ਲੁਧਿਆਣਾ: ਲੁਧਿਆਣਾ ਦੇ ਪਿੰਡ ਹਸਨਪੁਰ ਦੇ ਕੋਲ ਫਿਰੋਜ਼ਪੁਰ ਰੋਡ 'ਤੇ ਪਿੰਡ ਵਾਸੀਆਂ ਵੱਲੋਂ ਲੰਬੇ ਸਮੇਂ ਤੋਂ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਹਾਈਵੇਅ ਜਾਮ ਕਰਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਭਿਆਨਕ ਗਰਮੀ ਵਿਚ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਲੋਕਾਂ ਦਾ ਗੁੱਸਾ ਫੁੱਟ ਪਿਆ ਅਤੇ ਉਹ ਰਾਤ ਨੂੰ ਸੜਕਾਂ 'ਤੇ ਉਤਰ ਆਏ। ਪ੍ਰਦਰਸ਼ਨ ਕਾਰਨ ਹਾਈਵੇਅ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਰਾਹਗੀਰਾਂ ਅਤੇ ਮੁਸਾਫਰਾਂ ਨੂੰ ਕਈ ਘੰਟਿਆਂ ਤੱਕ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਪਿੰਡ ਵਾਸੀਆਂ ਨੇ ਕਿਹਾ ਕਿ ਭਿਆਨਕ ਗਰਮੀ ਵਿਚਾਲੇ ਉਨ੍ਹਾਂ ਦੇ ਇਲਾਕੇ ਵਿਚ ਲਗਾਤਾਰ ਲੰਬੇ-ਲੰਬੇ ਬਿਜਲੀ ਕੱਟ ਲਗਾਏ ਜਾ ਰਹੇ ਹਨ। ਭਿਆਨਕ ਗਰਮੀ ਕਾਰਨ ਲੋਕਾਂ ਦਾ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਅਤੇ ਰਾਤ ਨੂੰ ਸੌਂਦੇ ਸਮੇਂ ਵੀ 3 ਤੋਂ 4 ਵਾਰ ਬਿਜਲੀ ਗੁੱਲ ਹੁੰਦੀ ਹੈ। ਕਈ ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ। ਪਾਵਰਕੌਮ ਦੇ ਦਫ਼ਤਰਾਂ ਵਿਚ ਅਧਿਕਾਰੀ ਸੁਣਵਾਈ ਨਹੀਂ ਕਰਦੇ ਅਤੇ ਲੋਕਾਂ ਨੂੰ ਇਕ ਕਾਊਂਟਰ ਤੋਂ ਦੂਜੇ ਕਾਊਂਟਰ 'ਤੇ ਭੇਜ ਦਿੱਤਾ ਜਾਂਦਾ ਹੈ। ਜੇਕਰ ਕੋਈ ਮੁਲਾਜ਼ਮ ਬਿਜਲੀ ਠੀਕ ਕਰਨ ਆਉਂਦਾ ਵੀ ਹੈ, ਤਾਂ ਉਹ ਸਿਰਫ ਆਰਜ਼ੀ (ਟੈਂਪਰੇਰੀ) ਪ੍ਰਬੰਧ ਕਰਕੇ ਚਲਾ ਜਾਂਦਾ ਹੈ, ਜਿਸ ਤੋਂ ਤੁਰੰਤ ਬਾਅਦ ਬਿਜਲੀ ਫਿਰ ਬੰਦ ਹੋ ਜਾਂਦੀ ਹੈ।
ਮੌਕੇ 'ਤੇ ਪਹੁੰਚੇ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਅਧਿਕਾਰੀਆਂ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਬਿਜਲੀ ਦੀ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਧਰਨਾ ਖ਼ਤਮ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਸੁਧਾਰ ਨਾ ਹੋਇਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।
ਪਾਕਿਸਤਾਨ ਨੂੰ ਲਾਈਵ ਫੁਟੇਜ ਭੇਜਣ ਵਾਲਾ ਮੁਲਜ਼ਮ ਗ੍ਰਿਫਤਾਰ, ਪੰਜਾਬ-ਜੰਮੂ ਹਾਈਵੇ 'ਤੇ ਲਾਏ ਸਨ ਕੈਮਰੇ
NEXT STORY