ਜਲੰਧਰ (ਪੁਨੀਤ)– ਸਮੇਂ ’ਤੇ ਬਿਜਲੀ ਦੇ ਫਾਲਟ ਠੀਕ ਨਾ ਹੋਣ ਕਾਰਨ ਪਬਲਿਕ ਨੂੰ ਬੇਹੱਦ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਅਧਿਕਾਰੀ ਕਹਿੰਦੇ ਹਨ ਕਿ ਸਟਾਫ਼ ਦੀ ਕਮੀ ਹੈ, ਠੇਕੇ ’ਤੇ ਕਰਮਚਾਰੀ ਰੱਖ ਕੇ ਕੰਮ ਚਲਾ ਰਹੇ ਹਾਂ, ਹੁਣ ਇਨ੍ਹਾਂ ਕਰਮਚਾਰੀਆਂ ਰਾਹੀਂ ਕੰਮ ਚਲਾਉਣਾ ਵੀ ਸੰਭਵ ਨਹੀਂ ਹੋ ਸਕੇਗਾ ਕਿਉਂਕਿ ਠੇਕੇ ’ਤੇ ਰੱਖੇ ਗਏ ਹਜ਼ਾਰਾਂ ਕਰਮਚਾਰੀ 10 ਜੂਨ ਤੋਂ ਹੜਤਾਲ ’ਤੇ ਜਾ ਰਹੇ ਹਨ। ਇਸ ਦੌਰਾਨ ਠੇਕਾ ਸਟਾਫ਼ ਵੱਲੋਂ ਕੰਮਕਾਜ ਦਾ ਪੂਰੀ ਤਰ੍ਹਾਂ ਬਾਈਕਾਟ ਕੀਤਾ ਜਾਵੇਗਾ। ਇਸ ਕਾਰਨ ਬਿਜਲੀ ਦੇ ਫਾਲਟ ਪੈਣ ’ਤੇ ਉਨ੍ਹਾਂ ਦੀ ਰਿਪੇਅਰ ਆਸਾਨੀ ਨਾਲ ਨਹੀਂ ਹੋ ਸਕੇਗੀ ਅਤੇ ਬਿਜਲੀ ਦੀ ਨਿਰਵਿਘਨ ਸਪਲਾਈ ’ਤੇ ਖ਼ਤਰੇ ਦੇ ਬੱਦਲ ਮੰਡਰਾਉਣ ਲੱਗੇ ਹਨ।
ਇਹ ਵੀ ਪੜ੍ਹੋ: ਦਿੱਲੀ ਏਅਰਪੋਰਟ ਜਾਣ ਵਾਲਿਆਂ ਲਈ ਖ਼ੁਸ਼ਖ਼ਬਰੀ, ਜਲੰਧਰ ਤੋਂ ਚੱਲਣ ਵਾਲੀਆਂ 4 ਵੋਲਵੋ ਬੱਸਾਂ ਦੀ ‘ਬੁਕਿੰਗ ਸ਼ੁਰੂ’
ਮਹਿਕਮੇ ਕੋਲ ਪੱਕੇ ਕਰਮਚਾਰੀਆਂ ਦੀ ਗਿਣਤੀ ਕਾਫ਼ੀ ਘੱਟ ਹੈ। ਫਾਲਟ ਠੀਕ ਕਰਨ ਲਈ ਮਹਿਕਨੇ ਨੇ ਕੰਪਲੇਂਟ ਹੈਂਡਲਿੰਗ ਬਾਈਕ ਦੇ ਰੂਪ ਵਿਚ ਹਜ਼ਾਰਾਂ ਕਰਮਚਾਰੀ ਠੇਕੇ ’ਤੇ ਰੱਖੇ ਹੋਏ ਹਨ, ਜਿਨ੍ਹਾਂ ਰਾਹੀਂ ਮਹਿਕਮਾ ਕੰਮ ਚਲਾ ਰਿਹਾ ਹੈ। ਪਾਵਰਕਾਮ-ਟਰਾਂਸਕੋ ਠੇਕਾ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਪੈਂਡਿੰਗ ਮੰਗਾਂ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ ਅਤੇ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਪਰੇਸ਼ਾਨੀਆਂ ਤੋਂ ਜਾਣੂੰ ਕਰਵਾਇਆ ਗਿਆ।
ਪ੍ਰਦੇਸ਼ ਪ੍ਰਧਾਨ ਬਲਿਹਾਰ ਸਿੰਘ, ਜਨਰਲ ਸਕੱਤਰ ਰਾਜੇਸ਼ ਕੁਮਾਰ, ਮੀਤ ਪ੍ਰਧਾਨ ਚੌਧਰ ਸਿੰਘ, ਸਹਾਇਕ ਸਕੱਤਰ ਅਜੇ ਕੁਮਾਰ, ਪ੍ਰੈੱਸ ਸਕੱਤਰ ਇੰਦਰਪ੍ਰੀਤ ਸਿੰਘ, ਮੈਂਬਰ ਮਨਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਦੇ ਬਾਅਦ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਨਿਕਲਿਆ। ਇਸ ਲਈ ਉਨ੍ਹਾਂ ਨੂੰ ਹੜਤਾਲ ਕਰਨੀ ਪੈ ਰਹੀ ਹੈ। ਸ਼ੁੱਕਰਵਾਰ 10 ਜੂਨ ਨੂੰ ਉਹ ਰਿਪੇਅਰ ਸਮੇਤ ਸਾਰੇ ਕੰਮਕਾਜ ਛੱਡ ਕੇ ਹੜਤਾਲ ’ਤੇ ਚਲੇ ਜਾਣਗੇ।
ਇਹ ਵੀ ਪੜ੍ਹੋ: ਮਾਈਨਿੰਗ ’ਚ ਸ਼ਾਮਲ ਰਹੇ ਸਾਬਕਾ ਕਾਂਗਰਸ ਨੇਤਾਵਾਂ ’ਤੇ ਵੀ ਮਾਨ ਸਰਕਾਰ ਦੀਆਂ ਨਜ਼ਰਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਟੂਰਿਸਟ ਵੀਜ਼ੇ ’ਤੇ ਦੁਬਈ ਗਏ ਸਾਬਕਾ ਫ਼ੌਜੀ ਦੀ ਸੜਕ ਹਾਦਸੇ ’ਚ ਮੌਤ
NEXT STORY