ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਸਰਕਾਰ ਵਲੋਂ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਗਈਆਂ ਕਿਸਾਨਾਂ ਦੀਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਾ ਕਰਨ ਦਾ ਮੁੱਦਾ ਉਠਾਇਆ। ਸਪੀਕਰ ਦੀ ਆਗਿਆ ਨਾਲ ਉਨ੍ਹਾਂ ਨੇ ਉਹ ਦਸਤਾਵੇਜ਼ ਵਿਧਾਨ ਸਭਾ ਦੀ ਮੇਜ਼ ’ਤੇ ਵੀ ਰਿਕਾਰਡ ਵਜੋਂ ਰੱਖੇ, ਜਿਨ੍ਹਾਂ 'ਚ ਕਿਸਾਨਾਂ ਦੀਆਂ ਮੰਗਾਂ, ਕਣਕ-ਝੋਨੇ ਤੋਂ ਇਲਾਵਾ ਹੋਰ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ, ਕਿਸਾਨਾਂ ’ਤੇ ਵੱਖ-ਵੱਖ ਰਾਜਾਂ 'ਚ ਦਰਜ ਐੱਫ.ਆਈ.ਆਰ., ਅੰਦੋਲਨ ਅਤੇ ਹੋਰ ਮੰਗਾਂ ਦਾ ਸਮਰਥਨ ਕੀਤਾ ਗਿਆ ਸੀ ਅਤੇ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਸੀ।
ਬਾਜਵਾ ਨੇ ਕਿਹਾ ਕਿ ਸਭ ਕੁਝ ਹੋਣ ਦੇ ਬਾਵਜੂਦ ਕਿਸਾਨ ਧਰਨੇ ’ਤੇ ਬੈਠੇ ਹਨ ਕਿਉਂਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ। ਉਨ੍ਹਾਂ ਅਪੀਲ ਕੀਤੀ ਕਿ ਇਸ ਸਦਨ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ। ਉਨ੍ਹਾਂ ਆਪਣੇ ਵੱਲੋਂ ਤਿਆਰ ਪ੍ਰਸਤਾਵ ਵੀ ਸਦਨ 'ਚ ਰੱਖਿਆ। ਸਪੀਕਰ ਨੇ ਕਿਹਾ ਕਿ ਉਹ ਇਸ ਪ੍ਰਸਤਾਵ ’ਤੇ ਵਿਚਾਰ ਕਰਨਗੇ।
ਮੋਦੀ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਕਾਰਨ ਬਾਸਮਤੀ ਝੋਨੇ ਦੇ ਭਾਅ ਨੇ ਤੋੜੇ ਸਾਰੇ ਰਿਕਾਰਡ : ਤਰੁਣ ਚੁੱਘ
NEXT STORY