ਵੈੱਬ ਡੈਸਕ- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਅਸਿਸਟੈਂਟ ਲਾਈਨਮੈਨ ਦੇ 6,289 ਅਹੁਦਿਆਂ 'ਤੇ ਭਰਤੀਆਂ ਕੱਢੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਲਾਈਨਮੈਨ ਸਮੇਤ ਹੋਰ 6289 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 9 ਜੁਲਾਈ 2026 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
10ਵੀਂ ਪਾਸ, ਲਾਈਨਮੈਨ ਟਰੇਡ 'ਚ ਆਈਟੀਆਈ (ITI) ਸਰਟੀਫਿਕੇਟ ਜਾਂ ਨੈਸ਼ਨਲ ਅਪ੍ਰੈਂਟਿਸਸ਼ਿਪ ਸਰਟੀਫਿਕੇਟ। 10ਵੀਂ 'ਚ ਪੰਜਾਬੀ ਇਕ ਵਿਸ਼ੇਸ਼ ਰੂਪ 'ਚ ਜ਼ਰੂਰ ਪੜ੍ਹੀ ਹੋਵੇ ਅਤੇ ਉਸ 'ਚ ਪਾਸ ਹੋਇਆ ਹੋਵੇ।
ਤਨਖਾਹ
ਉਮੀਦਵਾਰ ਨੂੰ ਹਰ ਮਹੀਨੇ 19,990 ਰੁਪਏ ਤਨਖਾਹ ਮਿਲੇਗੀ।
ਉਮਰ
ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ 37 ਸਾਲ ਤੈਅ ਕੀਤੀ ਗਈ ਹੈ। ਰਿਜ਼ਰਵ ਕੈਟੇਗਰੀ ਦੇ ਉਮੀਦਵਾਰਾਂ ਨੂੰ ਉਮਰ 'ਚ ਛੋਟ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਸਿਸਟੈਂਟ ਲਾਈਨਮੈਨ ਦੀਆਂ 3000 ਪੋਸਟਾਂ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਅਸਿਸਟੈਂਟ ਲਾਈਨਮੈਨ ਦੀਆਂ 3289 ਪੋਸਟਾਂ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ ਆਗੂਆਂ ਦੀ ਹੋਈ ਮੀਟਿੰਗ! ਲਿਆ ਗਿਆ ਵੱਡਾ ਫ਼ੈਸਲਾ
NEXT STORY