ਨਵੀਂ ਦਿੱਲੀ/ਵੈੱਬ ਡੈਸਕ: ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਮਾਰਲੇਨਾ ਨੂੰ ਲੈ ਕੇ ਕਾਂਗਰਸ ਦੇ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਦਿੱਲੀ ਵਿਧਾਨ ਸਭਾ ਦੇ ਬੁਲੇਟਿਨ ਵਿੱਚ ਸਾਹਮਣੇ ਆਏ ਫੋਰੈਂਸਿਕ ਸਬੂਤਾਂ ਦੇ ਆਧਾਰ ਉੱਤੇ ਆਤਿਸ਼ੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ ਸਿਆਸੀ ਨਹੀਂ ਰਿਹਾ, ਸਗੋਂ ਇਸ ਨੂੰ ਧਾਰਮਿਕ, ਨੈਤਿਕ ਅਤੇ ਸੰਵਿਧਾਨਕ ਮਰਯਾਦਾ ਦੇ ਘਾਣ ਵਜੋਂ ਦੇਖਿਆ ਜਾ ਰਿਹਾ ਹੈ। ਆਤਿਸ਼ੀ ਮਾਰਲੇਨਾ ਨੂੰ ਆਪਣੇ ਕੀਤੇ ਲਈ ਬਿਨਾਂ ਸ਼ਰਤ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਵਿਰੋਧੀ ਧਿਰ ਦੇ ਨੇਤਾ (Leader of Opposition) ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਇਸ ਪੂਰੇ ਮਾਮਲੇ 'ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਚੁੱਪ 'ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਵਾਬਦੇਹੀ ਦੇ ਮਾਮਲੇ 'ਚ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਸੱਚਾਈ ਸਾਹਮਣੇ ਆਉਣ ਤੋਂ ਬਾਅਦ ਕਾਰਵਾਈ ਲਾਜ਼ਮੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਬੱਸ ਇਹੀ ਦੇਖਣਾ ਬਾਕੀ ਰਹਿ ਗਿਆ ਸੀ!' ਪਰਗਟ ਸਿੰਘ ਦਾ ਮਾਨ ਸਰਕਾਰ 'ਤੇ ਨਿਸ਼ਾਨਾ
NEXT STORY