ਅੰਮ੍ਰਿਤਸਰ (ਬਿਊਰੋ, ਸਰਬਜੀਤ) - ਅੰਮ੍ਰਿਤਸਰ ਗੁਰੂ ਨਗਰੀ ਨੂੰ ਵਸਾਉਣ ਵਾਲੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਜਿਥੇ ਦੇਸ਼ ਭਰ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਹੈ। ਪ੍ਰਕਾਸ਼ ਪੁਰਬ ਦੇ ਮੌਕੇ ਦੂਰ-ਦੂਰ ਤੋਂ ਸੰਗਤਾਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਆ ਰਹੀਆਂ ਹਨ। ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਸੰਗਤਾਂ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਪ੍ਰਕਾਸ਼ ਪੁਰਬ ਦੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ ਹੈ। ਰਾਤ ਦੇ ਸਮੇਂ ਰੰਗ ਬਿਰੰਗੀਆਂ ਲਾਈਟਾਂ ਦੇ ਸ਼੍ਰੋਮਣੀ ਕਮੇਟੀ ਵੱਲੋਂ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ। ਪ੍ਰਕਾਸ਼ ਪੁਰਬ ਦੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਵੀ ਸਜਾਏ ਗਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਲੰਗਰ ਹਾਲ ’ਚ ਵੀ ਪੂਰੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਦੇਸ਼ਾਂ ਵਿਦੇਸ਼ਾਂ ਤੋਂ ਆਈਆਂ ਸੰਗਤਾਂ ਲਈ ਸਰਾਵਾਂ ਵਿੱਚ ਕਮਰਿਆਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਰਾਤ ਦੇ ਸਮੇਂ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।
ਬਾਦਲ ਦਲ ਦਾ ਜਹਾਜ਼ ਥੰਮ੍ਹੀਆਂ ਦੇ ਸਹਾਰੇ ਕਿਨਾਰੇ ਨਹੀਂ ਲਾਇਆ ਜਾ ਸਕਦੈ : ਪ੍ਰੋ. ਸਰਚਾਂਦ
NEXT STORY