ਚੰਡੀਗੜ੍ਹ/ਜਲੰਧਰ (ਸ਼ਰਮਾ, ਧਵਨ)-ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਹਿਮਾਚਲ ਪ੍ਰਦੇਸ਼ ’ਚ ਜੋਗਿੰਦਰ ਨਗਰ ’ਚ ਸ਼ਾਨਨ ਪਾਵਰ ਹਾਊਸ ਦਾ ਦੌਰਾ ਕਰ ਕੇ ਨਿਰੀਖਣ ਕੀਤਾ। ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਾਨਨ ਪਾਵਰ ਹਾਊਸ ਨੂੰ ਲੈ ਕੇ ਬਹੁਤ ਗੰਭੀਰ ਹੈ। ਸ਼ਾਨਨ ਪਾਵਰ ਹਾਊਸ ਦੇ ਰੱਖ-ਰਖਾਅ ਲਈ ਲੋੜੀਂਦੇ ਕੰਮ ਜਲਦ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਸ਼ਾਨਨ ਪਾਵਰ ਹਾਊਸ ’ਚ ਕੰਮ ਕਰ ਰਹੇ ਇੰਜੀਨੀਅਰਾਂ ਅਤੇ ਬਾਕੀ ਸਮੁੱਚੇ ਸਟਾਫ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ਼ਾਨਨ ਪਾਵਰ ਹਾਊਸ ਦੇ ਕਰਮਚਾਰੀਆਂ ਦੀਆਂ ਜਾਇਜ਼ ਲੋੜਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੇਵਾ ਕੇਂਦਰਾਂ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਨਿਰਦੇਸ਼
ਉਨ੍ਹਾਂ ਕਿਹਾ ਕਿ ਇਹ ਪਣ-ਬਿਜਲੀ ਪ੍ਰਾਜੈਕਟ 1932 ’ਚ ਬ੍ਰਿਟਿਸ਼ ਇੰਜੀਨੀਅਰ ਕਰਨਲ ਬੈਟੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਤਿਆਰ ਕੀਤੇ ਡਿਜ਼ਾਈਨ ’ਤੇ ਬਣਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸ਼ਾਨਨ ਪਾਵਰ ਹਾਊਸ ਦੀ ਸ਼ੁਰੂਆਤ ’ਚ 48 ਮੈਗਾਵਾਟ ਦੀ ਉਤਪਾਦਨ ਸਮਰੱਥਾ ਸੀ ਅਤੇ ਹੁਣ ਇਸ ਦੀ ਉਤਪਾਦਨ ਸਮਰੱਥਾ 110 ਮੈਗਾਵਾਟ ਹੈ। ਮੰਤਰੀ ਨੇ ਇਸ ਗੱਲ ’ਤੇ ਤਸੱਲੀ ਪ੍ਰਗਟਾਈ ਕਿ ਇਹ ਪ੍ਰਾਜੈਕਟ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੋਵਾਂ ਸੂਬਿਆਂ ਦੇ ਬਿਜਲੀ ਖਪਤਕਾਰਾਂ ਨੂੰ ਬਿਜਲੀ ਸਪਲਾਈ ਕਰਦਿਆਂ ਵਿਕਾਸ ’ਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਤੇਜ਼ ਰਫ਼ਤਾਰ ਟਰੱਕ ਹੇਠਾਂ ਆਉਣ ਨਾਲ ਔਰਤ ਦੀ ਦਰਦਨਾਕ ਮੌਤ
STF ਲੁਧਿਆਣਾ ਦੀ ਵੱਡੀ ਕਾਰਵਾਈ : ਕਰੋੜਾਂ ਦੀ ਹੈਰੋਇਨ ਸਮੇਤ 3 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
NEXT STORY