ਲੁਧਿਆਣਾ (ਖੁਰਾਣਾ) : ਪਾਵਰਕਾਮ ਨੇ ਵਿਭਾਗ ਦੇ ਡਿਫਾਲਟਰ ਖਪਤਕਾਰਾਂ ਖ਼ਿਲਾਫ਼ ਹੁਣ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਿਸ ਦੇ ਚੱਲਦੇ ਪੰਜਾਬ ਰਾਜ ਬਿਜਲੀ ਨਿਗਮ ਕੇਂਦਰੀ ਸਰਕਲ ਦੇ ਮੁੱਖ ਇੰਜੀਨੀਅਰ ਜਗਦੇਵ ਸਿੰਘ ਹੰਸ ਦੇ ਨਿਰਦੇਸ਼ਾਂ ’ਤੇ ਡਿਪਟੀ ਚੀਫ ਇੰਜੀਨੀਅਰ ਪੂਰਬੀ ਸੁਰਜੀਤ ਸਿੰਘ ਅਤੇ ਡਿਪਟੀ ਚੀਫ ਇੰਜੀਨੀਅਰ ਪੱਛਮੀ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਲੁਧਿਆਣਾ ਜ਼ਿਲ੍ਹੇ ਦੇ 527 ਡਿਫਾਲਟ ਖਪਤਕਾਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ। ਇਨ੍ਹਾਂ ਸਾਰੇ ਖਪਤਕਾਰਾਂ ਨੇ ਲੰਬੇ ਸਮੇਂ ਤੋਂ ਆਪਣੇ ਬਕਾਇਆ ਬਿਜਲੀ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਸੀ, ਜਿਸ ਕਾਰਨ ਪਾਵਰਕਾਮ ਦੇ ਅਧਿਕਾਰੀ ਸਮੇਂ-ਸਮੇਂ ''ਤੇ ਉਨ੍ਹਾਂ ਨੂੰ ਆਪਣੇ ਬਿੱਲਾਂ ਦਾ ਭੁਗਤਾਨ ਕਰਨ ਲਈ ਸੁਚੇਤ ਕਰਦੇ ਰਹਿੰਦੇ ਸਨ। ਇਸ ਦੇ ਬਾਵਜੂਦ ਅਧਿਕਾਰੀਆਂ ਦੀਆਂ ਕੋਸ਼ਿਸ਼ਾਂ ਦਾ ਡਿਫਾਲਟਰ ਖਪਤਕਾਰਾਂ ''ਤੇ ਕੋਈ ਅਸਰ ਨਹੀਂ ਪੈ ਰਿਹਾ ਸੀ।
ਇਹ ਵੀ ਪੜ੍ਹੋ : CM ਮਾਨ ਦਾ ਤੋਹਫ਼ਾ, ਵੇਰਕਾ ਦੁੱਧ ਤੇ ਹੋਰਨਾਂ ਉਤਪਾਦਾਂ ਦੀਆਂ ਕੀਮਤਾਂ 'ਚ ਵੱਡੀ ਕਟੌਤੀ ਦਾ ਐਲਾਨ
ਇਸ ਤੋਂ ਬਾਅਦ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਸ਼ੁੱਕਰਵਾਰ ਨੂੰ ਸੜਕਾਂ ''ਤੇ ਉਤਰ ਆਈਆਂ ਅਤੇ ਵੱਡੇ ਪੱਧਰ ''ਤੇ ਬਿਜਲੀ ਕੱਟ ਲਗਾਏ। ਮੀਟਰ ਹਟਾਉਣ ਸਮੇਤ ਕੁਨੈਕਸ਼ਨ ਕੱਟਣ ਦੀ ਕਾਰਵਾਈ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਵਰਕਾਮ ਟੀਮਾਂ ਵੱਲੋਂ ਉਨ੍ਹਾਂ ਸਾਰੇ ਡਿਫਾਲਟਰ ਖਪਤਕਾਰਾਂ, ਜਿਨ੍ਹਾਂ ਦੇ ਬਿਜਲੀ ਬਿੱਲ ਲੰਬੇ ਸਮੇਂ ਤੋਂ ਇਕ ਲੱਖ ਰੁਪਏ ਤੋਂ ਵੱਧ ਬਕਾਇਆ ਹਨ, ਨੂੰ ਵਸੂਲੀ ਲਈ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਦੀ ਵੱਡੀ ਕਾਰਵਾਈ, ਅਧਿਕਾਰੀਆਂ ਨੂੰ ਜਾਰੀ ਹੋਏ ਸਖ਼ਤ ਹੁਕਮ
ਇਸ ਮਾਮਲੇ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਇੰਜੀਨੀਅਰ ਜਗਦੇਵ ਸਿੰਘ ਹੰਸ ਨੇ ਦੱਸਿਆ ਕਿ ਪਾਵਰਕਾਮ ਵਿਭਾਗ ਦੀਆਂ ਵੱਖ-ਵੱਖ ਟੀਮਾਂ ਨੇ ਲੁਧਿਆਣਾ ਸ਼ਹਿਰ ਦੇ 9 ਵੱਖ-ਵੱਖ ਡਵੀਜ਼ਨਾਂ ਜਿਨ੍ਹਾਂ ਵਿਚ ਖੰਨਾ, ਅਮਲੋਹ, ਦੋਰਾਹਾ, ਸਰਹਿੰਦ, ਰਾਏਕੋਟ, ਮੁੱਲਾਂਪੁਰ, ਦਾਖਾ, ਅਹਿਮਦਗੜ੍ਹ ਅਤੇ ਜਗਰਾਉਂ ਆਦਿ ਸ਼ਾਮਲ ਹਨ, ਦੇ 527 ਡਿਫਾਲਟਰ ਖਪਤਕਾਰਾਂ ਵਿਰੁੱਧ ਕਾਰਵਾਈ ਕੀਤੀ ਹੈ ਤੇ ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਗਏ ਹਨ, ਜਦੋਂਕਿ ਇਸ ਸਮੇਂ ਦੌਰਾਨ ਪਾਵਰਕਾਮ ਵਿਭਾਗ ਨੇ 393.72 ਕਰੋੜ ਰੁਪਏ ਦੇ ਬਕਾਇਆ ਬਿਜਲੀ ਬਿੱਲਾਂ ਦੀ ਵਸੂਲੀ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡੇ ਜਾਣ ਦੇ ਮਾਮਲੇ ’ਤੇ ਸਖ਼ਤ ਵਿਰੋਧ ਜਤਾਇਆ
ਗੁਆਂਢੀਆਂ ਤੇ ਰਿਸ਼ਤੇਦਾਰਾਂ ਖ਼ਿਲਾਫ਼ ਵੀ ਹੋਵੇਗੀ ਕਾਰਵਾਈ
ਹੰਸ ਨੇ ਸਪੱਸ਼ਟ ਕੀਤਾ ਕਿ ਪਾਵਰਕਾਮ ਉਨ੍ਹਾਂ ਗੁਆਂਢੀਆਂ ਜਾਂ ਰਿਸ਼ਤੇਦਾਰਾਂ ਵਿਰੁੱਧ ਸਖ਼ਤ ਕਾਰਵਾਈ ਕਰੇਗਾ ਜੋ ਡਿਫਾਲਟਰ ਖਪਤਕਾਰਾਂ ਨੂੰ ਬਿਜਲੀ ਸਪਲਾਈ ਕਰਦੇ ਹਨ ਜਿਨ੍ਹਾਂ ਦੇ ਘਰਾਂ, ਦੁਕਾਨਾਂ ਜਾਂ ਫੈਕਟਰੀਆਂ ਦੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ। ਬਕਾਇਆ ਰਕਮ ਉਨ੍ਹਾਂ ਦੇ ਗੁਆਂਢੀਆਂ ਤੇ ਰਿਸ਼ਤੇਦਾਰਾਂ ਤੋਂ ਵਸੂਲੀ ਜਾਵੇਗੀ। ਬਿਜਲੀ ਦੀਆਂ ਲਾਈਨਾਂ ਵਿਚ ਸਿੱਧੇ ਟੈਪ ਕਰਕੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਵਿਰੁੱਧ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਲਈ ਅਜਿਹੀਆਂ ਕਾਰਵਾਈਆਂ ਤੋਂ ਬਚਣ ਲਈ ਡਿਫਾਲਟਰ ਖਪਤਕਾਰਾਂ ਨੂੰ ਆਪਣੇ ਬਕਾਇਆ ਬਿਜਲੀ ਬਿੱਲਾਂ ਦਾ ਭੁਗਤਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਤਬਾਦਲੇ, ਕਈ ਅਫ਼ਸਰ ਕੀਤੇ ਇੱਧਰੋਂ-ਉੱਧਰ, ਪੜ੍ਹੋ ਪੂਰੀ List
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਖੁੱਲ੍ਹੇ ਮੰਚ 'ਤੇ ਹੋਇਆ ਕਾਂਗਰਸ 'ਚ ਧੜੇਬੰਦੀ ਦਾ ਧਮਾਕਾ
NEXT STORY