ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 5 ਸਾਲਾਂ ਦੌਰਾਨ ਪੰਜਾਬ ਦੇ ਹਾਲਾਤ ਬਹੁਤ ਹੀ ਚਿੰਤਾਜਨਕ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਡਰੋਨ ਸ਼ਰੇਆਮ ਪੰਜਾਬ 'ਚ ਨਸ਼ਾ ਲਿਆ ਰਹੇ ਹਨ ਅਤੇ ਇਸ ਦੀ ਜ਼ਿੰਮੇਵਾਰੀ ਸੂਬਾ ਅਤੇ ਕੇਂਦਰ ਸਰਕਾਰ ਦੋਹਾਂ ਦੀ ਬਣਦੀ ਹੈ।
ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਚੰਗੀ ਤਰ੍ਹਾਂ ਸੋਚ-ਵਿਚਾਰ ਕੇ ਵੋਟਾਂ ਦੌਰਾਨ ਇਹੋ ਜਿਹੀ ਪਾਰਟੀ ਦਾ ਸਾਥ ਦਿਓ ਜਿਹੜੀ ਦੇਸ਼ ਅਤੇ ਸੂਬੇ ਨੂੰ ਮਜ਼ਬੂਤ ਰੱਖਣਾ ਚਾਹੁੰਦੀ ਹੈ ਅਤੇ ਆਪਸੀ ਭਾਈਚਾਰੇ ਨੂੰ ਵੀ ਮਜ਼ਬੂਤ ਰੱਖਣਾ ਚਾਹੁੰਦੀ ਹੈ। ਬਾਜਵਾ ਨੇ ਕਿਹਾ ਕਿ ਮੈਂ ਪਿਛਲੇ 50 ਸਾਲਾਂ ਤੋਂ ਸਿਆਸਤ 'ਚ ਹਾਂ ਅਤੇ ਮੇਰੇ ਦਿਮਾਗ 'ਚ ਖ਼ਦਸ਼ਾ ਹੈ ਕਿ ਇਨ੍ਹਾਂ ਚੋਣਾਂ ਦੌਰਾਨ ਵੱਡੇ ਪੱਧਰ 'ਤੇ ਲਾਅ ਐਂਡ ਆਰਡਰ ਦੀ ਸਥਿਤੀ ਰਹੇਗੀ। ਮਾਹੌਲ ਇਸ ਤਰ੍ਹਾਂ ਦਾ ਬਣਾਇਆ ਜਾ ਰਿਹਾ ਹੈ ਕਿ ਸਿਆਸੀ ਜਮਾਤ ਨੂੰ ਇਸ ਦਾ ਸ਼ਿਕਾਰ ਬਣਾਇਆ ਜਾ ਸਕਦਾ ਹੈ।
ਸੁਖਬੀਰ ਬਾਦਲ ਦੇ ਘਰ ਭਾਜਪਾ ਲੀਡਰਸ਼ਿਪ ਦੀ ਪਹਿਲੀ ਮੀਟਿੰਗ, 8 ਦਸੰਬਰ ਨੂੰ PM ਮੋਦੀ ਦੀ ਰੈਲੀ 'ਤੇ ਚਰਚਾ
NEXT STORY