ਮੋਗਾ (ਵਿਪਨ) : ਮੋਗਾ ਦੇ ਪਿੰਡ ਬੁੱਧ ਸਿੰਘ ਦਾ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮੌਤ ਦੇ ਮੂੰਹ ਵਿਚ ਗਈ ਇਕ ਗਰਭਵਤੀ ਦੀਆਂ ਜਦੋਂ ਪਰਿਵਾਰ ਅਸਥੀਆਂ ਚੁੱਗਣ ਗਿਆ ਤਾਂ ਸ਼ਮਸ਼ਾਨ ਘਾਟ 'ਚ ਆਪਰੇਸ਼ਨ ਦੌਰਾਨ ਵਰਤੀ ਜਾਣ ਵਾਲੀ ਕੈਂਚੀ ਅਤੇ ਹੋਰ ਸਮਾਨ ਦੇਖ ਕੇ ਪਰਿਵਾਰ ਦੇ ਹੋਸ਼ ਉੱਡ ਗਏ। ਦਰਅਸਲ ਮੋਗਾ ਦੇ ਪਿੰਡ ਬੁੱਧ ਸਿੰਘ ਵਾਲਾ ਦੀ ਗਰਭਵਤੀ ਜਨਾਨੀ ਨੇ ਬੱਚੀ ਨੂੰ ਜਨਮ ਦਿੱਤਾ ਸੀ ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਸਿਵਲ ਹਸਪਤਾਲ ਮੋਗਾ ਤੋਂ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਜਿਸ ਦੀ ਕੱਲ੍ਹ ਮੌਤ ਹੋ ਗਈ।
ਇਹ ਵੀ ਪੜ੍ਹੋ : ਬਰਖ਼ਾਸਤ ਹੌਲਦਾਰ ਨੇ ਕੀਤੀ ਖ਼ੁਦਕੁਸ਼ੀ, ਮਿਲੇ ਸੁਸਾਈਡ ਨੋਟ ਨੇ ਉਡਾਏ ਸਭ ਦੇ ਹੋਸ਼
ਇਸ ਦੌਰਾਨ ਜਦੋਂ ਸੰਸਕਾਰ ਤੋਂ ਬਾਅਦ ਅੱਜ ਪਰਿਵਾਰ ਅਸਥੀਆਂ ਚੁੱਗਣ ਲਈ ਸ਼ਮਸ਼ਾਨਘਾਟ ਪਹੁੰਚਿਆ ਤਾਂ ਦੇਖਿਆ ਕਿ ਉਥੇ ਆਪਰੇਸ਼ਨ ਦੌਰਾਨ ਵਰਤੀ ਜਾਣ ਵਾਲੀ ਕੈਂਚੀ ਅਤੇ ਆਪਰੇਸ਼ਨ 'ਚ ਵਰਤਿਆ ਜਾਣ ਵਾਲਾ ਹੋਰ ਸਮਾਨ ਰਾਖ 'ਚ ਮੌਜੂਦ ਸੀ। ਜਿਸ ਨੂੰ ਦੇਖ ਕੇ ਪਰਿਵਾਰ ਹੈਰਾਨ ਰਹਿ ਗਿਆ। ਇਸ 'ਤੇ ਪਰਿਵਾਰ ਨੇ ਸਿਵਲ ਹਸਪਤਾਲ ਦੇ ਮੁਲਾਜ਼ਮਾਂ 'ਤੇ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਸ਼ੌਂਕ ਅੱਗੇ ਫਿੱਕੇ ਪਏ ਮੁੱਲ, 8 ਲੱਖ 'ਚ ਵਿਕਿਆ 0001 ਨੰਬਰ
ਕੀ ਕਹਿਣਾ ਹੈ ਪੁਲਸ ਦਾ
ਉਧਰ ਇਸ ਸੰਬੰਧੀ ਜਦੋਂ ਪੁਲਸ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਰਿਵਾਰ ਮੁਤਾਬਕ ਅਸਤੀਆਂ ਵਿਚੋਂ ਕੈਂਚੀ ਪਾਈ ਗਈ ਹੈ, ਜਿਸ ਨੂੰ ਪੁਲਸ ਨੇ ਕਬਜ਼ੇ 'ਚ ਲੈ ਲਿਆ ਹੈ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜਨਮ ਦਿਨ ਮੌਕੇ ਸਾਈਬਰ ਸੈੱਲ ਦੇ ਇੰਸਪੈਕਟਰ ਬਲਦੇਵ ਸਿੰਘ ਦੀ ਮੌਤ
ਕੀ ਕਹਿਣਾ ਹੈ ਡਾਕਟਰ ਦਾ
ਦੂਜੇ ਪਾਸੇ ਸਰਕਾਰੀ ਹਸਪਤਾਲ ਦੀ ਗਾਇਨੀ ਸਿਮਰਤ ਕੌਰ ਖੋਸਾ ਨੇ ਦੱਸਿਆ ਕਿ ਇਹ ਕੁੜੀ ਉਨ੍ਹਾਂ ਕੋਲ 6 ਤਾਰੀਖ ਨੂੰ ਆਈ ਸੀ ਅਤੇ ਐਤਵਾਰ ਸਵੇਰੇ ਉਸ ਨੂੰ ਸਾਹ ਲੈਣ ਵਿਚ ਦਿੱਕਤ ਆ ਰਹੀ ਸੀ। ਜਿਸ ਦੇ ਚੱਲਦੇ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਥੇ ਦੇ ਡਾਕਟਰਾਂ ਨਾਲ ਵੀ ਉਨ੍ਹਾਂ ਦੀ ਗੱਲਬਾਤ ਹੋਈ ਹੈ, ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਥੇ ਵੀ ਪੂਰਾ ਪੇਟ ਖੋਲ੍ਹ ਕੇ ਚੈੱਕ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਿਹੜੀ ਵੀਡੀਓ ਉਨ੍ਹਾਂ ਨੇ ਦੇਖੀ ਅਤੇ ਜਿਹੜੀ ਕੈਂਚੀ ਇਸ ਦੌਰਾਨ ਪਾਈ ਗਈ ਹੈ, ਉਹ ਸਰਕਾਰੀ ਹਸਪਤਾਲ ਵਿਚ ਆਏ ਸਟਾਕ ਦੀ ਨਹੀਂ ਹੈ, ਇਸ ਦੀ ਜਾਂਚ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪਿਓ ਵਲੋਂ ਤਿੰਨ ਸਾਲਾ ਧੀ ਨਾਲ ਹੱਦਾਂ ਟੱਪਣ ਵਾਲੀ ਘਟਨਾ ਦਾ ਮਾਂ ਨੇ ਬਿਆਨ ਕੀਤਾ ਪੂਰਾ ਸੱਚ
ਕਾਂਗਰਸੀ ਸਰਪੰਚ ਤੇ ਉਸ ਦੇ ਪੁੱਤਰ ਸਣੇ 5 ਖ਼ਿਲਾਫ਼ ਮੁਕੱਦਮਾ ਦਰਜ
NEXT STORY