ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਭਲਕੇ ਕੁਝ ਇਲਾਕਿਆਂ ਵਿਚ ਬਿਜਲੀ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਜਲੰਧਰ ਵਿਖੇ ਵੱਖ-ਵੱਖ ਸਬ-ਸਟੇਸ਼ਨਾਂ ਤੋਂ ਚੱਲਦੇ ਫੀਡਰਾਂ ਦੀ 30 ਤਾਰੀਖ਼ ਨੂੰ ਮੁਰੰਮਤ ਕਰਵਾਈ ਜਾ ਰਹੀ ਹੈ, ਜਿਸ ਕਾਰਨ ਕਈ ਇਲਾਕਿਆਂ ਵਿਚ ਬਿਜਲੀ ਬੰਦ ਰਹੇਗੀ। ਦਰਅਸਲ ਪਾਵਰਕਾਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜਲੰਧਰ ਦੇ ਉੱਪ ਮੰਡਲ ਦਫ਼ਤਰ ਟੀ-ਮਕਸੂਦਪੁਰ ਐਤਵਾਰ ਯਾਨੀ 30 ਤਾਰੀਖ਼ ਨੂੰ 66 ਕੇਵੀ ਮਕਸੂਦਪੁਰ ਬਿਜਲੀ ਘਰ ਤੋਂ ਚੱਲਦਾ 11 ਕੇਵੀ ਗੋਪਾਲ ਨਗਰ ਫੀਡਰ ਦੀ ਸਪਲਾਈ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਤ ਬਿਜਲੀ ਸੁਧਾਰ ਦੇ ਜ਼ਰੂਰੀ ਕੰਮਾਂ ਕਰਕੇ ਬੰਦ ਰਹੇਗੀ।

ਫੀਡਰ ਦੀ ਸਪਲਾਈ ਬੰਦ ਹੋਣ ਕਾਰਨ ਰਤਨ ਨਗਰ, ਸ਼ਹੀਦ ਬਾਬੂ ਲਾਭ ਸਿੰਘ ਨਗਰ, ਅਮਨ ਨਗਰ, ਗੁਲਾਬ ਦੇਵੀ ਰੋਡ, ਆਰਿਆ ਨਗਰ ਸਮੇਤ ਨੇੜਲੇ ਖੇਤਰਾਂ ਦੀ ਸਪਲਾਈ ਪ੍ਰਭਾਵਿਤ ਰਹੇਗੀ ਹਾਲਾਂਕਿ ਬਾਕੀ ਇਲਾਕਿਆਂ ਵਿਚ ਬਿਜਲੀ ਸਪਲਾਈ ਰੋਜ਼ਾਨਾ ਵਾਂਗ ਜਾਰੀ ਰਹੇਗੀ।
ਇਹ ਵੀ ਪੜ੍ਹੋ: ਲਓ ਜੀ ਲੱਗ ਗਈਆਂ ਮੌਜਾਂ! ਪੰਜਾਬ 'ਚ ਫਿਰ ਦੋ ਛੁੱਟੀਆਂ, ਬੰਦ ਰਹਿਣਗੇ ਸਕੂਲ-ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਗਾ ਪੁਲਸ ਵੱਲੋ CASO ਅਪਰੇਸ਼ਨ ਦੌਰਾਨ ਨਸ਼ਿਆਂ ਨਾਲ ਪ੍ਰਭਾਵਿਤ ਸਥਾਨਾਂ 'ਤੇ ਛਾਪੇਮਾਰੀ
NEXT STORY