ਮੋਹਾਲੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸੰਮਨ ਮਿਲਣ ਦੇ ਬਾਵਜੂਦ ਵੀ ਮੋਹਾਲੀ ਪੁਲਸ ਥਾਣੇ 'ਚ ਪੇਸ਼ ਨਹੀਂ ਹੋਏ। ਉਨ੍ਹਾਂ ਖ਼ਿਲਾਫ਼ ਬੰਬਾਂ ਨੂੰ ਲੈ ਕੇ ਦਿੱਤੇ ਬਿਆਨ ਕਾਰਨ ਮੋਹਾਲੀ ਸਾਈਬਰ ਕ੍ਰਾਈਮ ਥਾਣੇ 'ਚ ਮਾਮਲਾ ਦਰਜ ਹੋਇਆ ਸੀ।
ਇਹ ਵੀ ਪੜ੍ਹੋ : ਰੇਲਵੇ ਦਾ ਸਫ਼ਰ ਕਰਨ ਵਾਲਿਆਂ ਨੂੰ ਗਰਮੀਆਂ ਦਾ ਤੋਹਫ਼ਾ, ਧਿਆਨ ਦੇਣ ਯਾਤਰੀ
ਜਾਣਕਾਰੀ ਮੁਤਾਬਕ ਮੋਹਾਲੀ ਪੁਲਸ ਨੇ ਉਨ੍ਹਾਂ ਨੂੰ ਅੱਜ ਦੁਪਹਿਰ 12 ਵਜੇ ਪੁਲਸ ਥਾਣੇ ਬੁਲਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਵਕੀਲ ਪੁਲਸ ਥਾਣੇ ਪੁੱਜੇ ਅਤੇ ਦੱਸਿਆ ਕਿ ਪ੍ਰਤਾਪ ਸਿੰਘ ਬਾਜਵਾ ਅੱਜ ਪੇਸ਼ ਨਹੀਂ ਹੋ ਸਕਦੇ ਅਤੇ ਉਨ੍ਹਾਂ ਕੋਲੋਂ ਸਮਾਂ ਮੰਗਿਆ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮਾਂ ਨੂੰ ਲੈ ਕੇ ਸਾਹਮਣੇ ਆਈ ਅਹਿਮ ਗੱਲ! ਹੁਣ ਪੁੱਛਿਆ ਜਾਵੇਗਾ ਕਾਰਨ
ਜਾਣੋ ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਇਕ ਨਿੱਜੀ ਚੈਨਲ ਨੂੰ ਬਿਆਨ ਦਿੱਤਾ ਸੀ ਕਿ ਪੰਜਾਬ 'ਚ 50 ਬੰਬ ਆਏ ਹਨ, ਜਿਨ੍ਹਾਂ 'ਚੋਂ 18 ਚੱਲ ਗਏ ਹਨ ਅਤੇ 32 ਗ੍ਰਨੇਡ ਬੰਬ ਅਜੇ ਚੱਲਣੇ ਬਾਕੀ ਹਨ। ਇਸ ਬਿਆਨ ਮਗਰੋਂ ਬਾਜਵਾ ਕਸੂਤੇ ਫਸ ਗਏ ਅਤੇ ਉਨ੍ਹਾਂ ਖ਼ਿਲਾਫ਼ ਮੋਹਾਲੀ ਦੇ ਸਾਈਬਰ ਕ੍ਰਾਈਮ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਗਿਆ ਸੀ ਪਰ ਬਾਜਵਾ ਅੱਜ ਪੁਲਸ ਥਾਣੇ ਨਹੀਂ ਪਹੁੰਚ ਸਕੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਬੱਚਿਆਂ 'ਤੇ ਮੰਡਰਾ ਰਹੀ ਖ਼ਤਰੇ ਦੀ ਘੰਟੀ! ਪੂਰੀ ਖ਼ਬਰ ਪੜ੍ਹ ਤੁਸੀਂ ਵੀ ਹੋ ਜਾਵੋਗੇ ਹੈਰਾਨ
NEXT STORY