ਚੰਡੀਗੜ੍ਹ : ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਮਾਮਲੇ 'ਚ ਅੱਜ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਉਨ੍ਹਾਂ ਦੇ ਵਕੀਲ ਅਰਵਿੰਦ ਸਿੰਘ ਸਚਦੇਵਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸਾਹਮਣੇ ਪੇਸ਼ ਹੋਏ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲਿਆ GOLDEN CHANCE! ਹੋਇਆ ਵੱਡੀ ਸਕੀਮ ਦਾ ਐਲਾਨ
ਉਨ੍ਹਾਂ ਨੇ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨਾਲ ਮੁਲਾਕਾਤ ਕੀਤੀ। ਅਤੇ ਤਰਨਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ ਅਗਲੀ ਤਾਰੀਖ਼ ਮੰਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹੁਣ ਕੁਨੈਕਸ਼ਨ ਲੈਣ ਲਈ... (ਵੀਡੀਓ)
ਇਸ 'ਤੇ ਹੁਣ ਪ੍ਰਤਾਪ ਸਿੰਘ ਬਾਜਵਾ ਨੂੰ 19 ਨਵੰਬਰ ਨੂੰ ਐੱਸ. ਸੀ. ਕਮਿਸ਼ਨ ਅੱਗੇ ਪੇਸ਼ ਹੁਣ ਦੀ ਹਦਾਇਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਤਰੀਕੇ ਨਾਲ ਵਰਤੋਂ ਕਰਨ ਦੇ ਮਾਮਲੇ ਸਬੰਧੀ ਕਮਿਸ਼ਨ ਵਲੋਂ ਸੂ-ਮੋਟੋ ਨੋਟਿਸ ਲਿਆ ਗਿਆ ਸੀ ਅਤੇ 10 ਨਵੰਬਰ ਨੂੰ ਪ੍ਰਤਾਪ ਸਿੰਘ ਬਾਜਵਾ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਕਿਹਾ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸਕੂਲ ਬੱਸ ਕਾਰਨ ਵਾਪਰਿਆ ਭਿਆਨਕ ਹਾਦਸਾ! ਜਹਾਨੋਂ ਤੁਰ ਗਿਆ ਮਾਪਿਆਂ ਦਾ ਲਾਡਲਾ ਪੁੱਤ
NEXT STORY