ਅੰਮ੍ਰਿਤਸਰ (ਸਰਬਜੀਤ)-ਬੀਤੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਸ਼ਰਧਾਲੂ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਚ ਸੇਵਾ ਕਰਦੇ ਸਮੇਂ ਅਚਾਨਕ ਦਾਲ ਵਾਲੇ ਕੜਾਹੇ ਵਿਚ ਡਿੱਗ ਪਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਬਲਬੀਰ ਸਿੰਘ ਵਾਸੀ ਪਿੰਡ ਲਹਿਲ ਤਹਿਸੀਲ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਇਆ ਸੀ। ਉਸ ਤੋਂ ਬਾਅਦ ਉਹ ਸੇਵਾ ਕਰਨ ਲਈ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਚਲਾ ਗਿਆ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਵੱਡਾ ਹਾਦਸਾ, ਕੜਾਹੇ 'ਚ ਡਿੱਗਿਆ ਸੇਵਾਦਾਰ
ਸੇਵਾ ਕਰਦੇ ਸਮੇਂ ਬਲਬੀਰ ਸਿੰਘ ਦਾ ਪੈਰ ਤਿਲਕਣ ਕਰ ਕੇ ਉਹ ਦਾਲ ਵਾਲੇ ਕੜਾਹੇ ਵਿਚ ਡਿੱਗ ਪਿਆ, ਜਿਸ ਕਾਰਨ ਉਸ ਦਾ ਸਰੀਰ ਪੂਰੀ ਤਰ੍ਹਾਂ ਨਾਲ ਝੁਲਸ ਗਿਆ, ਜੋ ਇਸ ਸਮੇਂ ਹਸਪਤਾਲ ਵਿਚ ਇਲਾਜ ਅਧੀਨ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਡਾਕਟਰ ਏ. ਪੀ. ਸਿੰਘ ਨੇ ਬੀਤੇ ਦਿਨ ਹਸਪਤਾਲ ਵਿਖੇ ਬਲਬੀਰ ਸਿੰਘ ਦਾ ਹਾਲ-ਚਾਲ ਪੁੱਛਿਆ।
ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਂਗੂ ਵਧਣ ਕਾਰਨ ਸਿਹਤ ਵਿਭਾਗ ਨੇ ਤੇਜ਼ ਕੀਤਾ ਚੈਕਿੰਗ ਦਾ ਸਿਲਸਿਲਾ, 46 ਥਾਵਾਂ ’ਤੇ ਮਿਲਿਆ ਲਾਰਵਾ
NEXT STORY