ਮੋਹਾਲੀ : ਕਾਂਗਰਸ ਦੇ ਪੰਜਾਬ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਦੀਆਂ ਮੁਸ਼ਕਲਾਂ ਅਜੇ ਘਟੀਆਂ ਨਹੀਂ ਹਨ। 32 ਗ੍ਰਨੇਡ ਵਾਲੇ ਬਿਆਨਾਂ ਉੱਤੇ ਅੱਜ ਮੁੜ ਮੋਹਾਲੀ ਦੇ ਸਾਈਬਰ ਥਾਣੇ ਵੱਲੋਂ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਦੇ ਸਵਾਲਾਂ ਤੋਂ ਦੂਰੀ ਬਣਾਈ ਰੱਖੀ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਬਾਜਵਾ ਨੇ ਪੁਲਸ ਦੇ ਸਵਾਲਾਂ ਦਾ ਕੋਈ ਜਵਾਬ ਨਹੀਂ ਦਿੱਤਾ।
ਦੱਸ ਦੀਈਏ ਕਿ ਅੱਜ ਵਿਰੋਧੀ ਧਿਰ ਨੇਤਾ ਬਾਜਵਾ ਦੂਜੀ ਵਾਰ ਮੋਹਾਲੀ ਦੇ ਸਾਈਬਰ ਕਰਾਈਮ ਥਾਣੇ ਵਿਚ ਪੁੱਛਗਿੱਛ ਲਈ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਤੋਂ 7 ਘੰਟੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਬਾਜਵਾ ਨੇ ਹਾਈਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਪੱਤਰਕਾਰਾਂ ਦੇ ਸਵਾਲਾਂ ਤੋਂ ਦੂਰੀ ਬਣਾਈ ਰੱਖੀ। ਪਰ ਇਸ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਬਾਜਵਾ ਨੇ ਅਜੇ ਤੱਕ 32 ਗ੍ਰਨੇਡਾਂ ਬਾਰੇ ਕੋਈ ਸੋਰਸ ਨਹੀਂ ਦੱਸਿਆ ਹੈ। ਇਸ ਦੌਰਾਨ ਪੁਲਸ ਵੱਲੋਂ ਬਾਜਵਾ ਨੂੰ ਤਿੰਨ ਸਵਾਲ ਪੁੱਛੇ ਗਏ ਸਨ ਪਰ ਬਾਜਵਾ ਨੇ ਉਨ੍ਹਾਂ ਦਾ ਕੋਈ ਜਵਾਬ ਨਹੀਂ ਦਿੱਤਾ। ਇਥੋਂ ਤੱਕ ਕਿ ਅਖਬਾਰ ਦੀ ਖਬਰ ਵਿਚ ਆਪਣੇ ਬਿਆਨ ਦਾ ਆਧਾਰ ਵੀ ਬਾਜਵਾ ਨਹੀਂ ਦੇ ਸਕੇ। ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਚ 32 ਗ੍ਰਨੇਡ ਬਚੇ ਹੋਣ ਦਾ ਦਾਅਵਾ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਖਿਲਾਫ ਮੋਹਾਲੀ ਦੇ ਸਾਈਬਰ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Pahalgam Terror Attack : ਕਾਂਗਰਸੀ ਵਰਕਰਾਂ ਨਾਲ ਮਾਲਵਿਕਾ ਸੂਦ ਨੇ ਕੱਢਿਆ ਕੈਂਡਲ ਮਾਰਚ
NEXT STORY