ਲੁਧਿਆਣਾ (ਖੁਰਾਣਾ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ ਦੀ ਅਗਵਾਈ ਹੇਠ ਗਠਿਤ ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਨੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਡਿਫਾਲਟਰ ਖਪਤਕਾਰਾਂ ਵਿਰੁੱਧ ਜ਼ੋਰਦਾਰ ਮੁਹਿੰਮ ਚਲਾਉਂਦਿਆਂ 305.42 ਕਰੋੜ ਰੁਪਏ ਦੀ ਭਾਰੀ ਰਾਸ਼ੀ ਵਸੂਲਣ ’ਚ ਸਫਲਤਾ ਹਾਸਲ ਕੀਤੀ ਹੈ।
ਵਿਭਾਗ ਵਲੋਂ ਸਾਂਝੇ ਕੀਤੇ ਅੰਕੜਿਆਂ ਅਨੁਸਾਰ ਲੁਧਿਆਣਾ ਸੈਂਟਰਲ ਜ਼ੋਨ ਦੇ ਅਧੀਨ ਆਉਂਦੇ ਸ਼ਹਿਰੀ ਇਲਾਕਿਆਂ ਦੀਆਂ 9 ਵੱਖ-ਵੱਖ ਡਵੀਜ਼ਨਾਂ- ਸੀ. ਐੱਮ. ਸੀ., ਸੁੰਦਰ ਨਗਰ, ਸਿਟੀ ਸੈਂਟਰ, ਫੋਕਲ ਪੁਆਇੰਟ, ਜਨਤਾ ਨਗਰ, ਸਿਟੀ ਵੈਸਟ, ਅਗਰ ਨਗਰ, ਮਾਡਲ ਟਾਊਨ ਅਤੇ ਸਿਟੀ ਅਸਟੇਟ ਸਮੇਤ ਸਬ-ਅਰਬਨ ਸਰਕਲ ਦੇ ਅੱਡਾ ਦਾਖਾ, ਮੁੱਲਾਂਪੁਰ, ਜਗਰਾਓਂ, ਰਾਏਕੋਟ, ਲਲਤੋਂ, ਮੰਡੀ ਅਹਿਮਦਗੜ੍ਹ ਅਤੇ ਖੰਨਾ ਸਰਕਲ ਦੇ ਦੋਰਾਹਾ, ਅਮਲੋਹ, ਸਰਹਿੰਦ, ਮੰਡੀ ਗੋਬਿੰਦਗੜ੍ਹ ਆਦਿ ਇਲਾਕਿਆਂ ਵਿਚ ਵਸੇ 1,39,075 ਡਿਫਾਲਟਰ ਖਪਤਕਾਰਾਂ ਤੋਂ 305.42 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ, ਜਿਨ੍ਹਾਂ ਖਪਤਕਾਰਾਂ ਨੇ ਲੰਬੇ ਸਮੇਂ ਤੋਂ ਬਿੱਲ ਜਮ੍ਹਾ ਨਹੀਂ ਕਰਵਾਏ, ਉਨ੍ਹਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ : CBI ਜਾਂਚ ਤੋਂ ਕੋਈ ਇਤਰਾਜ਼ ਨਹੀਂ, ਜੱਜ ਦੀ ਨਜ਼ਰਸਾਨੀ ਦੀ ਕੀਤੀ ਸੀ ਮੰਗ: ਰਾਜਾ ਵੜਿੰਗ
ਜ਼ਿਕਰਯੋਗ ਹੈ ਕਿ ਵਿੱਤੀ ਸਾਲ 31 ਮਾਰਚ 2026 ਲਈ ਪਾਵਰਕਾਮ ਵਲੋਂ ਬਕਾਇਆ ਰਾਸ਼ੀ ਦੀ ਵਸੂਲੀ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ, ਡਿਪਟੀ ਚੀਫ਼ ਇੰਜੀਨੀਅਰ (ਈਸਟ) ਸੁਰਜੀਤ ਸਿੰਘ ਅਤੇ ਡਿਪਟੀ ਚੀਫ਼ ਇੰਜੀਨੀਅਰ (ਵੈਸਟ) ਕੁਲਵਿੰਦਰ ਸਿੰਘ ਦੀ ਟੀਮ ਵਿੱਚ ਸ਼ਾਮਲ ਐਕਸੀਅਨਾਂ ਅਤੇ ਐੱਸ. ਡੀ. ਓਜ਼ ਵਲੋਂ 1 ਜਨਵਰੀ ਤੋਂ 25 ਮਾਰਚ ਤੱਕ ਕੀਤੀ ਗਈ ਇਸ ਕਾਰਵਾਈ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਦੱਸਿਆ ਕਿ ਡਿਫਾਲਟਰ ਖਪਤਕਾਰਾਂ ਨੂੰ ਵਾਰ-ਵਾਰ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਬਾਅਦ ਵਿਚ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਕਾਇਆ ਬਿੱਲ ਜਮ੍ਹਾ ਕਰਵਾਉਣ ਲਈ ਖ਼ੁਦ ਅੱਗੇ ਆਉਣ, ਤਾਂ ਜੋ ਉਨ੍ਹਾਂ ਦੇ ਘਰਾਂ ਜਾਂ ਵਪਾਰਕ ਅਦਾਰਿਆਂ ਦੇ ਮੀਟਰ ਕੱਟਣ ਵਰਗੀ ਨੌਬਤ ਨਾ ਆਵੇ। ਸ. ਹਾਂਸ ਨੇ ਕਿਹਾ ਕਿ ਵਿਭਾਗ ਕਿਸੇ ਵੀ ਖਪਤਕਾਰ ’ਤੇ ਭਾਰੀ ਜੁਰਮਾਨਾ ਲਗਾਉਣ ਜਾਂ ਮੀਟਰ ਕੱਟਣ ਦਾ ਚਾਹਵਾਨ ਨਹੀਂ ਹੈ ਪਰ ਖਪਤਕਾਰਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗ੍ਰਾਂਟਾਂ ਦੀ ਕਮੀ ਕਾਰਨ ਮੂਧੇ ਮੂੰਹ ਡਿੱਗੀ ਸਰਕਾਰ ਦੀ ਸਿੱਖਿਆ ਕ੍ਰਾਂਤੀ, ਵੈਂਡਰਾਂ ਦੀ ਪੇਮੈਂਟਸ ਰੁਕਣ ਨਾਲ ਟੈਂਸ਼ਨ ’ਚ ਸ
NEXT STORY