ਅੰਮ੍ਰਿਤਸਰ : ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਅਤੇ ਖ਼ਾਲਸਾ ਪੰਥ ਵਲੋਂ ਕਰਵਾਏ ਇਸ ਸਮਾਗਮ 'ਚ ਪਰਵਿੰਦਰ ਝੋਟੇ ਸਮੇਤ ਹੋਰਨਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਅਰਦਾਸ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਦੇ ਪੈਨਸ਼ਨਰਾਂ ਲਈ ਰਾਹਤ ਭਰੀ ਖ਼ਬਰ! ਹੋ ਗਿਆ ਵੱਡਾ ਐਲਾਨ, ਜਲਦ ਕਰ ਲੈਣ ਆਹ ਕੰਮ
ਸਮਾਗਮ 'ਚ ਨਸ਼ਿਆ ਖ਼ਿਲਾਫ਼ ਚਿੰਤਾ ਜ਼ਾਹਰ ਕਰਦਿਆਂ ਕਿਹਾ ਗਿਆ ਕਿ ਗੁਰੂਆਂ ਦੀ ਪਵਿੱਤਰ ਧਰਤੀ 'ਤੇ ਨਸਿਆਂ ਦਾ ਵੱਧਦਾ ਪ੍ਰਕੋਪ ਲਗਾਤਾਰ ਗੰਭੀਰ ਚੁਣੌਤੀ ਬਣਿਆ ਹੋਇਆ ਹੈ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰਾਂ ਅਤੇ ਸੱਤਾਧਾਰੀਆਂ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ RAPIDO ਦੇ ਹਜ਼ਾਰਾਂ ਡਰਾਈਵਰਾਂ ਨੂੰ ਵੱਡੀ ਰਾਹਤ, ਪ੍ਰਸ਼ਾਸਨ ਨੇ ਬਹਾਲ ਕੀਤਾ ਲਾਇਸੈਂਸ
ਇਸ ਦੌਰਾਨ ਸਮੁੱਚੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਅਰਦਾਸੀਏ ਭਾਈ ਪ੍ਰੇਮ ਸਿੰਘ ਅਤੇ ਹੋਰ ਨੁਮਾਇੰਦੇ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਤਿਉਹਾਰਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ, ਲੋਕਾਂ ਨੂੰ ਕੀਤੀ ਅਪੀਲ
NEXT STORY