ਜ਼ੀਰਕਪੁਰ (ਜੁਨੇਜਾ) : ਜ਼ੀਰਕਪੁਰ ਦੇ ਪਟਿਆਲਾ ਰੋਡ 'ਤੇ ਨਿਊ ਡਿਫੈਂਸ ਕਾਲੋਨੀ ’ਚ ਇਕ ਪਾਵਰਕਾਮ ਮੁਲਾਜ਼ਮ ਦਾ ਆਪਣੀ ਡਿਊਟੀ ਨਿਭਾਉਂਦੇ ਹੋਏ ਦੁਖਦਾਈ ਅੰਤ ਹੋ ਗਿਆ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਨਿਵਾਸੀ ਬਨੂੜ, ਜਿਸ ਦੀ ਉਮਰ 25 ਤੋਂ 30 ਸਾਲ ਦੇ ਵਿਚਾਲੇ ਦੱਸੀ ਜਾ ਰਹੀ ਹੈ, ਨੂੰ ਟਰਾਂਸਫਾਰਮਰ 'ਤੇ ਬਿਜਲੀ ਦੀ ਮੁਰੰਮਤ ਕਰਦੇ ਸਮੇਂ 11 ਕੇ. ਵੀ. ਲਾਈਨ ਨਾਲ ਕਰੰਟ ਲੱਗ ਗਿਆ। ਕਰੰਟ ਲੱਗਣ ਤੋਂ ਬਾਅਦ ਬੜੀ ਮੁਸ਼ਕਲ ਨਾਲ ਉਸ ਨੂੰ ਥੱਲੇ ਉਤਾਰਿਆ ਗਿਆ।
ਇਸ ਘਟਨਾ ਨੇ ਬਿਜਲੀ ਮੁਲਾਜ਼ਮਾਂ ਲਈ ਸਖ਼ਤ ਸੁਰੱਖਿਆ ਉਪਾਵਾਂ ਨੂੰ ਲਾਗੂ ਕਰਨ ਦੀ ਮਹੱਤਤਾ ਨੂੰ ਉਜਾਗਰ ਕੀਤਾ ਹੈ। ਪਾਵਰਕਾਮ ਉੱਪ ਮੰਡਲ ਦੇ ਐੱਸ. ਡੀ. ਓ. ਰਾਜੇਸ਼ ਭਾਟੀਆ ਅਨੁਸਾਰ ਉਨ੍ਹਾਂ ਨੂੰ ਇਸ ਦੁਖਦਾਈ ਘਟਨਾ ਦੀ ਰਿਪੋਰਟ ਜੇ. ਈ. ਨੇ ਕੀਤੀ।
ਮੁਲਾਜ਼ਮ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਰੈਫ਼ਰ ਕਰ ਦਿੱਤਾ ਪਰ ਬਦਕਿਸਮਤੀ ਨਾਲ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਸਮੁੱਚਾ ਪਾਵਰਕਾਮ ਭਾਈਚਾਰਾ ਇਸ ਮੰਦਭਾਗੀ ਘਟਨਾ ਤੋਂ ਬਹੁਤ ਦੁਖੀ ਹੈ ਅਤੇ ਮ੍ਰਿਤਕਾਂ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦਾ ਹੈ।
ਪੰਜਾਬ ਦੇ ਬਿਜਲੀ ਮੰਤਰੀ ਦਾ ਵੱਡਾ ਐਲਾਨ, ਅਗਲੇ ਮਹੀਨੇ ਤੋਂ...
NEXT STORY