ਸੁਲਤਾਨਪੁਰ ਲੋਧੀ (ਵੈੱਬ ਡੈਸਕ)- ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਇਲਾਕੇ ਮੰਡ ਵਿੱਚ ਰਾਹਤ ਕੰਮਾਂ ਦਾ ਜਾਇਜ਼ ਲੈਣ ਪਹੁੰਚੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਬਾਜਵਾ ਅਤੇ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਵਿਚਕਾਰ ਤਕਰਾਰ ਹੋ ਗਈ। ਜਾਣਕਾਰੀ ਅਨੁਸਾਰ ਪ੍ਰਤਾਪ ਸਿੰਘ ਬਾਜਵਾ ਆਪਣੇ ਨਾਲ ਸਾਬਕਾ ਕਾਂਗਰਸੀ ਵਿਧਾਇਕ ਨਵਤੇਜ ਚੀਮਾ ਨਾਲ ਖਾਸ ਕਿਸਮ ਦੇ ਟੈਂਕਰ ਵਰਗੀ ਗੱਡੀ ‘ਤੇ ਹੜ੍ਹ ਪੀੜਤਾਂ ਤੱਕ ਪਹੁੰਚ ਰਹੇ ਸਨ। ਇਹ ਗੱਡੀ ਆਮ ਤੌਰ ‘ਤੇ ਰੱਖਿਆ ਏਜੰਸੀਆਂ ਵੱਲੋਂ ਮੁਸ਼ਕਿਲ ਹਾਲਾਤ ਵਾਲੇ ਇਲਾਕਿਆਂ ਵਿੱਚ ਵਰਤੀ ਜਾਂਦੀ ਹੈ।
ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ! ਮੌਸਮ ਦੀ ਆ ਗਈ ਤਾਜ਼ਾ ਅਪਡੇਟ, ਜਾਣੋ ਅਗਲੇ ਦਿਨਾਂ ਦਾ ਹਾਲ

ਇਸ ਦੌਰਾਨ ਰਸਤੇ ਵਿੱਚ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਆਪਣੇ ਸਮਰਥਕਾਂ ਸਮੇਤ ਖੜ੍ਹੇ ਹੋਏ ਸਨ, ਜਿਸ ਕਾਰਨ ਕਾਫਲੇ ਨੂੰ ਰੁਕਣਾ ਪਿਆ। ਦੱਸਿਆ ਜਾ ਰਿਹਾ ਹੈ ਕਿ ਜਦੋਂ ਡਰਾਈਵਰ ਨੇ ਗੱਡੀ ਨੂੰ ਅੱਗੇ-ਪਿੱਛੇ ਕਰਨਾ ਸ਼ੁਰੂ ਕੀਤਾ ਤਾਂ ਰਾਣਾ ਇੰਦਰ ਪ੍ਰਤਾਪ ਨਾਲ ਹਲਕੀ ਟੱਕਰ ਹੋ ਗਈ। ਇਸ ‘ਤੇ ਉਨ੍ਹਾਂ ਦੇ ਸਮਰਥਕ ਗੁੱਸੇ ਵਿੱਚ ਆ ਗਏ। ਸਥਿਤੀ ਨੂੰ ਵੇਖਦਿਆਂ ਪ੍ਰਤਾਪ ਬਾਜਵਾ ਨੇ ਰਾਣਾ ਇੰਦਰ ਪ੍ਰਤਾਪ ਨੂੰ ਕਿਹਾ ਕਿ ਇਹ ਠੀਕ ਨਹੀਂ ਲੱਗਦਾ, ਰਸਤੇ ਤੋਂ ਹਟੋ, ਜਿਸ ਤੋਂ ਬਾਅਦ ਮਾਮੂਲੀ ਝਗੜਾ ਹੋਇਆ ਅਤੇ ਫਿਰ ਰਾਣਾ ਇੰਦਰ ਪ੍ਰਤਾਪ ਪਿੱਛੇ ਹਟ ਗਏ।
ਇਥੇ ਦੱਸ ਦੇਈਏ ਕਿ ਇਸ ਘਟਨਾ ਨੂੰ ਸਿਰਫ਼ ਹੜ੍ਹ ਰਾਹਤ ਕੰਮਾਂ ਨਾਲ ਹੀ ਨਹੀਂ, ਸਗੋਂ ਕਾਂਗਰਸ ਦੇ ਅੰਦਰੂਨੀ ਟਕਰਾਅ ਨਾਲ ਵੀ ਜੋੜ ਕੇ ਵੇਖਿਆ ਜਾ ਰਿਹਾ ਹੈ। ਯਾਦ ਰਹੇ ਕਿ ਹਾਲ ਹੀ 'ਚ ਦਿੱਲੀ ਵਿਖੇ ਹੋਈ ਕਾਂਗਰਸ ਹਾਈ ਕਮਾਂਡ ਦੀ ਮੀਟਿੰਗ ਵਿੱਚ ਸਾਰੇ ਸੀਨੀਅਰ ਆਗੂ ਇਕੱਠੇ ਹੋਏ ਸਨ ਪਰ ਰਾਣਾ ਇੰਦਰ ਪ੍ਰਤਾਪ ਦੇ ਪਿਤਾ ਅਤੇ ਸੀਨੀਅਰ ਆਗੂ ਰਾਣਾ ਗੁਰਜੀਤ ਸਿੰਘ ਇਸ ਮੀਟਿੰਗ ਵਿੱਚ ਹਾਜ਼ਰ ਨਹੀਂ ਹੋਏ ਸਨ।
ਇਹ ਵੀ ਪੜ੍ਹੋ: Punjab: ਕਹਿਰ ਓ ਰੱਬਾ! ਮਕਾਨ ਦੀ ਛੱਤ ਡਿੱਗਣ ਕਾਰਨ ਸਭ ਕੁਝ ਹੋਇਆ ਤਬਾਹ, ਔਰਤ ਦੀ ਦਰਦਨਾਕ ਮੌਤ
ਜ਼ਿਕਰਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਰਾਣਾ ਇੰਦਰ ਪ੍ਰਤਾਪ ਨੇ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਉਮੀਦਵਾਰ ਨਵਤੇਜ ਚੀਮਾ ਵਿਰੁੱਧ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ ਕਾਮਯਾਬੀ ਹਾਸਲ ਕੀਤੀ ਸੀ। ਹਾਲ ਹੀ 'ਚ ਕਾਂਗਰਸ ਦੇ ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਨੇ ਨਵਤੇਜ ਚੀਮਾ ਦੇ ਹੱਕ 'ਚ ਇਕ ਰੈਲੀ ਕੀਤੀ ਸੀ, ਜਿਸ ਦਾ ਜਵਾਬ ਰਾਣਾ ਇੰਦਰ ਪ੍ਰਤਾਪ ਨੇ ਉਸੇ ਦਿਨ ਆਪਣੀ ਵੱਡੀ ਰੈਲੀ ਕਰਕੇ ਦਿੱਤਾ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਰਸਾਤੀ ਮੌਸਮ ’ਚ ਲੋਕਾਂ ਦੇ ਜੀਅ ਦਾ ਜੰਜਾਲ ਬਣੇ ਰੇਲਵੇ ਅੰਡਰਬ੍ਰਿਜ
NEXT STORY