ਚੰਡੀਗੜ੍ਹ(ਅਸ਼ਵਨੀ)— ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ 'ਤੇ ਰੋਸ ਪ੍ਰਦਰਸ਼ਨ ਕਰਕੇ ਸਿੱਖ ਭਾਈਚਾਰੇ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ। ਇੱਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਜਿਸ ਤਰੀਕੇ ਨਾਲ ਕਾਂਗਰਸ ਨੇ ਸਿੱਖ ਭਾਈਚਾਰੇ ਵਲੋਂ ਸਭ ਤੋਂ ਪਵਿੱਤਰ ਮੰਨੇ ਜਾਂਦੇ ਦਿਨਾਂ 'ਚੋਂ ਇਕ ਭਾਵ ਸੋਮਵਾਰ ਦੇ ਦਿਨ ਦੇਸ਼ ਭਰ ਵਿਚ ਰੋਸ ਪ੍ਰਦਰਸ਼ਨ ਕਰਨ ਦੀ ਯੋਜਨਾ ਉਲੀਕੀ ਹੈ, ਉਹ ਸਾਬਿਤ ਕਰਦੀ ਹੈ ਕਿ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਸਿੱਖ ਧਰਮ ਦਾ ਕਿੰਨਾ ਕੁ ਸਨਮਾਨ ਕਰਦੇ ਹਨ।
ਮਜੀਠੀਆ ਨੇ ਕਿਹਾ ਕਿ ਇਹ ਗੱਲ ਹੋਰ ਵੀ ਦੁਖਦਾਈ ਹੈ ਕਿ ਇਨ੍ਹਾਂ ਪ੍ਰਦਰਸ਼ਨਾਂ ਦੀ ਅਗਵਾਈ 1984 ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਵਰਗਿਆਂ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਟਾਈਟਲਰ ਨੂੰ ਮੁੱਖ ਧਾਰਾ ਵਾਲੀ ਰਾਜਨੀਤੀ ਅੰਦਰ ਲੈ ਕੇ ਆ ਰਹੀ ਹੈ। ਅਕਾਲੀ ਆਗੂ ਨੇ ਕਿਹਾ ਕਿ ਗਾਂਧੀ ਪਰਿਵਾਰ ਦਾ ਟਾਈਟਲਰ ਅਤੇ ਸੱਜਣ ਦੀ ਪੁਸ਼ਤਪਨਾਹੀ ਕਰਨ ਦਾ ਲੰਬਾ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਇਤਿਹਾਸ ਦੇ ਸਭ ਤੋਂ ਭਿਆਨਕ ਕਤਲੇਆਮ ਦੇ ਇਨ੍ਹਾਂ ਦੋਵੇਂ ਦੋਸ਼ੀਆਂ ਨੂੰ ਵੱਡੇ ਅਹੁਦੇ ਦਿੱਤੇ ਗਏ ਹਨ। ਟਾਈਟਲਰ ਵਲੋਂ ਸ਼ਰੇਆਮ ਇਹ ਖੁਲਾਸਾ ਕੀਤਾ ਜਾਣਾ ਕਿ ਉਸ ਨੇ 100 ਸਿੱਖਾਂ ਨੂੰ ਮਾਰਿਆ ਸੀ, ਤੋਂ ਬਾਅਦ ਵੀ ਉਸ ਖ਼ਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।
ਇਸ ਤਰ੍ਹਾਂ ਲੱਗਦਾ ਹੈ ਕਿ ਜਿਵੇਂ ਕਾਂਗਰਸ ਪਾਰਟੀ ਅਤੇ ਖਾਸ ਕਰਕੇ ਗਾਂਧੀ ਪਰਿਵਾਰ ਇਸ ਗੱਲੋਂ ਡਰਦਾ ਹੈ ਕਿ ਇਹ ਦੋਵੇਂ ਸੁਪਰੀਮ ਕੋਰਟ ਵਲੋਂ ਬਣਾਈ ਸਿਟ ਅੱਗੇ ਸਾਰੇ ਭੇਤ ਖੋਲ੍ਹ ਦੇਣਗੇ ਅਤੇ ਅਜਿਹੀ ਗਵਾਹੀ ਦੇ ਦੇਣਗੇ, ਜਿਹੜੀ ਗਾਂਧੀ ਪਰਿਵਾਰ ਨੂੰ 1984 ਕਤਲੇਆਮ ਦੇ ਕੇਸ ਵਿਚ ਫਸਾ ਦੇਵੇਗੀ। ਇਹ ਸਭ ਕੁੱਝ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ 1984 ਵਿਚ ਸਿੱਖਾਂ ਦੇ ਹੋਏ ਯੋਜਨਾਬੱਧ ਕਤਲੇਆਮ ਵਿਚ ਕਾਂਗਰਸ ਦੀ ਭੂਮਿਕਾ ਨੂੰ ਖਾਰਿਜ ਕਰਨ ਦੀ ਕੀਤੀ ਕੋਸ਼ਿਸ਼ ਤੋਂ ਕੁੱਝ ਦਿਨਾਂ ਮਗਰੋਂ ਹੀ ਵਾਪਰ ਰਿਹਾ ਹੈ।
ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਵੇਰ ਦਾ ਨਾਸ਼ਤਾ ਦੇਣ ਦੀ ਤਿਆਰੀ
NEXT STORY