ਅਜਨਾਲਾ (ਜ.ਬ.)- ਅਜਨਾਲਾ ਸ਼ਹਿਰ ਦੇ ਬਿਜਲੀ ਘਰ 'ਚ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਹਾਈ ਵੋਲਟੇਜ ਤਾਰਾਂ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਬਿਜਲੀ ਘਰ ਅੰਦਰ ਵੱਡਾ ਨੁਕਸਾਨ ਹੋਇਆ, ਜਦਕਿ ਆਲੇ-ਦੁਆਲੇ ਦੇ ਦਰਜਨਾਂ ਪਿੰਡਾਂ ਦੀ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ। ਫਾਇਰ ਕਰਮਚਾਰੀਆਂ ਨੇ ਭਾਰੀ ਜੱਦੋ-ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਹ ਵੀ ਪੜ੍ਹੋ- ਪੰਜਾਬ: ਘਰ 'ਚ ਹੋ ਗਿਆ ਵੱਡਾ BLAST, ਲੈਂਟਰ ਸਣੇ ਟੁੱਟੀਆਂ ਕੰਧਾਂ, ਦੋ ਔਰਤਾਂ ਗੰਭੀਰ ਜ਼ਖਮੀ
ਇਸ ਮੌਕੇ ਜਾਣਕਾਰੀ ਦਿੰਦਿਆਂ ਐਸਡੀਓ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬਿਜਲੀ ਦੇ ਸ਼ਾਰਟ ਸਰਕਿਟ ਕਾਰਨ ਇਹ ਭਿਆਨਕ ਅੱਗ ਲੱਗੀ ਹੈ। ਉਨ੍ਹਾਂ ਕਿਹਾ ਕਿ ਅੱਗ ਕਾਰਨ ਕਾਫ਼ੀ ਵੱਡਾ ਨੁਕਸਾਨ ਹੋਇਆ ਹੈ ਅਤੇ ਆਲੇ-ਦੁਆਲੇ ਦੇ ਕਈ ਪਿੰਡਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਸਪਲਾਈ ਮੁੜ ਚਾਲੂ ਕਰਨ ਲਈ ਟੀਮਾਂ ਵੱਲੋਂ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਉਧਰ ਫਾਇਰਮੈਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਿਜਲੀ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚੇਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ: Gym Workout ਤੋਂ ਪਹਿਲਾਂ ਆਂਡੇ ਖ਼ਾਣ ਨਿਕਲੇ ਦੋਸਤਾਂ ਨਾਲ ਵਾਪਰ ਗਈ ਅਣਹੋਣੀ
NEXT STORY