ਅੰਮ੍ਰਿਤਸਰ (ਨੀਰਜ) - ‘ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ ਨਿਰੰਤਰ ਬਿਜਲੀ ਸਪਲਾਈ ਦੇਣ ਲਈ ਲਗਾਤਾਰ ਬਿਜਲੀ ਸਪਲਾਈ ਵਿਚ ਸੁਧਾਰਾਂ ’ਤੇ ਕੰਮ ਕਰ ਰਹੀ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਦੇ ਕਿਸਾਨਾਂ ਨੂੰ ਆਪਣੇ ਟਿਊਬਵੈਲਾਂ ਦਾ ਲੋਡ ਵਧਾਉਣ ਲਈ ਵਾਧੂ ਸਮਾਂ ਦਿੱਤਾ ਗਿਆ ਹੈ, ਜਿਸ ਤਹਿਤ ਕਿਸਾਨ 15 ਸਤੰਬਰ ਤੱਕ ਕੇਵਲ 2750 ਰੁਪਏ ਫੀਸ ਪ੍ਰਤੀ ਹਾਰਸ ਪਾਵਰ ਦੇ ਕੇ ਆਪਣਾ ਲੋਡ ਵਧਾ ਸਕਦੇ ਹਨ।’ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ‘ਉਜਵਲ ਭਾਰਤ ਉਜਵਲ ਭਵਿੱਖ’ ਵਿਸ਼ੇ ’ਤੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਦੱਸਿਆ ਕਿ ਪਹਿਲਾਂ ਇਹ ਫੀਸ 4750 ਰੁਪਏ ਪ੍ਰਤੀ ਹਾਰਸ ਪਾਵਰ ਸੀ, ਜੋ ਮੁੱਖ ਮੰਤਰੀ ਨੇ 2000 ਰੁਪਏ ਪ੍ਰਤੀ ਹਾਰਸ ਪਾਵਰ ਘੱਟ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ
ਉਨ੍ਹਾਂ ਕਿਹਾ ਕਿ ਇਸ ਨਾਲ ਬਿਜਲੀ ਸਪਲਾਈ ਵਿਚ ਵੱਡੇ ਸੁਧਾਰ ਹੋਣਗੇ, ਕਿਉਂਕਿ ਲੋਡ ਵੱਧ ਹੋਣ ਨਾਲ ਲਾਇਨਾਂ, ਟਰਾਂਸਫਾਰਮਰ ਅਤੇ ਹੋਰ ਸਾਜ਼ੋ ਸਮਾਨ ਉਸ ਸਮਰੱਥਾ ਦੀ ਪੂਰਤੀ ਲਈ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਦੀਨ ਦਿਆਲ ਉਪਾਧਿਆ ਗ੍ਰਾਮੀਣ ਯੋਜਨਾ ਤਹਿਤ ਪਹਿਲਾਂ ਬਿਜਲੀ ਸਪਲਾਈ ਵਿਚ ਸੁਧਾਰ ਉਤੇ 220 ਕਰੋੜ ਰੁਪਏ ਅਤੇ 5000 ਤੋਂ ਵੱਧ ਅਬਾਦੀ ਵਾਲੇ ਕਸਬਿਆਂ ਵਿਚ 360 ਕਰੋੜ ਰੁਪਏ ਖ਼ਰਚ ਕੀਤੇ ਹਨ। ਅਜੇ ਇਸ ਵਿਚ ਵੱਡੇ ਸੁਧਾਰ ਹੋਣ ਦੀ ਸੰਭਾਵਨਾ ਹੈ, ਜੋ ਤੁਹਾਡੇ ਵੱਲੋਂ ਕੀਤੇ ਲੋਡ ਦੇ ਪ੍ਰਗਟਾਵੇ ਨਾਲ ਸਿਰੇ ਚਾੜੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸੁਧਾਰਾਂ ਲਈ ਇਹ ਵੀ ਜ਼ਰੂਰੀ ਹੈ ਕਿ ਲੋਕ ਕੁੰਡੀ ਲਗਾ ਕੇ ਬਿਜਲੀ ਚੋਰੀ ਨਾ ਕਰਨ।
ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ 600 ਯੂਨਿਟ ਹਰ ਘਰ ਨੂੰ ਮੁਆਫ਼ ਕੀਤੇ ਹਨ, ਜੋ ਹਰ ਘਰ ਦੀ ਲੋੜ ਪੂਰੀ ਕਰ ਸਕਦੇ ਹਨ। ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਨਿਰੰਤਰ ਬਿਜਲੀ ਮੁਹੱਇਆ ਕਰਵਾਉਣ ਲਈ 2000 ਮੈਗਾਵਾਟ ਬਿਜਲੀ ਦੇ ਸਮਝੌਤੇ ਕੀਤੇ ਹਨ। ਇਸ ਤੋਂ ਇਲਾਵਾ 206 ਮੈਗਾਵਾਟ ਦੀ ਸਮਰੱਥਾ ਵਾਲੇ ਸ਼ਾਹਪੁਰ ਕੰਡੀ ਡੈਮ ਦਾ ਕੰਮ ਜ਼ੋਰਾਂ ਉਤੇ ਹੈ, ਜੋ 2024 ਵਿਚ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਡਾ ਕੰਮ ਬਿਜਲੀ ਸਪਲਾਈ ਘਰ-ਘਰ ਦੇਣ ਨਾਲ ਪੂਰਾ ਨਹੀਂ ਹੋ ਜਾਂਦਾ, ਹੁਣ ਬਿਜਲੀ ਸਪਲਾਈ ਵਿਚ ਸੁਧਾਰ ਦੀ ਲੋੜ ਹੈ, ਜੋ ਅਸੀਂ ਕਰ ਰਹੇ ਹਾਂ।
ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ
ਉਨ੍ਹਾਂ ਕਿਹਾ ਕਿ ਵਿਭਾਗ ਸੂਰਜੀ ਊਰਜਾ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰ ਰਿਹਾ ਹੈ ਅਤੇ ਲੋਕਾਂ ਨੂੰ ਇਸ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁਖੀ ਸਰਹੱਦੀ ਜ਼ੋਨ ਇੰਜ ਬਾਲ ਕ੍ਰਿਸ਼ਨ, ਐੱਸ.ਈ. ਜਤਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਬੱਚਿਆਂ ਵੱਲੋਂ ਇਸ ਮੌਕੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਇੰਜ ਸ੍ਰੀ ਰਾਜੀਵ ਪਰਾਸ਼ਰ, ਇੰਜ ਬਲਕਾਰ ਸਿੰਘ, ਡੀ ਐਮ ਪੇਡਾ ਸ੍ਰੀ ਯਸ਼ਪਾਲ ਜੁਆਲ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ: ਐਨਕਾਊਂਟਰ ’ਚ ਮਾਰੇ ਗੈਂਗਸਟਰ ਜਗਰੂਪ ਰੂਪਾ ਤੇ ਕੁੱਸਾ ਦਾ ਹੋਇਆ ਪੋਸਟਮਾਰਟਮ, ਜੇਬਾਂ ’ਚੋਂ ਬਰਾਮਦ ਹੋਈਆਂ ਗੋਲੀਆਂ
ਜਿਊਲਰਸ ਤੋਂ 8.50 ਲੱਖ ਦੇ ਗਹਿਣੇ ਲੈ ਕੇ ਨਹੀਂ ਦਿੱਤੇ ਪੈਸੇ, ਔਰਤ ’ਤੇ ਕੇਸ ਦਰਜ
NEXT STORY