ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਮਹਿਕਮੇ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ ਸੂਬੇ 'ਚ ਚੱਲ ਰਹੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਨਾਂ ਬਦਲਣ ਦਾ ਐਲਾਨ ਕੀਤਾ ਹੈ। ਇਸ ਤਹਿਤ ਸਿੱਖਿਆ ਮਹਿਕਮੇ ਵੱਲੋਂ ਪ੍ਰੀ-ਪ੍ਰਾਇਮਰੀ-1 ਜਮਾਤ ਦਾ ਨਾਂ ਬਦਲ ਕੇ 'ਐਲ. ਕੇ. ਜੀ.' ਅਤੇ ਪ੍ਰੀ-ਪ੍ਰਾਇਮਰੀ ਜਮਾਤ-2 ਦਾ ਨਾਂ ਬਦਲ ਕੇ 'ਯੂ. ਕੇ. ਜੀ.' ਰੱਖ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦਾ 'ਬਜਟ' ਪੇਸ਼ ਕੀਤੇ ਜਾਣ ਦੀ ਤਾਰੀਖ਼ ਬਦਲੀ, ਵਿਧਾਨ ਸਭਾ ਅੰਦਰ ਜਾਣ ਲਈ 'ਕੋਰੋਨਾ' ਟੈਸਟ ਲਾਜ਼ਮੀ
ਦੱਸਣਯੋਗ ਹੈ ਕਿ ਸੂਬੇ 'ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਸਾਲ 2017 ਤੋਂ ਕੀਤੀ ਗਈ ਸੀ। ਇਨ੍ਹਾਂ ਪ੍ਰੀ-ਪ੍ਰਾਇਮਰੀ ਜਮਾਤਾਂ 'ਚ ਬੱਚਿਆਂ ਨੂੰ ਦਾਖ਼ਲ ਕਰਵਾਉਣ ਦੀ ਪ੍ਰਕਿਰਿਆ ਲਗਾਤਾਰ ਚੱਲ ਰਹੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੀ ਘਰੇਲੂ ਸੁਆਣੀ ਦੀ ਅਚਾਨਕ ਪਲਟੀ ਕਿਸਮਤ, 100 ਰੁਪਏ ਦੀ ਲਾਟਰੀ ਨਾਲ ਬਣੀ ਕਰੋੜਪਤੀ
ਮਹਿਕਮੇ ਦੇ ਬੁਲਾਰੇ ਨੇ ਦੱਸਿਆ ਕਿ ਬੱਚਿਆਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਵੱਲੋਂ ਪ੍ਰਾਪਤ ਹੋਏ ਸੁਝਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲਾਂ 'ਚ ਚੱਲ ਰਹੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਨਾਂ ਬਦਲਿਆ ਗਿਆ ਹੈ।
ਨੋਟ : ਸਿੱਖਿਆ ਮਹਿਕਮੇ ਵੱਲੋਂ ਲਏ ਗਏ ਉਪਰੋਕਤ ਫ਼ੈਸਲੇ ਬਾਰੇ ਦਿਓ ਰਾਏ
ਜਲੰਧਰ: ਬੰਦ ਕਮਰੇ ’ਚੋਂ ਮਿਲੀ ਨੌਜਵਾਨ ਦੀ ਸੜੀ ਹੋਈ ਲਾਸ਼, ਇਲਾਕੇ ’ਚ ਫੈਲੀ ਸਨਸਨੀ
NEXT STORY