ਲੁਧਿਆਣਾ (ਖੁਰਾਣਾ) : ਪੰਜਾਬ ਸਟੇਟ ਕਾਰਪੋਰੇਸ਼ਨ ਦੀ ਸਿਟੀ ਵੈਸਟ ਡਵੀਜ਼ਨ ਦੇ ਅਧੀਨ ਪੈਂਦੇ ਚੌੜਾ ਬਾਜ਼ਾਰ ਦਫ਼ਤਰ ’ਚ ਤਾਇਨਾਤ ਜੇ. ਈ. ਦੀਪਕ ਕੁਮਾਰ ਖ਼ਿਲਾਫ ਬਾਜਵਾ ਨਗਰ ਇਲਾਕੇ ਦੀ ਰਮਨ ਚੋਪੜਾ ਅਤੇ ਮਿਯੰਕ ਚੋਪੜਾ ਵਲੋਂ ਲਗਾਏ ਗਏ ਮਾੜਾ ਵਿਵਹਾਰ ਕਰਨ ਦੇ ਗੰਭੀਰ ਦੋਸ਼ਾਂ ਦੀ ਪਾਵਰਕਾਮ ਦੇ ਉੱਚ ਅਧਿਕਾਰੀਆਂ ਨੇ ਵੱਡੀ ਕਾਰਵਾਈ ਕਰਦਿਆਂ ਵਿਭਾਗੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਜੇ. ਈ. ਦੀਪਕ ਕੁਮਾਰ ਖ਼ਿਲਾਫ ਖਪਤਕਾਰਾਂ ਨਾਲ ਕਥਿਤ ਮਾੜਾ ਵਿਵਹਾਰ ਕਰਨ ਵਰਗੇ ਗੰਭੀਰ ਦੋਸ਼ਾਂ ਦੀ ਖ਼ਬਰ ਮੀਡੀਆ ’ਚ ਪ੍ਰਕਾਸ਼ਿਤ ਹੋਣ ਤੋਂ ਬਾਅਦ ਆਮ ਜਨਤਾ ’ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਕਾਰਜਸ਼ੈਲੀ ਖ਼ਿਲਾਫ ਕਈ ਤਰ੍ਹਾਂ ਦੇ ਸਵਾਲੀਆਂ ਨਿਸ਼ਾਨ ਖੜ੍ਹੇ ਹੋਣ ਲੱਗੇ ਹਨ, ਉਥੇ ਪਬਲਿਕ ਜੇ. ਈ. ਦੀਪਕ ਕੁਮਾਰ ਵਲੋਂ ਅਪਣਾਏ ਗਏ ਸਖ਼ਤ ਰਵੱਈਏ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਵੀ ਉਂਗਲੀਆਂ ਉੱਠਣ ਲੱਗੀਆਂ ਹਨ।
ਇਹ ਵੀ ਪੜ੍ਹੋ : ਹੋ ਗਿਆ ਵੱਡਾ ਐਲਾਨ, ਛੁੱਟੀਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
ਸ਼ਿਕਾਇਤਕਰਤਾ ਰਮਨ ਚੋਪੜਾ ਅਤੇ ਮਿਯੰਕ ਚੋਪੜਾ ਵਲੋਂ ਲਗਾਏ ਗਏ ਦੋਸ਼ਾਂ ਮੁਤਾਬਿਕ ਉਨ੍ਹਾਂ ਦੀ ਬਾਜਵਾ ਨਗਰ ਇਲਾਕੇ ’ਚ ਫੈਕਟਰੀ ਹੈ, ਇਥੇ ਲੋਕ ਬਿਜਲੀ ਦਾ ਮੀਟਰ ਸ਼ਾਰਟ ਸਰਕਟ ਹੋਣ ਕਾਰਨ ਸੜ ਕੇ ਖਰਾਬ ਹੋ ਗਿਆ, ਜਿਸ ਦੀ ਸ਼ਿਕਾਇਤ ਉਨ੍ਹਾਂ ਵਲੋਂ ਵਿਭਾਗ ਨੂੰ ਲਿਖਤੀ ’ਚ ਦੇਣ ਸਮੇਤ ਪਾਵਰਕਾਮ ਦੀ ਆਨਲਾਈਨ ਸਾਈਟ ’ਤੇ ਵੀ ਕੀਤੀ ਗਈ ਪਰ ਸ਼ਿਕਾਇਤ ਦਾ ਹੱਲ ਨਹੀਂ ਹੋਇਆ, ਜਿਸ ਕਾਰਨ ਸ਼ਿਕਾਇਤਕਰਤਾਵਾਂ ਦੇ ਵਪਾਰ ਨੂੰ ਭਾਰੀ ਨੁਕਸਾਨ ਹੋ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਬਜ਼ੁਰਗਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ
ਉਨ੍ਹਾਂ ਨੇ ਦੋਸ਼ ਲਗਾਏ ਹਨ ਕਿ ਜਦੋਂ ਮਾਮਲੇ ਸਬੰਧੀ ਵਿਭਾਗੀ ਮੁਲਾਜ਼ਮ ਨਾਲ ਗੱਲਬਾਤ ਕੀਤੀ ਗਈ ਤਾਂ ਮੁਲਾਜ਼ਮ ਵਲੋਂ ਉਨ੍ਹਾਂ ਨਾਲ ਕਥਿਤ ਬਦਸਲੂਕੀ ਕੀਤੀ ਗਈ। ਸ਼ਿਕਾਇਤਕਰਤਾਵਾਂ ਵਲੋਂ ਮੁੱਖ ਮੰਤਰੀ ਨੂੰ ਜੇ. ਈ. ਦੀਪਕ ਕੁਮਾਰ ਖਿਲਾਫ ਵਿਜੀਲੈਂਸ ਜਾਂਚ ਕਰਵਾਉਣ ਅਤੇ ਉਸ ਨੂੰ ਤੁਰੰਤ ਸਸਪੈਂਡ ਕਰਨ ਦੀ ਅਪੀਲ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਪਾਵਰਕਾਮ ਦੇ ਅਧਿਕਾਰੀਆਂ ਨੂੰ ਜੇ. ਈ. ਦੀਪਕ ਕੁਮਾਰ ਖਿਲਾਫ ਖਪਤਕਾਰਾਂ ਵਲੋਂ ਲਗਾਏ ਗਏ ਗੰਭੀਰ ਦੋਸ਼ਾਂ ਸਬੰਧੀ ਸ਼ਿਕਾਇਤਾਂ ਮਿਲ ਚੁੱਕੀਆਂ ਹਨ।
ਇਹ ਵੀ ਪੜ੍ਹੋ : ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਪੈਟਰੋਲ-ਡੀਜ਼ਲ ਨੂੰ ਲੈ ਕੇ ਵੱਡਾ ਫ਼ੈਸਲਾ
ਕੀ ਕਹਿਣਾ ਹੈ ਚੀਫ ਇੰਜੀਨੀਅਰ ਦਾ
ਚੀਫ ਇੰਜੀਨੀਅਰ ਪਾਵਰਕਾਮ ਜਗਦੇਵ ਸਿੰਘ ਹਾਂਸ ਨੇ ਕਿਹਾ ਕਿ ਦੀਪਕ ਕੁਮਾਰ ਖਿਲਾਫ ਲੱਗੇ ਗੰਭੀਰ ਦੋਸ਼ਾਂ ਦੀ ਵਿਭਾਗੀ ਜਾਂਚ ਕੀਤੀ ਜਾ ਰਹੀ ਹੈ। ਜੇ. ਈ. ਦੇ ਦੋਸ਼ੀ ਪਾਏ ਜਾਣ ’ਤੇ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਦੀ ਸੁਣਨ ਤੋਂ ਬਾਅਦ ਪੂਰੀ ਰਿਪੋਰਟ ਬਣਾ ਕੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ। ਜਿਸ ਦੇ ਆਧਾਰ 'ਤੇ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਆਏ ਹੜ੍ਹਾਂ ਨੂੰ ਦੇਖਦੇ ਹੋਏ ਸਿੱਖਿਆ ਵਿਭਾਗ ਨੇ ਲਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
GMCH-32 'ਚ MBBS ਪ੍ਰਵੇਸ਼ ਲਈ ਚੁਣੇ ਉਮੀਦਵਾਰਾਂ ਦੀ ਸੂਚੀ ਛੇਤੀ ਹੋਵੇਗੀ ਜਾਰੀ
NEXT STORY