ਗੁਰਦਾਸਪੁਰ(ਹਰਮਨ)- ਪਾਵਰਕਾਮ ਨੇ ਬਿਜਲੀ ਬਿੱਲ ਜਮ੍ਹਾ ਨਾ ਕਰਵਾਉਣ ਵਾਲੇ ਡਿਫਾਲਟਰ ਖਪਤਕਾਰਾਂ ਦੇ ਖਿਲਾਫ ਸ਼ਿਕੰਜਾ ਕੱਸਿਆ ਹੈ। ਇਸ ਤਹਿਤ ਇਕੱਲੇ ਸ਼ਹਿਰੀ ਸਬ-ਡਵੀਜ਼ਨ ਅਧੀਨ ਕਰੀਬ ਸਾਢੇ 7 ਕਰੋੜ ਰੁਪਏ ਦੱਬੀ ਬੈਠੇ ਖਪਤਕਾਰਾਂ ਦੇ ਖਿਲਾਫ ਕਾਰਵਾਈ ਸ਼ੁਰੂ ਕੀਤੀ ਗਈ ਹੈ। ਜਿਸ ਦੇ ਚਲਦਿਆਂ ਪਾਵਰਕਾਮ ਦੀਆਂ ਟੀਮਾਂ ਨੇ ਦੋ ਦਿਨਾਂ ਵਿਚ ਕਾਰਵਾਈ ਕਰ ਕੇ ਵੱਡਾ ਐਕਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਹਿਰੀ ਸਬ-ਡਵੀਜ਼ਨ ਦੇ ਉਪ ਮੰਡਲ ਅਫਸਰ ਇੰਜੀਨੀਅਰ ਭੁਪਿੰਦਰ ਸਿੰਘ ਕਲੇਰ ਨੇ ਦੱਸਿਆ ਕਿ ਪਾਵਰਕਾਮ ਦੇ ਅਨੇਕਾਂ ਖਪਤਕਾਰਾਂ ਵੱਲੋਂ ਸਮੇਂ ਸਿਰ ਬਿੱਲ ਜਮ੍ਹਾ ਨਹੀਂ ਕਰਵਾਏ ਜਾਂਦੇ, ਜਿਸ ਕਾਰਨ ਪਾਵਰਕਾਮ ਵੱਲੋਂ ਅਨੇਕਾਂ ਅਪੀਲਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਇਸ ਦੇ ਬਾਵਜੂਦ ਉਕਤ ਖਪਤਕਾਰਾਂ ਦੇ ਬਕਾਇਆ ਬਿੱਲਾਂ ਦੀ ਰਾਸ਼ੀ ਨਿਰੰਤਰ ਵਧ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਉਨ੍ਹਾਂ ਕਿਹਾ ਕਿ ਇਕੱਲੀ ਸ਼ਹਿਰੀ ਸਬ-ਡਵੀਜ਼ਨ ਗੁਰਦਾਸਪੁਰ ਵਿਚ ਕਰੀਬ ਸਾਢੇ 7 ਕਰੋੜ ਰੁਪਏ ਬਿਜਲੀ ਬਿੱਲਾਂ ਵਜੋਂ ਬਕਾਇਆ ਹਨ। ਜਿਨ੍ਹਾਂ ’ਚੋਂ 497 ਦੇ ਕਰੀਬ ਖਪਤਕਾਰ ਅਜਿਹੇ ਹਨ, ਜਿਨ੍ਹਾਂ ਦੇ ਬਿੱਲਾਂ ਦੀ ਰਾਸ਼ੀ 50-50 ਹਜ਼ਾਰ ਤੋਂ ਵੀ ਜ਼ਿਆਦਾ ਹੈ। ਇਨ੍ਹਾਂ ਬਿੱਲਾਂ ਦੀ ਵਸੂਲੀ ਕਰਨ ਅਤੇ ਬਿੱਲ ਜਮ੍ਹਾ ਨਾ ਕਰਵਾਉਣ ਵਾਲੇ ਖਪਤਕਾਰਾਂ ਦੇ ਕਨੈਕਸ਼ਨ ਕੱਟਣ ਲਈ ਪਾਵਰਕਾਮ ਦੇ ਵਧੀਕ ਇੰਜੀਨੀਅਰ ਦੀਆਂ ਹਦਾਇਤਾਂ ’ਤੇ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਾਰ ਫਿਰ ਮੌਸਮ 'ਚ ਆਵੇਗਾ ਵੱਡਾ ਬਦਲਾਅ, ਪੜ੍ਹ ਲਓ ਖ਼ਬਰ
ਇਸ ਤਹਿਤ ਐਕਸੀਅਨ ਕੁਲਦੀਪ ਸਿੰਘ ਦੀ ਅਗਵਾਈ ਹੇਠ ਪਾਵਰਕਾਮ ਦੀਆਂ ਟੀਮਾਂ ਨੇ ਸ਼ਹਿਰੀ ਸਬ-ਡਵੀਜ਼ਨ ਅਧੀਨ ਇਕੱਲੇ ਦੋ ਦਿਨਾਂ ’ਚ 156 ਡਿਫਾਲਟਰ ਖਪਤਕਾਰਾਂ ਦੇ ਖਿਲਾਫ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖਪਤਕਾਰਾਂ ਨੂੰ ਕਨੈਕਸ਼ਨ ਕੱਟਣ ਦੀ ਦਿੱਤੀ ਗਈ ਚਿਤਾਵਨੀ ਦੇ ਬਾਅਦ ਖਪਤਕਾਰਾਂ ਵੱਲੋਂ 45 ਲੱਖ ਰੁਪਏ ਦੀ ਰਾਸ਼ੀ ਜਮ੍ਹਾ ਕਰਵਾਈ ਗਈ ਹੈ। ਇਸ ਦੇ ਨਾਲ ਜਿਹੜੇ ਖਪਤਕਾਰਾਂ ਨੇ ਕਈ ਨੋਟਿਸ ਦੇਣ ਦੇ ਬਾਵਜੂਦ ਬਿੱਲ ਜਮ੍ਹਾ ਨਹੀਂ ਕਰਵਾਏ। ਉਨ੍ਹਾਂ ’ਚੋਂ 31 ਖਤਰਕਾਰਾਂ ਦੇ ਬਿਜਲੀ ਕਨੈਕਸ਼ਨ ਘੱਟ ਦਿੱਤੇ ਗਏ ਹਨ। ਉਨ੍ਹਾਂ ਸਮੂਹ ਖਫਤਕਾਰਾਂ ਨੂੰ ਅਪੀਲ ਕੀਤੀ ਕਿ ਬਿਜਲੀ ਦੇ ਬਕਾਇਆ ਬਿੱਲ ਸਮੇਂ ਸਿਰ ਜਮ੍ਹਾ ਕਰਵਾ ਦਿੱਤੇ ਜਾਣ ਅਤੇ ਜੇਕਰ ਨਿਰਧਾਰਤ ਸਮੇਂ ਅੰਦਰ ਬਿੱਲ ਜਮ੍ਹਾ ਨਾ ਕਰਵਾਏ ਗਏ ਤਾਂ ਬਿਜਲੀ ਦਾ ਕਨੈਕਸ਼ਨ ਕੱਟ ਦਿੱਤੇ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਜਿੰਦਰ ਸਿੰਘ ਰੰਧਾਵਾ ਨੇ ਮਹਿਲਾ ਦਿਵਸ ਦੀਆਂ ਦਿੱਤੀਆਂ ਵਧਾਈਆਂ
NEXT STORY