ਚੰਡੀਗੜ੍ਹ : ਪੰਜਾਬ 'ਚ ਝੋਨੇ ਦੇ ਸੀਜ਼ਨ ਨੂੰ ਲੈ ਕੇ ਬਿਜਲੀ ਸਪਲਾਈ ਦਾ ਸ਼ਡਿਊਲ ਜਾਰੀ ਹੋ ਗਿਆ ਹੈ। ਇਸ ਬਾਰੇ ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਸੂਬੇ 'ਚ ਝੋਨੇ ਦਾ ਸੀਜ਼ਨ ਲਈ ਮੁੱਖ ਮੰਤਰੀ ਮਾਨ ਨੇ ਝੋਨੇ ਦੀ ਸਿੱਧੀ ਬਿਜਾਈ (ਡੀ. ਐੱਸ. ਆਰ.) ਨੂੰ ਉਤਸ਼ਾਹਿਤ ਕਰਨ ਵਾਸਤੇ ਬੜੇ ਵਧੀਆ ਉਪਰਾਲੇ ਕੀਤੇ ਹਨ। ਡੀ. ਐੱਸ. ਆਰ. ਲਈ 15 ਤੋਂ 31 ਮਈ ਦਾ ਸ਼ਡਿਊਲ ਹੈ ਅਤੇ ਇਹ ਬਿਜਾਈ ਸ਼ੁਰੂ ਹੋ ਚੁੱਕੀ ਹੈ, ਜਦੋਂ ਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਅਤੇ ਨਹਿਰੀ ਸਿੰਚਾਈ ਵਾਲੇ ਜ਼ਿਲ੍ਹਿਆਂ 'ਚ ਬਿਜਲਾਈ 1 ਜੂਨ ਤੋਂ ਸ਼ੁਰੂ ਹੋਵੇਗੀ। ਬਿਜਲੀ ਮੰਤਰੀ ਨੇ ਕਿਹਾ ਕਿ ਇਸ ਵਾਰ ਅਸੀਂ 5 ਲੱਖ ਏਕੜ 'ਚ ਝੋਨੇ ਦੀ ਸਿੱਧੀ ਬਿਜਾਈ ਦਾ ਟਾਰਗੇਟ ਰੱਖਿਆ ਹੈ। ਇਸ ਨਾਲ ਸਾਡੇ ਪਾਣੀ ਦਾ ਬਹੁਤ ਬਚਾਅ ਹੁੰਦਾ ਹੈ ਅਤੇ ਧਰਤੀ ਹੇਠਲਾ ਪਾਣੀ ਵੀ ਬਹੁਤ ਬਚਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਡੀ. ਐੱਸ. ਆਰ. ਅਪਨਾਉਣ ਲਈ ਕਿਹਾ। ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਦੇ ਲਈ ਮੁੱਖ ਮੰਤਰੀ ਵਲੋਂ 1500 ਰੁਪਏ ਪ੍ਰਤੀ ਏਕੜ ਦੀ ਸਬਸਿਡੀ ਵੀ ਡੀ. ਐੱਸ. ਆਰ. 'ਤੇ ਮਿਲਦੀ ਹੈ।
ਇਹ ਵੀ ਪੜ੍ਹੋ : ਨਵੇਂ ਭਰਤੀ ਮੁਲਾਜ਼ਮਾਂ ਨੂੰ ਲੈ ਕੇ ਵੱਡੀ ਖ਼ਬਰ, ਰੱਦ ਹੋ ਗਈ ਇਹ NOTIFICATION
ਬਿਜਲੀ ਸਪਲਾਈ ਦਾ ਸ਼ਡਿਊਲ ਜਾਰੀ
ਬਿਜਲੀ ਮੰਤਰੀ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਬਿਜਲੀ ਸਪਲਾਈ ਲਈ ਸੂਬੇ ਨੂੰ 3 ਜ਼ੋਨਾਂ 'ਚ ਵੰਡਿਆ ਗਿਆ ਹੈ। ਪਹਿਲੇ ਜ਼ੋਨ 'ਚ ਫ਼ਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ 'ਚ ਝੋਨੇ ਦੀ ਫ਼ਸਲ ਲਾਉਣ ਲਈ 1 ਜੂਨ, 2025 ਤੋਂ ਇੱਥੇ ਬਿਜਲੀ ਦੀ ਸਪਲਾਈ ਲਗਾਤਾਰ ਮਿਲੇਗੀ ਅਤੇ ਫ਼ਸਲ ਪੱਕਣ ਤੱਕ ਘੱਟੋ-ਘੱਟ 8 ਘੰਟੇ ਦੀ ਬਿਜਲੀ ਸਪਲਾਈ ਦਿੱਤੀ ਜਾਵੇਗੀ। ਦੂਜਾ ਜ਼ੋਨ 'ਚ 5 ਜੂਨ ਤੋਂ ਸ਼ੁਰੂ ਹੋਵੇਗਾ, ਜਿਸ 'ਚ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ 'ਚ ਝੋਨੇ ਦੀ ਬਿਜਾਈ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਜਾਰੀ ਰਹੇਗੀ। ਤੀਜੇ ਜ਼ੋਨ ਦੀ ਸਮਾਂ ਸੀਮਾ 9 ਜੂਨ ਹੈ। ਇਸ ਜ਼ੋਨ 'ਚ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਸ਼ਾਮਲ ਹਨ।
ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਕੀਤੀ ਹਾਈ ਲੈਵਲ ਮੀਟਿੰਗ, ਕਰ ਦਿੱਤਾ ਅਹਿਮ ਐਲਾਨ (ਵੀਡੀਓ)
ਇੱਥੇ 9 ਜੂਨ ਤੋਂ ਘੱਟੋ-ਘੱਟ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ ਅਤੇ ਇਸ ਤੋਂ ਵੱਧ ਬਿਜਲੀ ਵੀ ਦਿੱਤੀ ਜਾ ਸਕਦੀ ਹੈ। ਬਿਜਲੀ ਮੰਤਰੀ ਨੇ ਦੱਸਿਆ ਕਿ 80 ਲੱਖ ਏਕੜ ਝੋਨੇ ਦੀ ਬਿਜਾਈ ਪੰਜਾਬ 'ਚ ਹੋਣੀ ਹੁੰਦੀ ਹੈ ਕਿਉਂਕਿ ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਸਾਡੇ ਲਈ ਇਹ ਸੀਜ਼ਨ ਬਹੁਤ ਅਹਿਮ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਸਪਲਾਈ ਦੇਣ ਲਈ ਸਾਡੇ ਕੋਲ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਦੂਜੇ ਸੂਬਿਆਂ ਨੂੰ ਵੀ ਬਿਜਲੀ ਸਪਲਾਈ ਦਿੰਦੇ ਹਾਂ ਅਤੇ ਝੋਨੇ ਦੀ ਸੀਜ਼ਨ ਦੌਰਾਨ ਅਸੀਂ ਇਹ ਬਿਜਲੀ ਨਹੀਂ ਬੰਦ ਕਰ ਦਿੰਦੇ ਹਾਂ। ਉਨ੍ਹਾਂ ਕਿਹਾ ਕਿ ਕੁੱਲ ਮਿਲਾ ਕੇ ਸਾਡੇ ਕੋਲ 17 ਹਜ਼ਾਰ ਮੈਗਾਵਾਟ ਬਿਜਲੀ ਦੀ ਮੰਗ ਆਵੇਗੀ ਅਤੇ ਅਸੀਂ ਉਸ ਦੀ ਸਪਲਾਈ ਦੇਵਾਂਗੇ, ਜਿਸ ਲਈ ਸਾਡੇ ਕੋਲ ਪੁਖ਼ਤਾ ਪ੍ਰਬੰਧ ਹਨ। ਬਿਜਲੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਘਰੇਲੂ ਅਤੇ ਇੰਡਸਟਰੀਅਲ ਬਿਜਲੀ ਦੀ ਸਪਲਾਈ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਸਾਡੇ ਥਰਮਲ ਪਲਾਟਾਂ 'ਚ ਕੋਲੇ ਦੀ ਕਮੀ ਨਹੀਂ ਹੈ। ਅੱਜ ਵੀ 30 ਦਿਨਾਂ ਦਾ ਕੋਲਾ ਸਾਡੇ ਥਰਮਲ ਪਲਾਂਟਾਂ 'ਚ ਮੌਜੂਦ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਦੋ ਫੈਕਟਰੀਆਂ 'ਚ ਮਚੇ ਅੱਗ ਦੇ ਭਾਂਬੜ, ਦੂਰ ਤੱਕ ਵਿਖਾਈ ਦਿੱਤੀਆਂ ਅੱਗ ਦੀਆਂ ਲਪਟਾਂ
NEXT STORY