ਭਵਾਨੀਗੜ੍ਹ (ਵਿਕਾਸ) — ਪੀ.ਐੱਸ. ਈ. ਬੀ. ਇੰਪਲਾਇਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਅੱਜ ਇੱਥੇ ਪਾਵਰਕਾਮ ਸਬ ਡਵੀਜਨ ਭਵਾਨੀਗੜ੍ਹ ਦੇ ਸਮੂਹ ਮੁਲਾਜ਼ਮਾਂ ਵੱਲੋਂ ਦਫਤਰ ਦੇ ਗੇਟ ਅੱਗੇ ਰੈਲੀ ਕਰਕੇ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ ਹੋਈ ਦੇਰੀ ਅਤੇ ਪੰਜਾਬ ਸਰਕਾਰ ਦੀ ਮੁਲਾਜ਼ਮ ਮਾਰੂ ਨੀਤੀ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ । ਇਸ ਮੌਕੇ ਟੀ.ਐੱਸ. ਯੂ. ਦੇ ਪ੍ਰਧਾਨ ਕਰਨੈਲ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਮਹਿਕਮੇ ਵਲੋਂ ਜੁਆਇੰਟ ਫੋਰਮ ਨਾਲ ਕੀਤੇ ਸਮਝੌਤੇ ਨਾ ਲਾਗੂ ਕਰਕੇ ਜੁਆਇੰਟ ਫੋਰਮ ਨੂੰ ਮੁੜ ਸੰਘਰਸ਼ ਦੀ ਰੂਪ ਰੇਖਾ ਮਜਬੂਰਨ ਉਲੀਕਨੀ ਪਈ ਹੈ । ਇਸ ਮੌਕੇ ਹਾਜ਼ਰ ਹੋਰ ਆਗੂਆਂ ਨੇ ਕਿਹਾ ਕਿ ਭਵਿੱਖ 'ਚ ਵੀ ਸੂਬਾ ਕਮੇਟੀ ਵੱਲੋਂ ਦਿੱਤੇ ਜਾਣ ਵਾਲੇ ਪ੍ਰੋਗਰਾਮਾਂ ਨੂੰ ਮੁਲਾਜ਼ਮ ਪੁਰੀ ਤਰ੍ਹਾਂ ਨਾਲ ਲਾਗੂ ਕਰਨਗੇ । ਇਸ ਮੌਕੇ ਗੁਰਜੰਟ ਸਿੰਘ, ਸੁਖਦਰਸ਼ਨ ਸਿੰਘ, ਰੋਹੀ ਰਾਮ, ਸੁਖਦੇਵ ਸਿੰਘ, ਜੀਤ ਸਿੰਘ, ਤਰਸੇਮ ਚੰਦ, ਲਾਲ ਸਿੰਘ ਆਦਿ ਹਾਜ਼ਰ ਸਨ ।
ਮਹਿਮਾਨ ਪ੍ਰੀਖਿਆਰਥੀਆਂ ਨੂੰ ਦਿੱਤੇ ਡੈਸਕ, ਆਪਣਿਆਂ ਨੂੰ ਬਿਠਾਇਆ ਥੱਲੇ
NEXT STORY