ਅੰਮ੍ਰਿਤਸਰ : ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਅਰਦਾਸ ਕੀਤੀ। ਇਸ ਮੌਕੇ ਉਹਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਾਰੀਆਂ ਸੰਗਤਾਂ ਨੂੰ ਬਹੁਤ ਬਹੁਤ ਵਧਾਈਆਂ ਦਿੱਤੀਆਂ।
ਪੜ੍ਹੋ ਇਹ ਵੀ : ਤੇਜਸਵੀ ਨੇ ਕਰ 'ਤਾ ਵੱਡਾ ਐਲਾਨ, ਔਰਤਾਂ ਦੇ ਖਾਤਿਆਂ 'ਚ ਇਕੱਠੇ ਆਉਣਗੇ 30000 ਰੁਪਏ
ਇਸ ਮੌਕੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਹ ਅੱਜ ਆਪਣੇ ਪਰਿਵਾਰ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਹਨ। ਅੱਜ ਉਹਨਾਂ ਨੇ ਗੁਰੂ ਸਾਹਿਬ ਜੀ ਦੇ ਅੱਗੇ ਪੰਜਾਬ ਦੀ ਤਰੱਕੀ, ਸੁੱਖ-ਸ਼ਾਂਤੀ ਨੂੰ ਲੈ ਕੇ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਗੁਰੂਆਂ ਦੀ ਧਰਤੀ ਹੈ। ਇਸ ਧਰਤੀ 'ਤੇ ਰਹਿਣ ਵਾਲੇ ਲੋਕਾਂ ਨੂੰ ਗੁਰੂ ਸਾਹਿਬ ਜੀ ਤਰੱਕੀ ਬਖਸ਼ਣ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਹੁਤ ਸਾਰੇ ਸ਼ਰਧਾਲੂ ਇਸ ਸਮੇਂ ਪਾਕਿ ਦੇ ਗੁਰੂਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਗਏ ਹੋਏ ਹਨ। ਜਥੇ ਵਿਚੋਂ ਕੁਝ ਸ਼ਰਧਾਲੂਆਂ ਨੂੰ ਰੋਕੇ ਜਾਣ 'ਤੇ ਪੱਛੇ ਸਵਾਲ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹਨਾਂ ਸ਼ਰਧਾਲੂਆਂ ਦੇ ਵੀਜੇ ਦੇ ਪ੍ਰੋਟੋਕਾਲ ਨੂੰ ਲੈ ਕੋਈ ਗੱਲ ਹੋਈ ਸੀ, ਜਿਸ ਕਰਕੇ ਅਜਿਹਾ ਹੋਇਆ ਹੈ।
ਪੜ੍ਹੋ ਇਹ ਵੀ : ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਕਿੰਨੇ ਰੁਪਏ ਦੀ ਮਿਲੀ ਰਾਹਤ
ਪੱਤਰਕਾਰਾਂ ਵਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਨੂੰ ਲੈ ਕੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲਾਂਘਾ ਪਹਿਲਾਂ ਵੀ ਖੋਲ੍ਹਿਆ ਗਿਆ ਸੀ। ਜੇਕਰ ਅਸੀਂ ਲਿੱਖ ਕੇ ਲਾਂਘਾ ਖੋਲ੍ਹਣ ਦੀ ਗੱਲ ਕਰਦੇ ਹਾਂ ਤਾਂ ਕੀ ਫਾਇਦਾ ਹੋਇਆ। ਧਾਰਮਿਕ ਮੌਕਿਆਂ 'ਤੇ ਉਹਨਾਂ ਨੂੰ ਆਪ ਦੀ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ। ਹੁਣ ਤਾਂ ਜਥੇ ਵੀ ਗੁਆਂਢੀ ਮੁਲਕ ਵਿਚ ਜਾਣੇ ਸ਼ੁਰੂ ਹੋ ਗਏ ਹਨ। ਦੋਵਾਂ ਮੁਲਕਾਂ ਵਲੋਂ ਮੈਚ ਵੀ ਖੇਡੇ ਜਾ ਰਹੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਦਾ ਰਸਤਾ ਵੀ 4 ਤੋਂ 5 ਘੰਟਿਆਂ ਦਾ ਹੈ, ਅੱਧੇ ਦਿਨ ਵਿਚ ਸ਼ਰਧਾਲੂ ਸਮਾਗਮ ਤੋਂ ਬਾਅਦ ਮੱਥਾ ਟੇਕ ਕੇ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਆ ਜਾਂਦੇ ਹਨ। ਇਸ ਨਾਲ ਕਈ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਵਪਾਰ ਹੋਵੇਗਾ।
ਪੜ੍ਹੋ ਇਹ ਵੀ : Good News! ਇਸ ਮਹੀਨੇ ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਜਥੇਦਾਰ ਗਿਆਨੀ ਕੁਲਦੀਪ ਸਿੰਘ ਪਹੁੰਚੇ ਫਾਜ਼ਿਲਕਾ, ਖਾਲਸਾ ਏਡ ਨੇ 3 ਗੁਰਦੁਆਰਿਆਂ ਦਾ ਰੱਖਿਆ ਨੀਂਹ ਪੱਥਰ
NEXT STORY