ਗੁਰਦਾਸਪੁਰ (ਹਰਮਨ): ਥਾਣਾ ਸਦਰ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਗਿੱਦੜ ਪਿੰਡੀ ਵਿਖੇ ਚੋਰਾਂ ਵੱਲੋਂ ਆਏ ਦਿਨ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਾਰਨ ਕਿਸਾਨ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਸਿਕੰਦਰ ਸਿੰਘ ਸਾਬੀ ਨੇ ਦੱਸਿਆ ਕਿ ਚੋਰਾਂ ਵੱਲੋਂ ਪਿੰਡ ਦੇ ਸੱਤ ਕਿਸਾਨਾਂ ਦੀਆਂ ਮੋਟਰਾਂ ਨੂੰ ਆਉਂਦੀਆਂ ਬਿਜਲੀ ਦੀਆਂ ਤਾਰਾਂ ਚੋਰੀ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਚੋਰਾਂ ਵੱਲੋਂ ਸਮਰਸੀਬਲ ਮੋਟਰਾਂ ਚੋਰੀ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਉਹ ਇਸ ਵਿੱਚ ਕਾਮਯਾਬ ਨਹੀਂ ਹੋ ਸਕੇ। ਹਾਲਾਂਕਿ, ਮੋਟਰਾਂ ਨਾਲ ਜੁੜੀਆਂ ਤਾਰਾਂ ਚੋਰੀ ਹੋ ਜਾਣ ਕਾਰਨ ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ।
ਸਰਪੰਚ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪਿੰਡ ਵਿਚ ਚੋਰੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਅਜੇ ਤੱਕ ਕੋਈ ਵੀ ਚੋਰ ਕਾਬੂ ਨਹੀਂ ਆਇਆ। ਹੁਣ ਤਾਜ਼ਾ ਵਾਕਏ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਚੋਰੀ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਚੋਰਾਂ ਨੂੰ ਜਲਦੀ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਲੁਧਿਆਣਾ ਦੇ ਮਸ਼ਹੂਰ ਜਵੈਲਰ ਨਾਲ ਕਰੋੜਾਂ ਦੀ ਹੇਰਾਫ਼ੇਰੀ ਕਰ ਗਿਆ ਅਕਾਊਂਟੈਂਟ
NEXT STORY