ਭਗਤਾ ਭਾਈਕਾ ( ਢਿੱਲੋਂ ) - ਬਿਜਲੀ ਸਪਲਾਈ ਦੀ ਸਮੱਸਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ’ਚ ਬਲਾਕ ਭਗਤਾ, ਨਥਾਣਾ ਅਤੇ ਫੂਲ਼ ਦੇ ਕਿਸਾਨਾਂ ਨੇ ਸਾਂਝੇ ਤੌਰ ’ਤੇ ਐਕਸੀਅਨ ਭਗਤਾ ਭਾਈਕਾ ਦੇ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਨਥਾਣਾ ਬਲਾਕ ਦੇ ਜਨਰਲ ਸੈਕਟਰੀ ਬਲਜੀਤ ਸਿੰਘ ਫੂਲ਼ ਤੇ ਭਗਤਾ ਬਲਾਕ ਦੇ ਪ੍ਰਧਾਨ ਜਸਪਾਲ ਸਿੰਘ ਕੋਠਾਗੁਰੂ ਨੇ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਮੌਕੇ ਝੋਨੇ ਦੀ ਫ਼ਸਲ ਪੱਕਣ ਕਿਨਾਰੇ ਹੈ ਪਰ ਪਾਵਰਕਾਮ ਤੇ ਪੰਜਾਬ ਦੀ ਕਾਂਗਰਸ ਸਰਕਾਰ ਦੀ ਨਾਕਾਮੀ ਦੇ ਕਾਰਨ ਸੂਬੇ ਅੰਦਰ ਕੋਲੇ ਦੀ ਘਾਟ ਦਾ ਬਹਾਨਾ ਬਣਾਕੇ ਲੰਮੇ ਲੰਮੇ ਬਿਜਲੀ ਦੇ ਕੱਟ ਲਗਾਕੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਕਾਰ ਲੁੱਟਣ ਆਏ ਲੁਟੇਰਿਆਂ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ (ਵੀਡੀਓ)
ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਤਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਖਾਤਰ ਹਰ ਵਰਗ ਦੇ ਕਿਰਤੀ ਲੋਕਾਂ ਨੇ ਦਿੱਲੀ ਵਿਖੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਵਿੱਢੇ ਸੰਘਰਸ਼ ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ। ਦੂਜੇ ਪੰਜਾਬ ਸਰਕਾਰ ਆਏ ਦਿਨ ਲੋਕ ਮਾਰੂ ਨੀਤੀਆਂ ਲਾਗੂ ਕਰ ਲੋਕਾਂ ਨੂੰ ਖ਼ੁਦਖੁਸ਼ੀ ਕਰਨ ਲਈ ਮਜਬੂਰ ਕਰ ਰਹੀ ਹੈ। ਕਿਹਾ ਕਿ ਪਿਛਲੇ ਦਿਨੀਂ ਖੇਤੀਬਾੜੀ ਵਿਭਾਗ ਦੇ ਮਾੜੇ ਪ੍ਰਬੰਧਾਂ ਕਰਕੇ ਨਰਮੇ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਹੋ ਚੁੱਕਿਆ ਹੈ ਅਤੇ ਇਸ ਨੁਕਸਾਨ ਦੀ ਜ਼ਿੰਮੇਵਾਰੀ ਵੀ ਪੰਜਾਬ ਸਰਕਾਰ ਦੀ ਹੈ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਨੂੰ ਲੈ ਕੇ ਗੰਭੀਰ ਹੋਈ ਕੇਂਦਰ ਸਰਕਾਰ : ਹੁਣ ਨਹੀਂ ਹੋਵੇਗਾ ‘ਤੇਰਾ DGP, ਮੇਰਾ DGP’
ਉਨ੍ਹਾਂ ਕਿਹਾ ਕਿ ਜੇਕਰ ਮੰਨ ਲਈਏ ਕਿ ਸੂਬੇ ਅੰਦਰ ਕੋਲੇ ਦੀ ਘਾਟ ਦਾ ਸੰਕਟ ਪੈਦਾ ਹੋ ਗਿਆ ਹੈ ਤਾਂ ਉਸਦੀ ਘਾਟ ਪੂਰੀ ਕਰਨਾ ਵੀ ਸਰਕਾਰਾਂ ਦੀ ਜ਼ਿੰਮੇਵਾਰੀ ਬਣਦੀ ਹੈ। ਇਸ ਧਰਨੇ ਦੌਰਾਨ ਬਲਾਕ ਨਥਾਣਾ ਦੇ ਆਗੂ ਲਖਵੀਰ ਸਿੰਘ ਅਤੇ ਅਵਤਾਰ ਸਿੰਘ ਨੇ ਸਾਂਝੇ ਤੌਰ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਬਿਜਲੀ ਦੀ ਸਪਲਾਈ ਨਿਰਵਿਘਨ ਨਾ ਸ਼ੁਰੂ ਕੀਤੀ ਗਈ ਤਾਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਨਿਗੌਰ ਸਿੰਘ, ਬਲਦੇਵ ਸਿੰਘ ਅਤੇ ਬਿਕਰਜੀਤ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਸਟੇਜ ਦੀ ਕਾਰਵਾਈ ਗੁਰਮੇਲ ਸਿੰਘ ਨਥਾਣਾ ਨੇ ਨਿਭਾਈ।
ਪੜ੍ਹੋ ਇਹ ਵੀ ਖ਼ਬਰ - ਪਤਨੀ ਦੇ ਕਾਰਨਾਮਿਆਂ ਤੋਂ ਦੁਖੀ 'ਆਪ' ਆਗੂ ਦੀ ਮੰਤਰੀ ਰੰਧਾਵਾ ਨੂੰ ਚਿਤਾਵਨੀ, ਕਾਰਵਾਈ ਨਾ ਹੋਈ ਤਾਂ ਕਰਾਂਗਾ ਆਤਮਦਾਹ
ਧਰਨੇ ਤੋਂ ਬਾਅਦ ਕਿਸਾਨਾਂ ਨੇ ਖੋਲ੍ਹਿਆ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ, ਆਵਾਜਾਈ ਹੋਈ ਬਹਾਲ
NEXT STORY