ਅੰਮ੍ਰਿਤਸਰ (ਸਰਬਜੀਤ) : 15 ਅਗਸਤ 1947 ਦੇ ਆਜ਼ਾਦੀ ਦਿਹਾੜੇ ਮੌਕੇ ਬਟਵਾਰੇ ਦੀ ਫਿਰਕਾਪ੍ਰਸਤ ਰਾਜਨੀਤੀ ਦੀ ਭੇਟ ਚੜ੍ਹੇ 10 ਲੱਖ ਦੇ ਕਰੀਬ ਮਾਰੇ ਗਏ ਬੇਕਸੂਰ ਲੋਕਾਂ ਦੀ ਯਾਦ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਕੌਮ ਨੂੰ ਸੰਬੋਧਨ ਕਰਦਿਆਂ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਆਜ਼ਾਦੀ ਮੌਕੇ ਬਟਵਾਰੇ ਦੀ ਸਭ ਤੋਂ ਜ਼ਿਆਦਾ ਤਸ਼ੱਦਦ ਦਾ ਸੰਤਾਪ ਪੰਜਾਬ ਦੇ ਲੋਕਾਂ ਨੇ ਹੰਢਾਇਆ। ਹਿੰਦੁਸਤਾਨ ਅਤੇ ਪਾਕਿਸਤਾਨ ਨੇ ਆਜ਼ਾਦੀ ਦੀ 75ਵੀਂ ਵਰ੍ਹੇ ਗੰਢ ਮੌਕੇ ਖੁਸ਼ੀਆਂ ਮਣਾਈਆਂ ਪਰ ਕਿਤੇ ਨਾ ਕਿਤੇ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਉਸ ਆਜ਼ਾਦੀ ਮੌਕੇ ਹੋਏ ਬਟਵਾਰੇ ਮੌਕੇ 10 ਲੱਖ ਬੇਕਸੂਰ ਲੋਕਾਂ ਦੀਆਂ ਹੋਈਆਂ ਮੌਤਾਂ ਨੂੰ ਵੀ ਯਾਦ ਕਰਨ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਲਾਜ਼ਾ ’ਚ ਮਾਂ ਵਲੋਂ ਕਤਲ ਕਰਕੇ ਰੱਖੀ ਗਈ ਬੱਚੀ ਦੇ ਭਰਾ ਨੇ ਦੱਸਿਆ ਰੌਂਗਟੇ ਖੜ੍ਹੇ ਕਰਨ ਵਾਲਾ ਸੱਚ
ਭਾਵੇਂ ਹਿੰਦੁਸਤਾਨ ਜਾਂ ਪਾਕਿਸਤਾਨ ਵਿਚ ਹਰ ਧਰਮ ਦੇ ਲੋਕ ਰਹਿੰਦੇ ਹਨ ਪਰ ਬਟਵਾਰੇ ਵਿਚ ਹਿੰਦੂਆਂ ਜਾਂ ਮੁਸਲਮਾਨਾਂ ਦਾ ਪਤਨ ਨਹੀਂ ਹੋਇਆ ਸਗੋਂ ਮਨੁੱਖਤਾ ਦਾ ਪਤਨ ਹੋਇਆ। ਅੱਜ ਭਾਰਤ ਦੇ ਸਿੱਖ ਸ੍ਰੀ ਨਨਕਾਣਾ ਸਾਹਿਬ ਅਤੇ ਸ੍ਰੀ ਕਰਤਾਰ ਸਾਹਿਬ ਦੇ ਦਰਸ਼ਨ ਦੀਦਾਰ ਨੂੰ ਅਤੇ ਹਿੰਦੂ ਪਰਿਆਗ ਵਰਗੇ ਤੀਰਥ ਸਥਾਨਾਂ ਦੇ ਦਰਸ਼ਨਾਂ ਨੂੰ ਤਰਸ ਰਹੇ ਹਨ ਪਰ ਸਰਕਾਰਾਂ ਕਿਸੇ ਦੀ ਸਾਰ ਨਹੀਂ ਲੈ ਰਹੀਆਂ। ਜੋ ਬੀਜ ਅੱਜ ਬੋਏ ਜਾ ਰਹੇ ਹਨ ਜਿਸ ਨਾਲ ਆਉਣ ਵਾਲੀਆਂ ਪੀੜੀਆਂ ਨੂੰ ਜਵਾਬ ਦੇਣਾ ਔਖਾ ਹੋਵੇਗਾ।
ਇਹ ਵੀ ਪੜ੍ਹੋ : ਲੋਕਾਂ ਨੇ ਭਰੇ ਬਾਜ਼ਾਰ ’ਚ ਚਾੜ੍ਹਿਆ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਕੁਟਾਪਾ, ਕਰਤੂਤ ਜਾਣ ਹੋਵੋਗੇ ਹੈਰਾਨ (ਵੀਡੀਓ)
ਇਸ ਲਈ ਦੋਵੇਂ ਮੁਲਕਾਂ ਦੀਆ ਸਰਕਾਰਾਂ ਨੂੰ ਚਾਹੀਦਾ ਹੈ ਕਿ ਇਹ ਫਿਰਕਾਪ੍ਰਸਤੀ ਦੀ ਰਾਜਨੀਤੀ ਬੰਦ ਕਰਕੇ ਇਨਸਾਨੀਅਤ ਦੀ ਕਦਰ ਕਰਨ। ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ, ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਸਕੱਤਰ ਪ੍ਰਤਾਪ ਸਿੰਘ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਮੈਨੇਜਰ ਜਸਪਾਲ ਸਿੰਘ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਕਰਨੈਲ ਸਿੰਘ ਪੀਰ ਮੁਹੰਮਦ, ਭਾਈ ਗੁਰਚਰਨ ਸਿੰਘ ਗਰੇਵਾਲ, ਮਲੇਰਕੋਟਲੇ ਤੋਂ ਮੁਸਲਿਮ ਭਾਈਚਾਰੇ ਦੇ ਆਗੂ ਡਾ. ਨਸੀਰ ਅਖ਼ਤਰ ਤੋਂ ਇਲਾਵਾ ਮੁਸਲਿਮ ਭਾਈਚਾਰੇ ਦੇ ਲੋਕ ਅਤੇ ਹੋਰ ਸੰਗਤ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਇਹ ਵੀ ਪੜ੍ਹੋ : ਝੋਨੇ ਦਾ ਖੇਤ ਬਣਿਆ ਜੰਗ ਦਾ ਮੈਦਾਨ, ਤਾਬੜ-ਤੋੜ ਚੱਲੀਆਂ ਗੋਲ਼ੀਆਂ, ਵੀਡੀਓ ’ਚ ਦੇਖੋ ਕਿਵੇਂ ਦਾਗੇ ਗਏ ਫਾਇਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ’ਚ MBBS ਡਾਕਟਰਾਂ ਦੀ ਨਿਯੁਕਤੀ ਲਈ ਨਵਾਂ ਨਿਯਮ, ਪਹਿਲਾਂ ਮੁਹੱਲਾ ਕਲੀਨਿਕਾਂ ’ਚ ਹੋਵੇਗੀ ਤਾਇਨਾਤੀ
NEXT STORY