ਨਵੀਂ ਦਿੱਲੀ- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਗਜ ਨੇਤਾ ਪ੍ਰਕਾਸ਼ ਸਿੰਘ ਬਾਦਲ ਜੀ ਦੇ ਹਸਪਤਾਲ 'ਚ ਦਾਖ਼ਲ ਹੋਣ ਨੂੰ ਲੈ ਕੇ ਚਿੰਤਾ ਜਤਾਈ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,''ਇਹ ਜਾਣ ਕੇ ਚਿੰਤਾ ਹੋਈ ਕਿ ਦਿੱਗਜ ਨੇਤਾ ਪ੍ਰਕਾਸ਼ ਸਿੰਘ ਬਾਦਲ ਜੀ ਦੀ ਸਿਹਤ ਠੀਕ ਨਹੀਂ ਹੈ ਅਤੇ ਹਸਪਤਾਲ 'ਚ ਦਾਖ਼ਲ ਹਨ। ਸੁਖਬੀਰ ਸਿੰਘ ਬਾਦਲ ਜੀ ਤੋਂ ਉਨ੍ਹਾਂ ਦੀ ਸਿਹਤ ਬਾਰੇ ਟੈਲੀਫੋਨ 'ਤੇ ਗੱਲ ਹੋਈ। ਮੈਂ ਪਰਮਾਤਮਾ ਤੋਂ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।''

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ਦੇ ਆਈ.ਸੀ.ਯੂ. ਵਿਚ ਸ਼ਿਫ਼ਟ ਕਰ ਦਿੱਤਾ ਗਿਆ ਹੈ।
NRIs ਲਈ ਮਾਨ ਸਰਕਾਰ ਦਾ ਇਕ ਹੋਰ ਵੱਡਾ ਉਪਰਾਲਾ, ਜਾਰੀ ਕੀਤੇ ਵਟਸਐਪ ਨੰਬਰ
NEXT STORY