ਬਹਿਰਾਮ, (ਆਰ.ਡੀ.ਰਾਮਾ)- ਸਾਂਝੇ ਫੋਰਮ ਦੇ ਸੱਦੇ 'ਤੇ ਪਾਵਰਕਾਮ ਵੱਲੋਂ ਮੁਲਾਜ਼ਮਾਂ ਦੀਆਂ ਲਿਖਤੀ ਰੂਪ 'ਚ ਮੰਗੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਕਰਕੇ ਕਰਮਚਾਰੀਆਂ ਵੱਲੋਂ ਕਾਲੇ ਬਿੱਲੇ ਲਾ ਕੇ ਸੁਰਿੰਦਰ ਪਾਲ ਪ੍ਰਧਾਨ ਟੈਕਨੀਕਲ ਸਰਵਿਸਿਜ਼ ਯੂਨੀਅਨ ਮੰਡਲ ਬੋਰਡ ਤੇ ਬਲਵਿੰਦਰ ਸਿੰਘ ਸਕੱਤਰ ਇੰਪਲਾਈਜ਼ ਫੈੱਡਰੇਸ਼ਨ ਮੰਡਲ ਬੰਗਾ ਦੀ ਅਗਵਾਈ 'ਚ ਸਬ-ਡਵੀਜ਼ਨ ਬਹਿਰਾਮ 1 ਅਤੇ 2 'ਚ ਰੋਸ ਰੈਲੀ ਕੀਤੀ ਗਈ।
ਰੈਲੀ 'ਚ ਇੰਜ. ਜਸਵੰਤ ਸਿੰਘ, ਮਲਕੀਤ ਚੰਦ, ਸੰਤੋਖ ਕੁਮਾਰ, ਮੱਖਣ ਸਿੰਘ, ਸੰਤੋਖ ਸਿੰਘ, ਵਿਨੋਦ ਕੁਮਾਰ, ਬਲਵੀਰ ਸਿੰਘ ਆਦਿ ਬਲਾਰਿਆਂ ਨੇ ਪਾਵਰਕਾਮ ਤੇ ਪੰਜਾਬ ਸਰਕਾਰ ਤੋਂ ਮੰਨੀਆਂ ਹੋਈਆਂ ਮੰਗਾਂ ਪੇ-ਬੈਂਡ, ਨਵੀਂ ਭਰਤੀ ਕਰਨ, ਬਕਾਇਆ ਡੀ. ਏ. ਦੀਆਂ ਕਿਸ਼ਤਾਂ ਜਾਰੀ ਕਰਨ, ਪੇ-ਕਮਿਸ਼ਨ ਗਠਿਤ ਕਰ ਕੇ ਜਲਦੀ ਰਿਪੋਰਟ ਲਾਗੂ ਕਰਨ, ਕੱਚੇ ਤੇ ਕੰਟਰੈਕਟ ਕਰਮਚਾਰੀਆਂ ਨੂੰ ਪੱਕੇ ਕਰਨ ਤੇ 4 ਫੀਸਦੀ ਡੀ.ਏ. ਦੀ ਕਿਸ਼ਤ ਅਧਿਕਾਰੀਆਂ ਵਾਂਗ ਬਾਕੀ ਕਰਮਚਾਰੀਆਂ ਨੂੰ ਵੀ ਜਾਰੀ ਕਰਨ ਆਦਿ ਦੀ ਮੰਗ ਕੀਤੀ ਗਈ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅਜਿਹਾ ਨਾ ਹੋਇਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਜੋਗਿੰਦਰ ਸਿੰਘ ਜੇ. ਈ., ਲੇਖਰਾਜ, ਮਹਿੰਦਰ ਪਾਲ, ਅਰਵਿੰਦ ਕੁਮਾਰ, ਹਰਪਾਲ ਸਿੰਘ, ਪਰਮਜੀਤ ਸ਼ਰਮਾ, ਕਸ਼ਮੀਰੀ ਲਾਲ, ਜਸਵਿੰਦਰ ਕੌਰ, ਜੋਗਿੰਦਰ ਕੌਰ, ਪਰਵੀਨ ਕੁਮਾਰੀ, ਸੁਮਨਦੀਪ ਕੌਰ ਆਦਿ ਹਾਜ਼ਰ ਸਨ।
ਨੂਰਪੁਰਬੇਦੀ, (ਤਰਨਜੀਤ/ਸ਼ਰਮਾ)- ਉਪ ਦਫਤਰ ਤਖਤਗੜ੍ਹ ਵਿਖੇ ਜੁਆਇੰਟ ਫੋਰਮ ਦੇ ਸੱਦੇ 'ਤੇ ਰੋਸ ਰੈਲੀ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਆਖਿਆ ਕਿ ਪਾਵਰਕਾਮ ਵੱਲੋਂ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਵਰਕਚਾਰਜ ਤੋਂ ਸਹਾਇਕ ਲਾਈਨਮੈਨ, ਲਾਈਨਮੈਨ ਤੋਂ ਜੇ.ਈ. ਦੀ ਤਰੱਕੀ ਕਰਨ, ਪੇ-ਬੈਂਡ, ਨਵੀਂ ਭਰਤੀ ਕਰਨ ਤੇ ਜੁਆਇੰਟ ਫੋਰਮ ਨਾਲ ਹੋਏ ਸਮਝੌਤੇ ਨੂੰ ਲਾਗੂ ਕਰਨ ਲਈ ਸੰਘਰਸ਼ ਕੀਤਾ ਜਾਵੇਗਾ। 13-9-2017 ਤੱਕ ਵਰਕ ਟੂ ਰੂਲ ਅਨੁਸਾਰ ਕੰਮ ਕਰਨ ਤੇ 14-9-2017 ਨੂੰ ਹੈੱਡ ਆਫਿਸ ਪਟਿਆਲੇ ਵਿਖੇ ਧਰਨਾ ਦੇਣ ਦੀ ਜਥੇਬੰਦੀ ਵੱਲੋਂ ਚਿਤਾਵਨੀ ਦਿੱਤੀ ਗਈ।
ਆਗੂਆਂ ਨੇ ਆਖਿਆ ਕਿ ਜੇਕਰ ਪਾਵਰਕਾਮ ਨੇ ਮੰਗਾਂ ਨੂੰ ਪ੍ਰਵਾਨ ਨਾ ਕੀਤਾ ਤਾਂ ਯੂਨੀਅਨ ਵੱਲੋਂ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਹਰਭਜਨ ਸਿੰਘ ਪ੍ਰਧਾਨ ਡਵੀਜ਼ਨ ਸ੍ਰੀ ਆਨੰਦਪੁਰ ਸਾਹਿਬ, ਕਰਮਜੀਤ ਸਿੰਘ ਪ੍ਰਧਾਨ ਤਖਤਗੜ੍ਹ, ਸੰਤੋਖ ਸਿੰਘ ਸਕੱਤਰ, ਹਰਦੇਵ ਸਿੰਘ, ਹਰਮਿੰਦਰ ਸਿੰਘ, ਵਿਸਾਖੀ ਰਾਮ, ਅਜਮੇਰ ਸਿੰਘ, ਮੰਗਲ ਸਿੰਘ, ਜਸਵੀਰ ਸਿੰਘ, ਬਲਵਿੰਦਰ ਸਿੰਘ, ਮੋਹਣ ਸਿੰਘ ਆਦਿ ਮੌਜੂਦ ਸਨ।
ਨਵਾਂਸ਼ਹਿਰ, (ਤ੍ਰਿਪਾਠੀ)- ਉਪ ਮੰਡਲ ਪਾਵਰਕਾਮ ਜਾਡਲਾ ਦੇ ਟੈਕਨੀਕਲ ਵਰਕਰਾਂ ਨੇ ਟੀ. ਐੱਸ. ਯੂ. ਦੇ ਸੱਦੇ 'ਤੇ ਆਪਣੀਆਂ ਮੰਗਾਂ ਸੰਬੰਧੀ ਜਾਡਲਾ ਦਫ਼ਤਰ ਦੇ ਬਾਹਰ ਗੇਟ ਰੈਲੀ ਕਰ ਕੇ ਰੋਸ ਪ੍ਰਗਟਾਇਆ। ਰੈਲੀ ਨੂੰ ਸੰਬੋਧਨ ਕਰਦੇ ਹੋਏ ਸਬ-ਡਵੀਜ਼ਨ ਜਾਡਲਾ ਦੇ ਪ੍ਰਧਾਨ ਪਰਮਿੰਦਰ ਸਿੰਘ ਤੇ ਸੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਪਾਵਰਕਾਮ ਵਿਭਾਗ ਦੀ ਮੈਨੇਜਮੈਂਟ ਵੱਲੋਂ ਕਰਮਚਾਰੀਆਂ ਦੀਆਂ ਪਹਿਲਾਂ ਤੋਂ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਮੁਲਾਜ਼ਮਾਂ 'ਚ ਰੋਸ ਹੈ।
ਉਨ੍ਹਾਂ ਕਿਹਾ ਕਿ ਜੇਕਰ ਵਿਭਾਗ ਨੇ ਉਨ੍ਹਾਂ ਦੀਆਂ ਮਨਜ਼ੂਰ ਮੰਗਾਂ ਨੂੰ ਜਲਦ ਲਾਗੂ ਨਾ ਕੀਤਾ ਤਾਂ ਉਨ੍ਹਾਂ ਦੀ ਯੂਨੀਅਨ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਵੇਗੀ। ਇਸ ਦੌਰਾਨ ਕਰਮਚਾਰੀਆਂ ਨੇ ਕਾਲੇ ਬਿੱਲੇ ਲਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਤਪਾਲ ਸਿੰਘ, ਨਰਿੰਦਰ ਸਿੰਘ, ਪਰਮਜੀਤ ਸਿੰਘ, ਵਿਨੀਤ ਅੰਗਾਰਾ, ਬਾਰੂ ਰਾਮ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।
ਪੁਲਸ ਹੱਥ ਲੱਗੀ ਸਫਲਤਾ ਨਾਜਾਇਜ਼ ਸ਼ਰਾਬ ਸਣੇ 3 ਕਾਬੂ
NEXT STORY