ਫਰੀਦਕੋਟ (ਰਾਜਨ) : ਜ਼ਿਲ੍ਹਾ ਫਰੀਦਕੋਟ ਵਿਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿਟੀ ਫਰੀਦਕੋਟ ਦੀ ਪੁਲਸ ਨੇ ਇਕ ਵਿਅਕਤੀ ਨੂੰ ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਦਿੱਤ ਸਿੰਘ ਪੁਲਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿਚ ਭਾਈ ਘਨੱਈਆ ਚੌਂਕ ਫਰੀਦਕੋਟ ਵਿਖੇ ਮੌਜੂਦ ਸਨ। ਇਸ ਦੌਰਾਨ ਪੁਲਸ ਨੂੰ ਇਕ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਲਖਵਿੰਦਰ ਸਿੰਘ ਉਰਫ਼ ਲੱਖਾ ਵਾਸੀ ਗੋਨੇਆਣਾ ਰੋਡ, ਸ੍ਰੀ ਮੁਕਤਸਰ ਸਾਹਿਬ, ਜੋ ਨਸ਼ੀਲੇ ਕੈਪਸੂਲ ਅਤੇ ਗੋਲੀਆਂ ਵੇਚਣ ਦਾ ਆਦੀ ਹੈ, ਆਪਣੀ ਇਨਫੀਲਡ ਮੋਟਰਸਾਈਕਲ ’ਤੇ ਸਵਾਰ ਹੋ ਕੇ ਪ੍ਰੈਗਾਬਾਲਿਨ ਕੈਪਸੂਲ ਵੇਚਣ ਦੀ ਤਾਕ ਵਿਚ ਦਾਣਾ ਮੰਡੀ ਇਲਾਕੇ ਵਿਚ ਘੁੰਮ ਰਿਹਾ ਹੈ।
ਮੁਖਬਰ ਦੀ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ 1000 ਪ੍ਰੈਗਾਬਾਲਿਨ ਕੈਪਸੂਲ ਬਰਾਮਦ ਹੋਏ। ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਫਰੀਦਕੋਟ ਵਿਖੇ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਅਨੁਸਾਰ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ।
ਦਿਨ ਦਿਹਾੜੇ ਬੰਦ ਪਏ ਹੋਟਲ 'ਚੋ ਨਾਕਾਮ ਚੋਰੀ ਕਰਦੀਆਂ ਔਰਤਾਂ ਦੀ ਵੀਡੀਓ ਵਾਇਰਲ
NEXT STORY