ਚੰਡੀਗੜ੍ਹ (ਅਸ਼ਵਨੀ) : ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਕਾਂਗਰਸ ਵਿਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਰਾਜਨੀਤਕ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਰਿਹਾਇਸ਼ ’ਤੇ ਕਾਂਗਰਸ ਵਿਧਾਇਕਾਂ ਨਾਲ ਬੈਠਕ ਕੀਤੀ। ਇਸ ਬੈਠਕ ਵਿਚ ਪਹਿਲੀ ਵਾਰ ਚੁਣੇ ਗਏ ਜ਼ਿਆਦਾਤਰ ਵਿਧਾਇਕਾਂ ਤੋਂ ਫੀਡਬੈਕ ਲਿਆ ਗਿਆ। ਦੱਸਿਆ ਗਿਆ ਹੈ ਕਿ ਤਕਰੀਬਨ 37 ਵਿਧਾਇਕਾਂ ਨੂੰ ਬੁਲਾਇਆ ਗਿਆ ਸੀ ਪਰ 31 ਵਿਧਾਇਕਾਂ ਨੇ ਪ੍ਰਸ਼ਾਂਤ ਕਿਸ਼ੋਰ ਨਾਲ ਗੱਲਬਾਤ ਕੀਤੀ। ਬਾਕੀ ਵਿਧਾਇਕ ਕਿਸੇ ਕਾਰਣ ਗੈਰ-ਹਾਜ਼ਰ ਰਹੇ।
ਇਹ ਵੀ ਪੜ੍ਹੋ : ਹੋਲੀ 'ਤੇ 'ਸੁਖਨਾ ਝੀਲ' ਜਾਣ ਵਾਲੇ ਸੈਲਾਨੀਆਂ ਲਈ ਅਹਿਮ ਖ਼ਬਰ, ਜਾਰੀ ਹੋ ਸਕਦੇ ਨੇ ਇਹ ਹੁਕਮ
ਹਾਲਾਂਕਿ ਇਸ ਬੈਠਕ ਦਾ ਕੋਈ ਆਧਿਕਾਰਕ ਬਿਓਰਾ ਜਨਤਕ ਨਹੀਂ ਕੀਤਾ ਗਿਆ ਪਰ ਮੁਲਾਕਾਤ ਤੋਂ ਬਾਅਦ ਵਿਧਾਇਕਾਂ ਨੇ ਦੱਸਿਆ ਕਿ ਬੈਠਕ ਵਿਚ ਪ੍ਰਸ਼ਾਂਤ ਕਿਸ਼ੋਰ ਨੇ ਸਾਡੇ ਤੋਂ ਖੇਤਰ ਵਿਚ ਹੋਏ ਵਿਕਾਸ ਕੰਮਾਂ ਦੀ ਜਾਣਕਾਰੀ ਲਈ। ਨਾਲ ਹੀ, ਵਿਧਾਨ ਸਭਾ ਖੇਤਰਾਂ ਵਿਚ ਜਨਤਾ ਦੇ ਮੂਡ ਨੂੰ ਸਮਝਿਆ। ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੁਧਿਆਣਾ ਦੇ ਗਿੱਲ ਵਿਧਾਨ ਸਭਾ ਖੇਤਰ ਤੋਂ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਇਹ ਬਹੁਤ ਚੰਗੀ ਪਹਿਲ ਹੈ ਕਿ ਵਿਧਾਇਕਾਂ ਨਾਲ ਵਨ-ਟੂ-ਵਨ ਬੈਠਕ ਕੀਤੀ ਜਾ ਰਹੀ ਹੈ। ਇਸ ਨਾਲ ਵਿਧਾਇਕਾਂ ਨੂੰ ਆਪਣੀ ਗੱਲ ਕਹਿਣ ਦਾ ਖੁੱਲ੍ਹਾ ਸਮਾਂ ਮਿਲਿਆ ਹੈ।
ਇਹ ਵੀ ਪੜ੍ਹੋ : ਕੈਪਟਨ ਦੀ ਧੀ 'ਜੈਇੰਦਰ ਕੌਰ' ਦੇ ਪਟਿਆਲਾ ਦੇ ਕਿਸੇ ਹਲਕੇ ਤੋਂ ਚੋਣ ਲੜਨ ਦੇ ਚਰਚੇ!
ਵੈਦ ਮੁਤਾਬਕ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਦੇ ਸਾਰੇ ਵਿਧਾਨ ਸਭਾ ਖੇਤਰਾਂ ਵਿਚ ਚੰਗਾ ਕੰਮ ਹੋਇਆ ਹੈ। ਚੋਣ ਮੈਨੀਫੈਸਟੋ ਦੇ ਵਾਅਦੇ ਸਰਕਾਰ ਨੇ ਪੂਰੇ ਕੀਤੇ ਹਨ। ਇਸ ਬੈਠਕ ਵਿਚ ਵੀ ਪੰਜਾਬ ਦੇ ਵਿਧਾਨ ਸਭਾ ਖੇਤਰਾਂ ਦੇ ਵਿਕਾਸ ਕੰਮਾਂ ਦੀ ਵਿਸਥਾਰਿਤ ਚਰਚਾ ਹੋਈ। ਵਿਧਾਇਕ ਲਖਬੀਰ ਸਿੰਘ ਲੱਖਾ ਨੇ ਕਿਹਾ ਕਿ ਇਸ ਬੈਠਕ ਵਿਚ ਪੰਜਾਬ ਦੀ ਜਨਤਾ ਦੀਆਂ ਇੱਛਾਵਾਂ ਸਬੰਧੀ ਸਲਾਹ-ਮਸ਼ਵਰਾ ਕੀਤਾ ਗਿਆ। ਦੱਸਿਆ ਗਿਆ ਕਿ ਪੰਜਾਬ ਦੀ ਜਨਤਾ ਸਰਕਾਰ ਤੋਂ ਕੀ ਚਾਹੁੰਦੀ ਹੈ।
ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ 27 ਮਾਰਚ ਨੂੰ ਨੈਸ਼ਨਲ ਹਾਈਵੇਅ ਜਾਮ ਕੀਤੇ ਜਾਣ ਦਾ ਐਲਾਨ
ਮੋਟੇ ਤੌਰ ’ਤੇ ਇਹ ਬੈਠਕ ਕਾਂਗਰਸ ਸਰਕਾਰ ਨੇ 4 ਸਾਲਾਂ ਵਿਚ ਕੀ ਕੀਤਾ, ਕੀ ਕੀਤਾ ਜਾਣਾ ਬਾਕੀ ਹੈ ਅਤੇ ਕੀ ਹੋਣਾ ਚਾਹੀਦਾ ਹੈ, ਇਸ ’ਤੇ ਕੇਂਦਰਿਤ ਰਹੀ। ਦੱਸਿਆ ਜਾ ਰਿਹਾ ਹੈ ਕਿ ਪ੍ਰਸ਼ਾਂਤ ਕਿਸ਼ੋਰ ਇਨ੍ਹਾਂ ਵਿਧਾਇਕਾਂ ਨਾਲ ਗੱਲਬਾਤ ਦੇ ਆਧਾਰ ’ਤੇ ਡਾਟਾਬੇਸ ਤਿਆਰ ਕਰਨਾ ਚਾਹੁੰਦੇ ਹਨ ਤਾਂ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਜਾ ਸਕੇ। ਇਸ ਲਈ ਵਿਧਾਇਕਾਂ ਨੂੰ ਲਿਖਤੀ ਤੌਰ ’ਤੇ ਵੀ ਆਪਣੇ ਵਿਧਾਨ ਸਭਾ ਖੇਤਰ ਦਾ ਫੀਡਬੈਕ ਦੇਣ ਨੂੰ ਕਿਹਾ ਗਿਆ ਹੈ।
400 ਸਾਲਾ ਨੂੰ ਸਮਰਪਿਤ ਨਗਰ ਕੀਰਤਨ ਨਗਾੜਿਆਂ ਦੀ ਗੂੰਜ ਨਾਲ ਮਾਛੀਵਾੜਾ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ
NEXT STORY