ਗੁਰਦਾਸਪੁਰ, (ਹਰਮਨਪ੍ਰੀਤ, ਵਿਨੋਦ, ਦੀਪਕ)- ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਵੱਲੋਂ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਅਡ਼ੀਅਲ ਵਤੀਰੇ ਵਿਰੁੱਧ ਸਰਕਲ ਦਫ਼ਤਰ ਗੁਰਦਾਸਪੁਰ ਅੱਗੇ ਪਰਿਵਾਰਾਂ ਸਮੇਤ ਧਰਨਾ ਦਿੱਤਾ ਗਿਆ ਉਪਰੰਤ ਸਰਕਲ ਪ੍ਰਧਾਨ ਜਗਤਾਰ ਸਿੰਘ ਦੀ ਅਗਵਾਈ ਹੇਠ ਸ਼ਹਿਰ ’ਚ ਰੋਸ ਮੁਜ਼ਾਹਰਾ ਕਰ ਕੇ ਡਾਕਖਾਨਾ ਚੌਕ ਗੁਰਦਾਸਪੁਰ ਵਿਖੇ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਧਰਨੇ ’ਚ ਸੂਬਾ ਕਮੇਟੀ ਦੇ ਜਨਰਲ ਸਕੱਤਰ ਪ੍ਰਮੋਦ ਅਤੇ ਸਹਾਇਕ ਸਕੱਤਰ ਕ੍ਰਿਸ਼ਨ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨਿੱਜੀਕਰਨ ਦੇ ਕਦਮ ਤੇਜ਼ੀ ਨਾਲ ਵਧਾ ਰਹੀ ਹੈ, ਸਰਕਾਰੀ ਥਰਮਲ ਪਲਾਂਟ ਬੰਦ ਕੀਤੇ ਜਾ ਰਹੇ ਹਨ ਅਤੇ ਵਰਕਸ਼ਾਪਾਂ ਵੀ ਬੰਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬਿਜਲੀ ਘਰ ਠੇਕੇਦਾਰਾਂ ਦੇ ਹਵਾਲੇ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ 1-12-11 ਤੋਂ ਪੇ ਬੈਂਡ ’ਚ ਵਾਧਾ ਕਰਨ, 23 ਸਾਲਾ ਪ੍ਰਮੋਸ਼ਨ ਸਕੇਲ ਸਮੂਹ ਕਰਮਚਾਰੀਆਂ ’ਤੇ ਬਿਨਾਂ ਸ਼ਰਤ ਲਾਗੂ ਕਰਨ, ਨਵੇਂ ਭਰਤੀ ਹੋਏ ਅਤੇ ਸੇਵਾ-ਮੁਕਤ ਕਰਮਚਾਰੀਆਂ ਨੂੰ ਬਿਜਲੀ ਦੀ ਰਿਆਇਤ ਦੇਣ, ਨਵੇਂ ਭਰਤੀ ਕਰਮਚਾਰੀਆਂ ਨੂੰ ਕੇਵਲ ਪੇ ਬੈਂਡ ਦੇਣ ਦੀ ਥਾਂ ਬਰਾਬਰ ਕੰਮ-ਬਰਾਬਰ ਤਨਖਾਹ ਦੇਣ, ਵਰਕਚਾਰਜ ਅਤੇ ਆਰ. ਟੀ. ਐੱਮ. ਤੋਂ ਸਹਾਇਕ ਲਾਈਨਮੈਨ ਬਣਾਉਣ, ਡਿਸਮਿਸ ਕੀਤੇ ਆਗੂ ਬਹਾਲ ਕਰਨ, 1-1-04 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ’ਤੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨ, ਠੇਕੇ ’ਤੇ ਰੱਖੇ ਕਾਮੇ ਪੱਕੇ ਕਰਨ, ਬਿਜਲੀ ਕਾਮਿਆਂ ਦੇ ਸਕੇਲ ਦੋ ਧਿਰੀ ਗੱਲਬਾਤ ਰਾਹੀਂ ਸੋਧਣ, ਮਹਿੰਗਾਈ ਭੱਤੇ ਦੀਆਂ ਬਕਾਇਆ 5 ਕਿਸ਼ਤਾਂ ਜਾਰੀ ਕਰਨ ਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਲਾਗੂ ਨਾ ਹੋਈਆਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।
ਨਿਯਮਾਂ ਨੂੰ ਛਿੱਕੇ ਟੰਗ ਕੇ ਸਕੂਲ ਵੈਨਾਂ ਲਿਜਾਂਦੀਅਾਂ ਨੇ ਬੱਚੇ
NEXT STORY