ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਵਿੱਚ ਹੜ੍ਹ ਕਾਰਨ ਲੋਕਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਦੀ ਸਖ਼ਤ ਲੋੜ ਹੈ। ਪ੍ਰਸ਼ਾਸਨ ਵੱਲੋਂ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਦੀ ਕੋਸ਼ਿਸ਼ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬੀ ਗਾਇਕਾਂ, ਬਾਲੀਵੁੱਡ ਹਸਤੀਆਂ, ਖਿਡਾਰੀਆਂ ਅਤੇ ਜਨਤਕ ਹਸਤੀਆਂ ਵੱਲੋਂ ਵੀ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੇ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਕੀਤੀ ਅਰਦਾਸ

ਇਸੇ ਤਰ੍ਹਾਂ ਪੰਜਾਬੀ ਗਾਇਕ ਪ੍ਰੀਤ ਹਰਪਾਲ ਵੀ ਆਪਣੇ ਇਲਾਕੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬਾਊਪੁਰ ਦੇ ਜੰਮਪਲ ਪ੍ਰੀਤ ਹਰਪਾਲ ਵੱਲੋਂ ਅੱਜ ਆਪਣੇ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਵੱਖ-ਵੱਖ ਪਿੰਡਾਂ ਵਿੱਚ ਖੁਦ ਪਹੁੰਚ ਕੇ ਲੋਕਾਂ ਨੂੰ ਰਾਹਤ ਸਮੱਗਰੀ ਦਾ ਸਮਾਨ ਵੰਡਿਆ ਜਾ ਰਿਹਾ ਹੈ। ਉਹਨਾਂ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿ ਅਸੀਂ ਲੋਕਾਂ ਦੀ ਸੇਵਾ ਲਈ ਹਾਜ਼ਰ ਹਾਂ ਅਤੇ ਲੋਕਾਂ ਦੀ ਵੱਧ ਚੜ ਕੇ ਮਦਦ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ ਲੋਕਾਂ ਦੀ ਸਲਾਮਤੀ ਲਈ ਦੁਆ ਕਰ ਰਿਹਾ ਹਾਂ : ਸ਼ਾਹਰੁਖ ਖਾਨ

ਦੱਸ ਦੇਈਏ ਕਿ ਪੰਜਾਬ ਅੰਦਰ ਹੜ੍ਹ ਕਾਰਨ ਕਈ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ। ਉਥੇ ਹੀ ਜੇਕਰ ਗੁਰਦਾਸਪੁਰ ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਗੁਰਦਾਸਪੁਰ ਜ਼ਿਲ੍ਹਾ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਇੱਥੇ ਰਾਵੀ ਦਰਿਆ ਨੇੜੇ ਹੋਣ ਕਾਰਨ ਜ਼ਿਲ੍ਹੇ ਦੇ ਕਰੀਬ 80 ਤੋਂ 85 ਪਿੰਡਾਂ ਅੰਦਰ ਪਾਣੀ ਦਾ ਪੱਧਰ ਕਾਫੀ ਹੱਦ ਤੱਕ ਵੱਧ ਗਿਆ ਸੀ।
ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ 10 ਪਿੰਡਾਂ ਨੂੰ ਲਿਆ ਗੋਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੀ ਚੋਰੀ
NEXT STORY