ਦੋਰਾਹਾ (ਸੰਜੇ): ਪੰਜਾਬ ਵਿਚ ਇਸ ਵੇਲੇ ਜਿੱਥੇ ਬਹੁਤ ਸਾਰੇ ਇਲਾਕੇ ਹੜ੍ਹ ਦੀ ਲਪੇਟ ਵਿਚ ਹਨ, ਉੱਥੇ ਹੀ ਅੱਜ ਸਵੇਰ ਤੋਂ ਹੋ ਰਹੀ ਬਰਸਾਤ ਕਾਰਨ ਬਾਕੀ ਇਲਾਕਿਆਂ ਵਿਚ ਵੀ ਪਾਣੀ ਜਮ੍ਹਾਂ ਹੋ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਚਾਲੇ ਕਈ ਬਿਜਲੀ ਘਰਾਂ ਵਿਚ ਵੀ ਪਾਣੀ ਭਰ ਗਿਆ ਹੈ, ਜਿਸ ਕਾਰਨ ਅਹਿਤਿਆਤਨ ਬਿਜਲੀ ਸਪਲਾਈ ਵੀ ਬੰਦ ਕਰਨੀ ਪਈ ਹੈ।
ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ 'ਚ ਇਹ ਇੰਡਸਟਰੀਜ਼ ਰਹਿਣਗੀਆਂ ਬੰਦ! ਜਾਰੀ ਹੋ ਗਏ ਹੁਕਮ
ਜਾਣਕਾਰੀ ਮੁਤਾਬਕ ਲਗਾਤਾਰ ਬਾਰਿਸ਼ ਕਾਰਨ ਫ਼ੋਕਲ ਪੁਆਇੰਟ ਫੇਜ਼ 5 ਸਥਿਤ 66 ਕੇ. ਵੀ. ਗਰਿੱਡ ਸ਼ੇਰਪੁਰ ਤੇ ਫੇਜ਼ 6 ਸਥਿਤ ਢੰਡਾਰੀ ਕਲਾਂ ਬਿਜਲੀ ਸਬ-ਸਟੇਸ਼ਨ ਵਿਚ ਪਾਣੀ ਭਰ ਗਿਆ ਹੈ। ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਇੱਥੋਂ ਦੇ ਸਾਰੇ ਫ਼ੀਡਰ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੇ ਗਏ ਹਨ, ਜਿਸ ਕਾਰਨ ਇਨ੍ਹਾਂ ਫੀਡਰਾਂ ਤੋਂ ਚੱਲਦੇ ਇਲਾਕਿਆਂ ਵਿਚ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ 'ਤੇ ਪੇਸ਼ ਹੋਏ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ
NEXT STORY