਚੱਲਣ ਵਾਲੇ ਪਿੰਡ ਜਿਵੇਂ ਸਮਾਲਸਰ, ਲੰਡੇ, ਡੇਮਰੂ ਕਲਾਂ, ਡੇਮਰੂ ਖੁਰਦ, ਜੀ.ਟੀ.ਬੀ. ਗੜ੍ਹ ਇੰਜੀਨੀਰਿੰਗ ਅਤੇ ਪੋਲੀਟੈਕਨਿਕ ਕਾਲਜ ਅਤੇ ਜੀ.ਟੀ.ਬੀ. ਗੜ੍ਹ ਕੋਠੇ, ਕੋਠੇ ਸੰਧੂਆਂ ਦੇ ਅਤੇ 66ਕੇਵੀ ਸ/ਬ ਸਟੇਸ਼ਨ ਮਾੜੀ ਮੁਸਤਫ਼ਾ ਤੋਂ ਚੱਲਣ ਵਾਲੇ ਪਿੰਡ ਜਿਵੇਂ ਕਿ ਮਾੜੀ ਮੁਸਤਫ਼ਾ, ਵੈਰੋਕੇ, ਲਧਾਈਕੇ, ਚੰਨੂੰਵਾਲਾ, ਚੌਧਰੀਵਾਲਾ ਆਦਿ ਦੀ ਬਿਜਲੀ ਸਪਲਾਈ ਬੰਦ ਰਹੇਗੀ।
ਟਾਂਡਾ 'ਚ ਵੀ 6 ਘੰਟਿਆਂ ਦਾ ਪਾਵਰ ਕੱਟ
ਟਾਂਡਾ ਉੜਮੁੜ (ਪੰਡਿਤ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇੰਜੀਨੀਅਰ ਤਜਿੰਦਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਲੋਆ ਫੀਡਰ ਦੀ ਜ਼ਰੂਰੀ ਮੁਰੰਮਤ ਅਤੇ ਸਾਂਭ-ਸੰਭਾਲ ਦੇ ਕੰਮ ਕਾਰਨ ਕੱਲ ਮਿਤੀ 23 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕਲੋਆ ਯੂ.ਪੀ.ਐਸ. (ਘਰੇਲੂ/ਘਰਾਂ) ਦੀ ਬਿਜਲੀ ਸਪਲਾਈ ਬੰਦ ਰਹੇਗੀ।
ਸਮੂਹ ਇਲਾਕਾ ਨਿਵਾਸੀਆਂ ਅਤੇ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਦੌਰਾਨ ਵਿਭਾਗ ਨੂੰ ਆਪਣਾ ਪੂਰਨ ਸਹਿਯੋਗ ਦੇਣ। ਮੁਰੰਮਤ ਦਾ ਕੰਮ ਮੁਕੰਮਲ ਹੋਣ ਉਪਰੰਤ ਬਿਜਲੀ ਸਪਲਾਈ ਮੁੜ ਚਾਲੂ ਕਰ ਦਿੱਤੀ ਜਾਵੇਗੀ।
ਨੂਰਪੁਰਬੇਦੀ 'ਚ 5 ਘੰਟਿਆਂ ਦਾ ਪਾਵਰ-ਕੱਟ
ਨੂਰਪੁਰਬੇਦੀ (ਭੰਡਾਰੀ)-ਨੂਰਪੁਰਬੇਦੀ ਖੇਤਰ ਦੇ ਸਮੁੱਚੇ ਪਿੰਡਾਂ ਵਿਚ 23 ਨਵੰਬਰ ਨੂੰ 5 ਘੰਟੇ ਬਿਜਲੀ ਸਪਲਾਈ ਬੰਦ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਸਹਾਇਕ ਇੰਜੀਨੀਅਰ ਪਾਵਰਕਾਮ ਉੱਪ ਦਫ਼ਤਰ ਤਖਤਗੜ੍ਹ ਨੇ ਦੱਸਿਆ ਕਿ 132 ਕੇ.ਵੀ. ਅਨੰਦਪੁਰ ਸਾਹਿਬ ਤੋਂ ਸ਼ਟਡਾਊਨ ਹੋਣ ਕਾਰਨ 66 ਕੇ.ਵੀ. ਗ੍ਰਿਡ ਬਜਰੂੜ, ਨਲਹੋਟੀ ਅਤੇ ਨੂਰਪੁਰਬੇਦੀ ਤੋਂ ਚੱਲਣ ਵਾਲੇ ਸਾਰੇ ਫੀਡਰਾਂ ਨਾਲ ਜੁੜੇ ਪਿੰਡਾਂ ਦੀ ਬਿਜਲੀ ਸਪਲਾਈ ਸਵੇਰੇ 10 ਤੋਂ ਸ਼ਾਮ 3 ਵਜੇ ਤੱਕ ਬੰਦ ਰਹੇਗੀ। ਉਨ੍ਹਾਂ ਦੱਸਿਆ ਕਿ ਚੱਲ ਰਹੇ ਕੰਮ ਦੀ ਸਥਿਤੀ ਅਨੁਸਾਰ ਬਿਜਲੀ ਬੰਦ ਰਹਿਣ ਦੇ ਸਮੇਂ ਵਿਚ ਵਾਧਾ ਜਾਂ ਕਮੀ ਹੋ ਸਕਦੀ ਹੈ। ਇਸ ਲਈ ਬਿਜਲੀ ਖਪਤਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀ ਜ਼ਰੂਰਤ ਅਨੁਸਾਰ ਬਿਜਲੀ ਦੇ ਬਦਲਵੇਂ ਪ੍ਰਬੰਧ ਪਹਿਲਾਂ ਹੀ ਕਰ ਕੇ ਰੱਖਣ।
ਸਾਊਦੀ ਅਰਬ ਵਿਚ ਪੰਜਾਬ ਦੇ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
NEXT STORY