ਪਟਿਆਲਾ (ਪਰਮੀਤ) : ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੇ ਆਕਸੀਜਨ ਪਲਾਂਟਾਂ, ਮੈਡੀਕਲ ਉਪਰਕਣ ਬਣਾਉਣ ਵਾਲੀਆਂ ਇਕਾਈਆਂ, ਹਸਪਤਾਲਾਂ ਅਤੇ ਕੋਰੋਨਾ ਕੇਅਰ ਸੈਂਟਰਾਂ ਨੂੰ ਬਿਨਾਂ ਰੁਕਾਵਟ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਰਸੋਈ ਗੈਸ ਖ਼ਪਤਕਾਰਾਂ ਲਈ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਦਿੱਤੀ ਵੱਡੀ ਰਾਹਤ
ਇਸ ਸਬੰਧੀ ਸੀ. ਐਮ. ਡੀ. ਏ. ਵੈਣੂੰ ਪ੍ਰਸਾਦ ਵੱਲੋਂ ਸਰਕੂਲਰ ਜਾਰੀ ਕੀਤਾ ਗਿਆ ਹੈ। ਇਸ 'ਚ ਡਾਇਰੈਕਟਰ ਡਿਸਟ੍ਰੀਬਿਊਸ਼ਨ ਪਾਵਰਕਾਮ ਅਤੇ ਡਾਇਰੈਕਟਰ ਟੈਕਨੀਕਲ ਪੀ. ਐਸ. ਪੀ. ਸੀ. ਐਲ. ਨੂੰ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ : ਸਿਮਰਜੀਤ ਸਿੰਘ ਬੈਂਸ ਦੇ ਸੁਰੱਖਿਆ ਮੁਲਾਜ਼ਮ ਨੂੰ ਲੱਗੀ ਗੋਲੀ, ਮੌਤ
ਇਸ 'ਚ ਕਿਹਾ ਗਿਆ ਹੈ ਕਿ ਮੌਜੂਦਾ ਸਮੇਂ 'ਚ ਕੋਰੋਨਾ ਵਾਇਰਸ ਮਹਾਮਾਰੀ ਨਾਲ ਗੈਰ ਸਧਾਰਨ ਅਤੇ ਹੰਗਾਮੀ ਹਾਲਾਤ ਬਣ ਗਏ ਹਨ। ਅਜਿਹੇ 'ਚ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਯਤਨ ਜ਼ਰੂਰੀ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਬਾਘਾਪੁਰਾਣਾ 'ਚ ਕਾਂਗਰਸ ਦਾ ਪਰਚਮ ਲਹਿਰਾਉਣ ਵਾਲੇ ਸਨ ‘ਦਰਸ਼ਨ ਬਰਾੜ’, ਅੱਜ ਉੱਠ ਰਹੇ ਨੇ ਟਿਕਟ ਦੇ ਨਵੇਂ ਦਾਅਵੇਦਾਰ
NEXT STORY