ਚੰਡੀਗੜ੍ਹ : ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਸੂਬਾ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਪੰਜਾਬ ਦੌਰੇ 'ਤੇ ਆਏ ਹਨ, ਇਸ ਦਰਮਿਆਨ ਬਘੇਲ ਏਅਰਪੋਰਟ 'ਤੇ ਉਤਰਣ ਤੋਂ ਬਾਅਦ ਸਿੱਧਾ ਪ੍ਰਤਾਪ ਸਿੰਘ ਬਾਜਵਾ ਦੇ ਘਰ ਗਏ, ਜਿੱਥੇ ਦੋਵਾਂ ਆਗੂਆਂ ਵਿਚਾਲੇ ਲੱਗਭਗ 45 ਮਿੰਟ ਤੱਕ ਗੱਲਬਾਤ ਹੋਈ। ਇਸ ਉਪਰੰਤ ਬਾਜਵਾ ਨੇ ਕਿਹਾ ਕਿ ਬਘੇਲ ਪੰਜ ਦਿਨ ਤੱਕ ਪੰਜਾਬ ਰਹਿਣਗੇ ਅਤੇ ਇਸ ਦਰਮਿਆਨ ਕਾਂਗਰਸੀ ਲੀਡਰਾਂ ਵਿਚਾਲੇ ਚੱਲ ਰਹੇ ਸਾਰੇ ਮੱਤਭੇਦ ਖ਼ਤਮ ਕੀਤੇ ਜਾਣਗੇ। ਬਾਜਵਾ ਨੇ ਇਹ ਵੀ ਕਿਹਾ ਕਿ ਜੇਕਰ ਅਮਰੀਕਾ-ਇਰਾਨ ਟੇਬਲ "ਤੇ ਬੈਠ ਕੇ ਗੱਲਬਾਤ ਕਰ ਸਕਦੇ ਹਨ ਤਾਂ ਇਹ ਵਾਲਾ ਮਸਲਾ ਕਿੰਨਾ ਕੁ ਵੱਡਾ ਹੈ।
ਇਹ ਵੀ ਪੜ੍ਹੋ : ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਦੱਸਿਆ ਕਿ ਚੰਡੀਗੜ੍ਹ ਪਹੁੰਚਣ ਤੋਂ ਬਾਅਦ ਬਘੇਲ ਸਿੱਧਾ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ। ਜਿੱਥੇ ਲਗਭਗ 45 ਮਿੰਟ ਤੱਕ ਮੀਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਆਉਣ ਵਾਲੀਆਂ ਚੋਣਾਂ ਅਤੇ ਕਾਂਗਰਸ ਨੂੰ ਦਰਪੇਸ਼ ਮੁਸ਼ਕਲਾਂ, ਚੁਣੌਤੀਆਂ ਬਾਰੇ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਆਗੂ ਦਾ ਕੋਈ ਮੱਤਭੇਦ ਹੈ ਤਾਂ ਉਹ ਦੂਰ ਕੀਤਾ ਜਾਵੇਗਾ। ਬਾਜਵਾ ਨੇ ਕਿਹਾ ਕਿ ਅਸੀਂ ਇਕੱਠੇ ਹੋ ਕੇ ਚੋਣ ਮੈਦਾਨ ਵਿਚ ਉਤਰਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਆਗੂ ਪਾਰਟੀ ਹਾਈਕਮਾਂਡ ਨਾਲ ਗੱਲਬਾਤ ਕਰਨਾ ਚਾਹੁੰਦਾ ਹੈ ਤਾਂ ਬਘੇਲ ਉਨ੍ਹਾਂ ਦੀ ਗੱਲਬਾਤ ਸੁਣ ਕੇ ਮੀਟਿੰਗ ਕਰਵਾਉਣਗੇ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਬਦਲ ਚਾਹੁੰਦੇ ਹਨ, ਸ਼ਾਂਤੀ ਚਾਹੁੰਦੇ ਹਨ ਤੇ ਪੰਜਾਬ ਵਿਚ ਸਿਰਫ ਕਾਂਗਰਸ ਦੀ ਸਰਕਾਰ ਵੇਲੇ ਹੀ ਸ਼ਾਂਤੀ ਆਈ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : 15-16 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋ ਗਿਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਫੜੀ ਗਈ ਕਰੋੜਾਂ ਰੁਪਏ ਦੀ ਹੈਰੋਇਨ, ਪੁਲਸ ਤਸਕਰਾਂ ਦੇ ਨੈੱਟਵਰਕ ਦੀ ਜਾਂਚ 'ਚ ਜੁੱਟੀ
NEXT STORY